ਫਰੀਦਕੋਟ , 4 ਮਾਰਚ (ਵਰਲਡ ਪੰਜਾਬੀ ਟਾਈਮਜ਼)
ਮਾਨ ਸਰਕਾਰ ਦਾ ਲੋਕਾਂ ਨੂੰ ਮਿਆਰੀ ਸਿਹਤ ਸਹੂਲਤ ਦੇਣ ਵਾਲਾ ‘ਆਮ ਆਦਮੀ ਕਲੀਨਿਕ’ ਮਾਡਲ ਲਗਾਤਾਰ ਅੱਗੇ ਵਧ ਰਿਹਾ ਹੈ ਇਹਨਾਂ ਗੱਲਾਂ ਦਾ ਪ੍ਰਗਟਾਵਾ ਗੁਰਦਿੱਤ ਸਿੰਘ ਸੇਖੋਂ ਵਿਧਾਇਕ ਫਰੀਦਕੋਟ ਨੇ ਹਲਕੇ ਦੇ ਪਿੰਡ ਦੀਪ ਸਿੰਘ ਵਾਲਾ ਵਿੱਚ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਇਹ ਆਮ ਆਦਮੀ ਕਲੀਨਿਕ ਲੋਕ ਅਰਪਣ ਕੀਤਾ ਗਿਆ ਹੈ , ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਸਿਹਤ ਸਹੂਲਤਾਂ ਸਬੰਧੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇੰਨ੍ਹਾਂ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫਤ ਡਾਕਟਰੀ ਸਹਾਇਤਾ ਦੇ ਨਾਲ ਨਾਲ ਮੁਫਤ ਦਵਾਈਆਂ ਅਤੇ ਲੈਬ ਟੈਸਟ ਦੀ ਸੁਵਿਧਾ ਉਪਲੱਬਧ ਹੋਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਅੰਦਰ ਦਵਾਈਆਂ ਅਤੇ ਸਟਾਫ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।