ਫਰੀਦਕੋਟ, 16 ਜਨਵਰੀ (ਵਰਲਡ ਪੰਜਾਬੀ ਟਾਈਮਜ਼)
ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ ਅਧੀਨ ਆਉਂਦੇ ਮਲੋਟ ਵਿਖੇ ਫਿਜੀਓਥੈਰੇਪੀ ਦਾ ਕੋਰਸ ਕਰਾਉਣ ਵਾਲੇ ਕਾਲਜ ਨੂੰ ਬੰਦ ਕੀਤੇ ਜਾਣ ਤੋਂ ਬਾਅਦ ਉਥੋਂ ਦੇ ਵਿਦਿਆਰਥੀਆਂ ਨੂੰ ਤਿੰਨ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਕਿਸੇ ਹੋਰ ਕਾਲਜ ’ਚ ਤਬਦੀਲ ਨਾ ਕੀਤੇ ਜਾਣ ਦੇ ਰੋਸ ਵਜੋਂ ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਹੇਠ ਅੱਜ ਇੱਥੇ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਨੀਵਰਸਿਟੀ ਸਾਹਮਣੇ, ਜਿਸ ਨੂੰ ਬਾਅਦ ’ਚ ਯੂਨੀਵਰਸਿਟੀ ਮੈਨੇਜਮੈਂਟ ਵੱਲੋਂ ਦਿੱਤੇ ਭਰੋਸੇ ਤੋਂ ਬਾਅਦ ਸਮਾਪਤ ਕਰ ਦਿੱਤਾ ਗਿਆ। ਇਸ ਸਬੰਧੀ ਵਿਦਿਆਰਥੀਆਂ ਝਲਕ ਵਿੱਜ ਅਤੇ ਸੁਮਨ ਕੁਮਾਰੀ ਆਦਿ ਨੇ ਦੱਸਿਆ ਕਿ ਉਨ੍ਹਾਂ ਵਿੱਚੋਂ 10 ਦੇ ਕਰੀਬ ਮਲੋਟ ਦੇ ਇੱਕ ਫਿਜੀਓਥੈਰੇਪੀ ਕਾਲਜ ਵਿੱਚ ਬੀਪੀਟੀ ਦੇ ਫਾਈਨਲ ਈਅਰ ਦੇ ਵਿਦਿਆਰਥੀ ਹਨ। ਉਨ੍ਹਾਂ ਦੱਸਿਆ ਕਿ ਮਲੋਟ ਸਥਿਤ ਉਕਤ ਕਾਲਜ ਕਰੀਬ ਤਿੰਨ ਮਹੀਨੇ ਪਹਿਲਾਂ ਬੰਦ ਹੋ ਗਿਆ ਸੀ। ਜਿਸ ਕਾਰਨ ਉਨ੍ਹਾਂ ਨੂੰ ਕਿਸੇ ਹੋਰ ਕਾਲਜ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਉਸ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਹ ਯੂਨੀਵਰਸਿਟੀ ਵਿੱਚ ਆ ਕੇ ਇੱਥੇ ਸੰਪਰਕ ਕਰ ਚੁੱਕੇ ਹਨ ਅਤੇ ਹਰ ਵਾਰ ਮੁਲਾਕਾਤ ਲਈ ਕਿਹਾ ਗਿਆ ਸੀ ਪਰ ਤਿੰਨ ਮਹੀਨੇ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਉਸ ਨੂੰ ਕਿਸੇ ਕਾਲਜ ’ਚ ਤਬਦੀਲ ਨਹੀਂ ਕੀਤਾ ਗਿਆ। ਜਿਸ ਕਾਰਨ ਜਿਥੇ ਉਨ੍ਹਾਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ, ਉਥੇ ਉਨ੍ਹਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਮੈਨੇਜਮੈਂਟ ਕਹਿ ਰਹੀ ਹੈ ਕਿ ਸਰਕਾਰ ਤੋਂ ਮਨਜੂਰੀ ਨਹੀਂ ਆ ਰਹੀ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਮੈਨੇਜਮੈਂਟ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕੇਸ ਸਰਕਾਰ ਨੂੰ ਭੇਜ ਦਿੱਤਾ ਹੈ ਅਤੇ ਮਨਜੂਰੀ ਮਿਲਦੇ ਹੀ ਕਾਲਜ ਸ਼ਿਫਟ ਕਰ ਦਿੱਤਾ ਜਾਵੇਗਾ। ਇਸ ਸਬੰਧੀ ਪੰਜਾਬ ਸਟੂਡੈਂਟਸ ਯੂਨੀਅਨ ਤੋਂ ਹਰਵੀਰ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਇੱਥੋਂ ਤੱਕ ਪੈਦਲ ਜਾਣਾ ਪੈਂਦਾ ਹੈ ਅਤੇ ਉਨ੍ਹਾਂ ਨੂੰ ਆਨਲਾਈਨ ਕਲਾਸਾਂ ਲਾਉਣ ਲਈ ਕਿਹਾ ਜਾ ਰਿਹਾ ਹੈ। ਪਰ ਮੈਡੀਕਲ ਲਾਈਨ ਵਿੱਚ ਸਭ ਤੋਂ ਵੱਧ ਪ੍ਰੈਕਟੀਕਲ ਦੀ ਲੋੜ ਹੁੰਦੀ ਹੈ ਅਤੇ ਇਸ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ।