ਫ਼ਰੀਦਕੋਟ, 4 ਅਪੈ੍ਰਲ (ਵਰਲਡ ਪੰਜਾਬੀ ਟਾਈਮਜ)
ਭਾਰਤ ਚੋਣ ਕਮਿਸ਼ਨ ਵੱਲੋਂ ਨਾਗਰਿਕਾਂ ਅਤੇ ਵੋਟਰਾਂ ਦੀ ਸਹੂਲਤ ਲਈ ਮੋਬਾਈਲ ਐੱਪ ਚਲਾਈਆਂ ਗਈਆਂ ਹਨ, ਜਿਨ੍ਹਾਂ ਦੇ ਇਸਤੇਮਾਲ ਨਾਲ ਲੋਕ ਆਪਣੀ ਵੋਟ ਅਤੇ ਇਸ ਨਾਲ ਸਬੰਧਿਤ ਹੋਰ ਵੇਰਵੇ ਹਾਸਲ ਕਰ ਸਕਦੇ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਚਲਾਈ ਵੋਟਰ ਹੈਲਪਲਾਈਨ ਐੱਪ ਬਹੁਤ ਲਾਹੇਵੰਦ ਸਿੱਧ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਵੋਟਰਾਂ ਵਲੋਂ ਹੈਲਪਲਾਈਨ ਐੱਪ ਰਾਹੀਂ, ਆਪਣਾ ਨਾਮ ਲੱਭਣ ਲਈ, ਫਾਰਮ ਆਨ ਲਾਈਨ ਜਮ੍ਹਾਂ ਕਰਵਾਉਣ, ਆਪਣੇ ਫਾਰਮਾਂ ਦਾ ਸਟੇਟਸ ਜਾਨਣ ਲਈ, ਚੋਣਾਂ ਸਬੰਧੀ ਅਤੇ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ ਦੀ ਜਾਣਕਾਰੀ ਲਈ ਇਸ ਐੱਪ ਦੀ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਵੋਟਰ ਹੈਲਪ ਲਾਈਨ ਐੱਪ ਆਪਣੇ ਫੋਨ ‘ਤੇ ਡਾਊਨਲੋਡ ਕਰਕੇ ਭਾਰਤ ਚੋਣ ਕਮਿਸ਼ਨ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ। ਉਨ੍ਹਾਂ ਦੱਸਿਆ ਕਿ ਇਹ ਵੋਟਰ ਹੈਲਪਲਾਈਨ ਐੱਪ https://www.eci.gov.in/voter-helpline-app ਅਤੇ ਗੂਗਲ ਪਲੇਅ ਸਟੋਰ ਤੋਂ ਡਾਊਨਲੋਡ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਰੁਝੇਵੇਆਂ ਕਾਰਣ ਲੋਕ ਆਪਣੀ ਵੋਟ ਸਬੰਧੀ ਵੇਰਵਿਆਂ ਤੋਂ ਜਾਣੂ ਨਹੀਂ ਹੁੰਦੇ। ਇਸ ਐੱਪ ਰਾਹੀਂ ਆਸਾਨੀ ਨਾਲ ਕੋਈ ਵੀ ਵਿਅਕਤੀ ਆਪਣੀ ਵੋਟ ਸਬੰਧੀ ਵੇਰਵੇ, ਪੋਲਿੰਗ ਸਟੇਸ਼ਨ ਨੰਬਰ, ਉਸ ਦੀ ਲੋਕੇਸ਼ਨ ਆਦਿ ਬਾਰੇ ਜਾਣਕਾਰੀ ਲੈ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਨੇ ਆਪਣੇ ਵੇਰਵਿਆਂ ’ਚ ਕੋਈ ਤਬਦੀਲੀ ਕਰਵਾਉਣੀ ਹੋਵੇ ਤਾਂ ਉਸ ਸਬੰਧੀ ਜਾਣਕਾਰੀ ਵੀ ਇਸ ਵੋਟਰ ਹੈਲਪਲਾਈਨ ਐੱਪ ਉੱਤੇ ਉਪਲਬੱਧ ਹੈ। ਇਥੇ ਨਵੀਂ ਵੋਟ ਬਣਾਉਣ ਲਈ ਵੀ ਅਪਲਾਈ ਕੀਤਾ ਜਾ ਸਕਦਾ ਹੈ। ਇਸ ਉੱਤੇ ਡਿਜੀਟਲ ਵੋਟਰ ਸਲਿੱਪ ਅਤੇ ਇਸ ਸਬੰਧੀ ਸ਼ਿਕਾਇਤ ਵੀ ਦਰਜ ਕੀਤੀ ਜਾ ਸਕਦੀ ਹੈ। ਇਸ ਐੱਪ ਰਾਹੀਂ ਚੋਣਾਂ ਸਬੰਧੀ ਹੋਰ ਲੋੜੀਂਦੇ ਵੇਰਵੇ ਜਿਵੇਂ ਕਿ ਪਿਛਲੀਆਂ ਚੋਣਾਂ ਦੇ ਨਤੀਜੇ, ਸਿਆਸੀ ਉਮੀਦਵਾਰਾਂ ਅਤੇ ਪਾਰਟੀਆਂ ਦੇ ਵੇਰਵੇ, ਵੋਟਾਂ ਸਬੰਧੀ ਫਾਰਮ (ਮਤਦਾਤਾ ਅਤੇ ਉਮੀਦਵਾਰਾਂ ਲਈ) ਸਬੰਧੀ ਜਾਣਕਾਰੀ ਵੀ ਆਸਾਨੀ ਨਾਲ ਮਿਲਦੀ ਹੈ।
Leave a Comment
Your email address will not be published. Required fields are marked with *