ਕੋਟਕਪੂਰਾ, 8 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਐੱਸ.ਐੱਮ.ਡੀ. ਵਰਲਡ ਸਕੂਲ ਕੋਟਸੁਖੀਆ ਦੇ ਹੋਣਹਾਰ ਵਿਦਿਆਰਥੀਆਂ ਨੇ 67ਵੀਂਆਂ ਪੰਜਾਬ ਰਾਜ ਪੱਧਰੀ ਖੇਡਾਂ ’ਚ ਚੱਲ ਰਹੇ ਕਿੱਕ ਬਾਕਸਿੰਗ ਦੇ ਮੁਕਾਬਲੇ ਜੋ ਕਿ ਮਲੇਰਕੋਟਲਾ ਵਿਖੇ ਮਿਤੀ 3 ਦਸੰਬਰ ਤੋਂ 5 ਦਸੰਬਰ ਤੱਕ ਮੁਕੰਮਲ ਹੋਏ। ਜਿਸ ’ਚ ਐੱਸਐੱਮਡੀ ਵਰਲਡ ਸਕੂਲ ਦੇ ਵਿਦਿਆਰਥਣਾਂ ਨੇ ਵਧੀਆ ਪ੍ਰਦਰਸ਼ਨ ਕਰਦਿਆਂ ਵਿਲੱਖਣ ਪ੍ਰਾਪਤੀਆਂ ਕੀਤੀਆਂ। ਸੰਸਥਾ ਦੇ ਸੰਸਥਾਪਕ ਮੁਕੰਦ ਲਾਲ ਥਾਪਰ ਨੇ ਇਹਨਾਂ ਖਿਡਾਰੀਆਂ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਇਨ੍ਹਾਂ ਕਿੱਕ ਬਾਕਸਿੰਗ ਮੁਕਾਬਲਿਆਂ ਵਿੱਚ ਅੰਡਰ -14,17,19 (ਲੜਕੀਆਂ) ’ਚੋਂ ਅੰਡਰ-19 ਗਰੁੱਪ ਦੀ ਖਿਡਾਰਨ ਮਹਿਕਪ੍ਰੀਤ ਕੌਰ ਅਤੇ ਪ੍ਰਭਨੂਰ ਕੌਰ ਨੇ ਖੇਡ ਦਾ ਵਧੀਆ ਪ੍ਰਦਰਸ਼ਨ ਕਰਦਿਆਂ ਕਾਂਸੀ ਦੇ ਤਮਗ਼ੇ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਸ ਤੋਂ ਇਲਾਵਾ ਮਨਦੀਪ ਕੌਰ ਦੇ ਵਧੀਆ ਖੇਡ ਪ੍ਰਦਰਸ਼ਨ ਨੂੰ ਦੇਖਦਿਆਂ ਮਲੇਰਕੋਟਲਾ ਦੇ ਡੀ.ਐੱਮ. ਸਪੋਰਟਸ ਰਘੂ ਨੰਦਨ ਨੇ ਉਸਨੂੰ ਨਗਦ ਰਾਸ਼ੀ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਮੈਡਮ ਕੇਵਲ ਕੌਰ ਸਪੋਰਟਸ ਕੋਆਰਡੀਨੇਟਰ ਫਰੀਦਕੋਟ ਨੇ ਬੱਚਿਆਂ ਨੂੰ ਉਹਨਾਂ ਦੀ ਸ਼ਾਨਦਾਰ ਪ੍ਰਾਪਤੀਆਂ ’ਤੇ ਵਧਾਈ ਦਿੱਤੀ। ਇਸ ਮੌਕੇ ਸੰਸਥਾ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਨੇ ਕਿਹਾ ਕਿ ਸਕੂਲ ਦੀਆਂ ਖਿਡਾਰਣਾਂ ਨੇ ਇਹ ਮਾਣਮੱਤੀਆਂ ਪ੍ਰਾਪਤੀਆਂ ਕਰਕੇ ਜਿਲ੍ਹੇ ’ਚ ਆਪਣੇ ਮਾਪਿਆਂ ਦੇ ਨਾਲ-ਨਾਲ ਆਪਣੇ ਸਕੂਲ ਦਾ ਅਤੇ ਇਲਾਕਾ ਨਿਵਾਸੀਆਂ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਪਿ੍ਰੰਸੀਪਲ ਹਰਮੋਹਨ ਸਿੰਘ ਸਾਹਨੀ ਨੇ ਖਿਡਾਰੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ।