ਪਦਮ ਸ੍ਰੀ ਸੁਰਜੀਤ ਪਾਤਰ ਜੀ ਬੀਤੀ ਰਾਤ ਲੁਧਿਆਣੇ ਦਿਲ ਦਾ ਦੌਰਾ ਪੈਣ ਕਾਰਨ ਸਦੀਵੀ ਵਿਛੋੜਾ ਦੇ ਗਏ ਹਨ। ਪੰਜਾਬੀ ਸਾਹਿਤ ਜਗਤ ਵਿਚ ਸ਼ੋਕ ਦੀ ਲਹਿਰ ਫੈਲ ਗਈ ਹੈ । ਪਾਤਰ ਸਾਹਬ ਦੇ ਤੁਰ ਜਾਣ ਨਾਲ ਇਕ ਯੁੱਗ ਦਾ ਅੰਤ ਹੋ ਗਿਆ ਹੈ । ਪੰਜਾਬ ਸਾਹਿਤ ਅਕਾਡਮੀ ਅਤੇ ਅਕਾਡਮੀ ਪ੍ਰਧਾਨ ਡਾ . ਸਰਬਜੀਤ ਕੌਰ ਸੋਹਲ ਅਤੇ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੀ ਫ਼ਾਊਂਡਰ ਤੇ ਪ੍ਰਬੰਧਕ ਰਮਿੰਦਰ ਰੰਮੀ ਅਤੇ ਸਮੂਹ ਕਮੇਟੀ ਮੈਂਬਰਜ਼ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹਨ । ਪਾਤਰ ਜੀ ਦੇ ਤੁਰ ਜਾਣ ਨਾਲ ਪੰਜਾਬੀ ਸਾਹਿਤਕ ਖ਼ੇਤਰ ਵਿੱਚ ਇੱਕ ਬਹੁਤ ਵੱਡਾ ਨਾ ਪੂਰਾ ਹੋਣ ਵਾਲ਼ਾ ਘਾਟਾ ਪਿਆ ਹੈ ।
ਵਾਹਿਗੁਰੂ ਅੱਗੇ ਅਰਦਾਸ ਬੇਨਤੀ ਕਰਦੇ ਹਾਂ ਕਿ ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਥਾਨ ਬਖ਼ਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ । ਭਰੇ ਹੋਏ ਮਨ ਨਾਲ :-
ਅਲਵਿਦਾ ਪਾਤਰ ਸਾਹਿਬ..
“ਮੈਂ ਰਾਹਾਂ ਤੇ ਨਹੀਂ ਤੁਰਦਾ, ਮੈਂ ਤੁਰਦਾ ਹਾਂ ਤਾਂ ਰਾਹ ਬਣਦੇ”
ਡਾ. ਸਰਬਜੀਤ ਕੌਰ ਸੋਹਲ
ਰਮਿੰਦਰ ਰੰਮੀ ।
Leave a Comment
Your email address will not be published. Required fields are marked with *