ਫ਼ਰੀਦਕੋਟ , 17 ਫਰਵਰੀ (ਵਰਲਡ ਪੰਜਾਬੀ ਟਾਈਮਜ਼)
ਵਿਧਾਇਕ ਫ਼ਰੀਦਕੋਟ ਗੁਰਦਿੱਤ ਸਿੰਘ ਸੇਖੋਂ ਨੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ, ਟਿੱਬੀ ਭਰਾਈਆਂ ਵਿਖੇ ਸਕੂਲ ਦੀ ਚਾਰਦੀਵਾਰੀ ਦਾ ਉਦਘਾਟਨ ਕਰਦਿਆਂ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਹੋਂਦ ’ਚ ਆਈ ਹੈ, ਜਿਸਦਾ ਮੁੱਖ ਮਕਸਦ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣਾ ਹੈ| ਉਨ•ਾਂ ਦੱਸਿਆ ਕਿ ਸਕੂਲ ਦੀ ਚਾਰ ਦੀਵਾਰੀ ਸਮੇਤ ਵੱਖ-ਵੱਖ ਕੰਮਾਂ ਜਨਰਲ ਗ੍ਰਾਂਟ, ਬਾਥਰੂਮ ਦੀ ਰਿਪੇਅਰ, ਕਮਰਿਆਂ ਦੀ ਮੁਰੰਮਤ ਲਈ ਲਗਭਗ 8.78 ਲੱਖ ਦੀ ਗ੍ਰਾਂਟ ਮੁਹੱਈਆ ਕਰਵਾਈ ਗਈ ਹੈ| ਸ੍ਰ. ਸੇਖੋਂ ਨੇ ਕਿਹਾ ਕਿ ਲੋਕਾਂ ਦਾ ਸਰਕਾਰੀ ਸਕੂਲਾਂ ਲਈ ਵਿਸ਼ਵਾਸ ਪੈਂਦਾ ਕਰਨ ਲਈ ਅਤੇ ਸਕੂਲਾਂ ਦੀ ਨੁਹਾਰ ਸੁਧਾਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ| ਉਨ•ਾਂ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਵੀ ਸਰਕਾਰ ਦਾ ਪੂਰਾ ਸਾਥ ਦਿੱਤਾ ਜਾ ਰਿਹਾ ਹੈ| ਉਨ•ਾਂ ਕਿਹਾ ਕਿ ਜਿਥੇ ਨਵੋਦਿਆ ’ਚ ਦਾਖਲੇ ਲਈ ਜ਼ਿਲ•ੇ ’ਚ 40 ਬੱਚੇ ਚੁਣੇ ਜਾਂਦੇ ਹਨ ਉਥੇ ਇਸ ਸਕੂਲ ਦੇ 10 ਬੱਚੇ ਨਵੋਦਿਆ ਲਈ ਚੁਣੇ ਗਏ ਹਨ| ਉਨ•ਾਂ ਇਹ ਵੀ ਦੱਸਿਆ ਕਿ ਸਰਕਾਰੀ ਸਕੂਲਾਂ ’ਚ ਦਾਖਲੇ ਲਈ ਵੈਨ ਰਵਾਨਾ ਕੀਤੀ ਗਈ ਸੀ ਜਿਸ ਰਾਹੀਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ’ਚ ਦਾਖਲਾ ਦਿਵਾਉਣ ਲਈ ਪ੍ਰੇਰਿਤ ਕੀਤਾ ਗਿਆ| ਉਨ•ਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾ ਨਾਲ ਵਾਅਦਾ ਕੀਤਾ ਸੀ ਕਿ ਹਰ ਬੱਚੇ ਤੱਕ ਸਿੱਖਿਆ ਪਹੁੰਚਾਈ ਜਾਵੇਗੀ ਉਸ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ| ਉਨ•ਾਂ ਵਿਸ਼ਵਾਸ ਦਿਵਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਕੂਲਾਂ, ਹਸਪਤਾਲਾਂ ਤੋਂ ਇਲਾਵਾ ‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਕੈਂਪਾਂ ਤਹਿਤ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਨ ਲਈ ਵੱਚਨਬੱਧ ਹੈ| ਇਸ ਮੌਕੇ ਗੁਰਤੇਜ ਸਿੰਘ ਖੋਸਾ ਚੇਅਰਮੈਨ ਇੰਪਰੂਵਮੈਟ ਟਰੱਸਟ, ਚੇਅਰਮੈਨ ਮਾਰਕਿਟ ਕਮੇਟੀ ਅਮਨਦੀਪ ਸਿੰਘ ਬਾਬਾ, ਬੀ.ਪੀ.ਈ.ਓ. ਜਸਕਰਨ ਸਿੰਘ ਰੋਮਾਣਾ ਸਰਪੰਚ ਗੁਰਪ੍ਰੀਤ ਕੌਰ, ਹਰਪ੍ਰੀਤ ਸਿੰਘ, ਸਕੂਲ ਮੁੱਖੀ, ਮਨਦੀਪ ਕੌਰ, ਰਿਪਨਜੀਤ ਕੌਰ ਹਾਜ਼ਰ ਸਨ|
Leave a Comment
Your email address will not be published. Required fields are marked with *