ਆਖਿਆ! ਭਗਵੰਤ ਮਾਨ ਸਰਕਾਰ ਦੇ ਕੰਮਾਂ ਤੋਂ ਸੂਬੇ ਦੇ ਸੰਤੁਸ਼ਟ ਅਤੇ ਖੁਸ਼
ਕੋਟਕਪੂਰਾ, 25 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਹਲਕੇ ਅਧੀਨ ਆਉਂਦੇ ਪਿੰਡਾਂ ਵਿਚ ਵਿਕਾਸ ਕਾਰਜਾਂ ਨੂੰ ਅੱਗੇ ਤੋਰਦਿਆਂ ਬੀਤੇ ਦਿਨੀਂ ਨੇੜਲੇ ਪਿੰਡ ਖੱਚੜਾਂ ਵਿਖੇ ਗੁਰਦਵਾਰਾ ਸਾਹਿਬ ਨੂੰ ਜਾਣ ਵਾਲੀ ਮੇਨ ਗਲੀ ਦਾ ਰਸਮੀ ਤੌਰ ’ਤੇ ਉਦਘਾਟਨ ਕਰਦਿਆਂ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਜੈਤੋ ਤੋਂ ਵਿਧਾਇਕ ਅਮੋਲਕ ਸਿੰਘ ਆਖਿਆ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਿਨ-ਰਾਤ ਮਿਹਨਤ ਕਰ ਰਹੇ ਹਨ। ਉਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਚੋਣਾਂ ਸਮੇਂ ਦਿੱਤੀਆਂ ਗਾਰੰਟੀਆਂ ਨੂੰ ਇੱਕ-ਇੱਕ ਕਰਕੇ ਪੂਰਾ ਕਰਨ ਲਈ ਪੰਜਾਬ ਸਰਕਾਰ ਬਚਨਬੱਧ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕ ਭਲਾਈ ਦੇ ਕੰਮਾਂ ਦੇ ਨਾਲ ਲੋਕਾਂ ਦੇ ਵਿਕਾਸ ਦੇ ਕੰਮਾਂ ਵਿੱਚ ਅਤੇ ਲੋਕ ਭਲਾਈ ਦੀਆਂ ਸਕੀਮਾਂ ’ਚੋਂ ਤੇਜ਼ੀ ਲਿਆਂਦੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜ਼ਮੀਨ ਨਾਲ ਜੁੜੇ ਹੋਏ ਸੂਝਵਾਨ, ਲੋਕਾਂ ਦੇ ਹਮਦਰਦ ਇਨਸਾਨ ਹਨ, ਜਿਨਾਂ ਦੇ ਦਿਲ ਵਿੱਚ ਪੰਜਾਬ ਦਾ ਦਰਦ ਅਤੇ ਪੰਜਾਬ ਨੂੰ ਖ਼ੁਸ਼ਹਾਲ ਬਣਾਉਣਾ ਦਾ ਜਜ਼ਬਾ ਹੈ ਇਸ ਲਈ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਕੰਮ ਕਰਨ ਵਿੱਚ ਵਿਸ਼ਵਾਸ ਰੱਖਦੇ ਹਨ। ਇਸ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਕਾਰਗੁਜ਼ਾਰੀ ਤੋਂ ਪੰਜਾਬ ਵਾਸੀ ਪੂਰੀ ਤਰਾਂ ਸੰਤੁਸ਼ਟ ਹਨ। ਇਸ ਮੌਕੇ ਐਡਵੋਕੋਟ ਹਰਸਿਮਰਨ ਸਿੰਘ ਮਲਹੋਤਰਾ ਪ੍ਰਧਾਨ ਟਰੱਕ ਯੂਨੀਅਨ ਜੈਤੋ, ਜਲ ਸਪਲਾਈ ਤੇ ਸੀਵਰੇਜ ਬੋਰਡ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਧਰਮਜੀਤ ਸਿੰਘ ਰਾਮੇਆਣਾ, ਡਾ. ਲਛਮਣ ਸ਼ਰਮਾ ਭਗਤੂਆਣਾ ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ, ਗੋਬਿੰਦਰ ਸਿੰਘ ਵਾਲੀਆ ਡਾਇਰੈਕਟਰ ਦੀ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ: ਜੈਤੋ, ਗੁਰਭੇਜ ਸਿੰਘ ਬਰਾੜ ਰੋਮਾਣਾ ਅਲਬੇਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।