ਬਜਟ ਵਿੱਚ ਮੁਲਾਜ਼ਮਾਂ ਨੂੰ ਅਣਗੌਲਿਆ ਕਰਨ ਦੀ ਫੀਲਡ ਮੁਲਾਜ਼ਮਾਂ ਵੱਲੋਂ ਨਿੰਦਾ
ਬਠਿੰਡਾ 6 ਫਰਵਰੀ ( ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਵਿੱਚ ਜੋ ਪੰਜਾਬ ਦਾ ਬਜਟ ਪੇਸ਼ ਕੀਤਾ ਹੈ ਉਸ ਵਿੱਚ ਪੰਜਾਬ ਦੇ ਮੁਲਾਜ਼ਮਾਂ ਦੇ ਡੀ ਏ ,ਕੱਚੇ ਕਾਮਿਆਂ ਨੂੰ ਪੱਕਾ ਕਰਨਾਂ, ਪੇ ਕਮਿਸ਼ਨ ਦੇ ਬਕਾਏ ਅਤੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਦਾ ਕੋਈ ਵੀ ਜ਼ਿਕਰ ਨਾਂ ਕਰਕੇ ਪੰਜਾਬ ਦੇ ਮੁਲਾਜ਼ਮਾਂ ਨੂੰ ਨਿਰਾਸ਼ ਕੀਤਾ ਹੈ। ਪੰਜਾਬ ਦੇ ਮੁਲਾਜ਼ਮ ਇਸ ਬਜਟ ਤੋਂ ਵੱਡੀਆਂ ਉਮੀਦਾਂ ਲਾਈ ਬੈਠੇ ਸਨ ।ਇਸ ਸਬੰਧੀ ਮੁਲਾਜ਼ਮਾਂ ਦੀ ਸਿਰਮੌਰ ਜਥੇਬੰਦੀ ਪੀ ਡਬਲਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੇ ਆਗੂਆਂ ਅਨਿਲ ਕੁਮਾਰ ਬਰਨਾਲਾ,ਕਿਸ਼ੋਰ ਚੰਦ ਗਾਜ਼, ਬਲਰਾਜ ਮੌੜ, ਮੱਖਣ ਸਿੰਘ ਖਨਗਵਾਲ,ਸੁਖਚੈਨ ਸਿੰਘ,ਹਰਨੇਕ ਗਹਿਰੀ,ਕੁਲਵਿੰਦਰ ਸਿੰਘ,ਲਖਵੀਰ ਭਾਗੀਵਾਂਦਰ, ਪਰਮ ਚੰਦ ਬਠਿੰਡਾ,ਦਰਸ਼ਨ ਸ਼ਰਮਾਂ,ਅਤੇ ਨਰਿੰਦਰ ਸ਼ਰਮਾਂ ਨੇ ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਭਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਇਸ ਬੱਜਟ ਤੋਂ ਬਹੁਤ ਉਮੀਦਾਂ ਸਨ ਪਰ ਇਸ ਬਜਟ ਨੇ ਮੁਲਾਜ਼ਮਾ ਅਤੇ ਪੈਨਸ਼ਨਰਾਂ ਦੀਆਂ ਉਮੀਦਾਂ ਉੱਤੇ ਪਾਣੀ ਫੇਰ ਕੇ ਰੱਖ ਦਿੱਤਾ ਹੈ। ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰਾਂ ਵਿੱਚ ਸਰਕਾਰ ਪ੍ਰਤੀ ਗੁੱਸਾ ਹੈ।ਸਰਕਾਰ ਵੱਲੋਂ ਉਹਨਾਂ ਦੇ ਬਣਦੇ ਹੱਕਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਿਰਾਸ਼ ਕਰਨ ਦਾ ਖਾਮਿਆਜਾ ਸਰਕਾਰ ਨੂੰ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਭੁਗਤਣਾ ਪਵੇਗਾ 4 ਮਾਰਚ ਨੂੰ ਪੰਜਾਬ ਮੁਲਾਜ਼ਮ ਪੈਨਸ਼ਨ ਸਾਂਝਾ ਫਰੰਟ ਵੱਲੋਂ ਚੰਡੀਗੜ੍ਹ ਵਿਖੇ ਵਿਸ਼ਾਲ ਰੋਸ ਰੈਲੀ ਕਰਕੇ ਸਰਕਾਰ ਤੋਂ ਮੰਗਾਂ ਮੰਨਣ ਦੀ ਮੰਗ ਕੀਤੀ ਗਈ ਸੀ ਪੰਜਾਬ ਸਰਕਾਰ ਮੁਲਾਜ਼ਮ ਆਗੂਆਂ ਨਾਲ ਲਗਾਤਾਰ ਗੱਲਬਾਤ ਤੋਂ ਲਗਾਤਾਰ ਭੱਜ ਰਹੀ ਹੈ। ਪੰਜਾਬ ਦੇ ਮੁਲਾਜ਼ਮ ਪੈਨਸ਼ਨਰ ਲਗਾਤਾਰ ਪਿਛਲੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ ਕਿ ਕੱਚੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਰੈਗੂਲਰ ਕਰਨਾ,ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਬੋਰਡਾਂ ਕਾਰਪੋਰੇਸ਼ਨਾਂ ਵਿੱਚ ਪੈਨਸ਼ਨ ਸਕੀਮ ਲਾਗੂ ਕਰਨਾ, ਪੇ ਸਕੇਲਾਂ ਅਤੇ ਡੀਏ ਦੀਆਂ ਕਿਸਤਾਂ ਦੇ ਬਕਾਏ ਦੇਣਾ, ਕੱਟੇ ਭੱਤੇ ਬਹਾਲ ਕਰਨਾ, ਆਦਿ ਹੋਰ ਹੋਰ ਮੰਗਾਂ ਨੂੰ ਲੈ ਕੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਫੈਸਲਾ ਕੀਤਾ ਗਿਆ ਕਿ ਬਜਟ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਨਗੌਲਿਆਂ ਕਰਨ ਅਤੇ ਗੱਲਬਾਤ ਤੋਂ ਭੱਜਣ ਪ੍ਰਤੀ ਸਰਕਾਰ ਦੇ ਖਿਲਾਫ 6 ਅਤੇ 7 ਮਾਰਚ ਨੂੰ ਪੰਜਾਬ ਭਰ ਦੇ ਸਮੁੱਚੇ ਜ਼ਿਲਿਆਂ ਵਿੱਚ ਬਜਟ ਦੀਆਂ ਕਾਪੀਆਂ ਸਾੜੀਆਂ ਜਾਣੀਆਂ ਹਨ ਜਿਸ ਤਹਿਤ ਬਠਿੰਡਾ ਵਿਖੇ ਅੰਬੇਡਕਰ ਪਾਰਕ ਡੀ ਸੀ ਦਫਤਰ ਕੋਲ 7 ਮਾਰਚ ਨੂੰ ਬੱਜਟ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ ਜਿਸ ਵਿੱਚ ਫੀਲਡ ਮੁਲਾਜਮ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ
Leave a Comment
Your email address will not be published. Required fields are marked with *