ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਨਹੀਂ ਆਉਣ ਦਿੱਤੀ ਜਾ ਰਹੀ ਕਮੀ : ਅਮੋਲਕ ਸਿੰਘ

ਕੋਟਕਪੂਰਾ, 24 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਰਾਖਵੇਂ ਹਲਕੇ ਜੈਤੋ ਤੋਂ ‘ਆਪ’ ਵਿਧਾਇਕ ਅਮੋਲਕ ਸਿੰਘ ਨੇ ਨੇੜਲੇ ਪਿੰਡ ਗੁਰੂਸਰ ਵਿਖ਼ੇ ਨੀਂਹ ਪੱਥਰ ਰੱਖ ਕੇ ਟਰੀਟਮੈਂਟ ਪਲਾਂਟ ਅਤੇ ਛੱਪੜ ਦੀ ਨਿਕਾਸੀ ਲਈ ਪਾਈਆਂ ਜਾਣ ਵਾਲੀਆਂ ਪਾਈਪਾਂ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਉਹਨਾਂ ਕ੍ਰਿਸ਼ਨ ਸਿੰਘ ਜੀ ਦੇ ਘਰ ਹਲਕੇ ਦੇ ਵਰਕਰਾਂ ਨਾਲ਼ ਮਿਲੇ ਅਤੇ ਅੱਗੇ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਬਾਰੇ ਵਿਚਾਰ ਚਰਚਾ ਕੀਤੀ। ਆਪਣੇ ਸੰਬੋਧਨ ਦੌਰਾਨ ਵਿਧਾਇਕ ਅਮੋਲਕ ਸਿੰਘ ਨੇ ਆਖਿਆ ਕਿ ਪਿੰਡ ਦੇ ਸਰਗਰਮ ਅਤੇ ਅਗਾਂਹਵਧੂ ਆਗੂ ਕ੍ਰਿਸ਼ਨ ਸਿੰਘ ਢਿੱਲੋਂ ਨੇ ਪਿੰਡ ਦੇ ਛੱਪੜ ਦੇ ਗੰਦੇ ਪਾਣੀ ਦਾ ਮਸਲਾ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਸੀ ਕਿ ਇਸ ਪਾਣੀ ਦੀ ਗੰਦੀ ਬਦਬੂ ਕਾਰਨ ਰਾਹਗੀਰਾਂ ਦਾ ਲੰਘਣਾ ਔਖਾ ਹੈ ਅਤੇ ਬਿਮਾਰੀਆਂ ਫੈਲਣ ਦਾ ਖਦਸ਼ਾ ਬਣਿਆ ਹੈ। ਮੀਂਹ ਪੇਣ ’ਤੇ ਇਹ ਗੰਦਾ ਪਾਣੀ ਗਲੀਆਂ ਅਤੇ ਲੋਕਾਂ ਦੇ ਘਰਾਂ ਵਿੱਚ ਵੜ ਜਾਂਦਾ ਹੈ, ਜਿਸ ਕਾਰਨ ਲੋਕਾਂ ਦੀ ਪ੍ਰੇਸ਼ਾਨੀ ਹੋਰ ਵਧ ਜਾਂਦੀ ਹੈ। ਇਸ ਛੱਪੜ ਨੇੜੇ ਧਾਰਮਿਕ ਅਸਥਾਨ ਹਨ ਅਤੇ ਇਹਨਾ ਧਾਰਮਿਕ ਅਸਥਾਨਾ ’ਤੇ ਆਉਣ ਵਾਲੇ ਸ਼ਰਧਾਲੂ ਵੀ ਬਹੁਤ ਪ੍ਰੇਸ਼ਾਨ ਹੁੰਦੇ ਸਨ। ਉਹਨਾਂ ਦੱਸਿਆ ਕਿ ਇਸ ਕਾਰਜ ’ਤੇ ਲਗਭਗ 14 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਇਹ ਕਾਰਜ ਜਲਦ ਮੁਕੰਮਲ ਹੋ ਜਾਣਗੇ। ਵਿਧਾਇਕ ਅਮੋਲਕ ਸਿੰਘ ਨੇ ਆਖਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਪਿੰਡਾਂ ਦੇ ਵਿਕਾਸ ਕਾਰਜ ਨਿਰੰਤਰ ਕਰ ਰਹੀ ਹੈ। ਕੋਈ ਵੀ ਵਿਅਕਤੀ ਜਾਇਜ ਕੰਮ ਲਈ ਕਿਸੇ ਸਮੇਂ ਉਹਨਾਂ ਨੂੰ ਮਿਲ ਸਕਦਾ ਹੈ। ਇਸ ਮੌਕੇ ਹੋਰਨਾ ਤੋਂ ਇਲਾਵਾ ਸਰਪੰਚ ਬਲਕਰਨ ਸਿੰਘ, ਪੰਚ ਬੂਟਾ ਸਿੰਘ, ਜੋਗਿੰਦਰ ਸਿੰਘ ਢਿੱਲੋਂ, ਸ਼ਮਸ਼ੇਰ ਸਿੰਘ ਸੰਧੂ, ਇੰਦਰਜੀਤ ਸਿੰਘ, ਡਾ. ਦਲਜੀਤ ਸਿੰਘ, ਮਨਪ੍ਰੀਤ ਸਿੰਘ ਪੰਚਾਇਤ ਸਕੱਤਰ, ਬਲਰਾਜ ਕੁਮਾਰ, ਬਲਕਰਨ ਸਿੰਘ ਸਰਾਵਾਂ ਅਤੇ ਗੁਰਭੇਜ ਸਿੰਘ ਰੋਮਾਣਾ ਆਦਿ ਸਮੇਤ ਪਿੰਡ ਦੇ ਹੋਰ ਪਤਵੰਤੇ ਵੀ ਹਾਜਰ ਸਨ।