ਕੋਟਕਪੂਰਾ, 12 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ਸ਼ੁਰੂ ਕੀਤੀ ‘ਆਪ’ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਬਲਾਕ ਕੋਟਕਪੂਰਾ ਦੇ ਵਾਰਡ ਨੰ-6 ਵਿਖੇ ਲਾਏ ਗਏ ਕੈਂਪ ’ਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ’ਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਹਲਫ਼ੀਆ ਬਿਆਨ ਦੀ ਤਸਦੀਕ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਉਸਾਰੀ ਕਿਰਤੀਆਂ ਦੀ ਰਜ਼ਿਸਟ੍ਰੇਸ਼ਨ, ਬੁਢਾਪਾ ਪੈਨਸ਼ਨ, ਬਿਜਲੀ ਬਿੱਲ ਦਾ ਭੁਗਤਾਨ ਆਦਿ ਸ਼ਾਮਲ ਹਨ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਲੋਕ ਵੱਧ ਤੋਂ ਵੱਧ ਇਨ੍ਹਾਂ ਕੈਂਪਾਂ ’ਚ ਪਹੁੰਚ ਕੇ ਇੱਥੇ ਮਿਲ ਰਹੀਆਂ ਹਰ ਪ੍ਰਕਾਰ ਦੀਆਂ ਸਕੀਮਾਂ ਦਾ ਲਾਭ ਲੈਣ। ਇਸ ਮੌਕੇ ਐਸ.ਡੀ.ਐਮ. ਵੀਰਪਾਲ ਕੌਰ ਅਤੇ ਅਮੋਲਕ ਸਿੰਘ ਵਿਧਾਇਕ ਜੈਤੋ ਵਿਸ਼ੇਸ਼ ਤੌਰ ’ਤੇ ਹਾਜਰ ਸਨ ਅਤੇ ਉਨ੍ਹਾਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਮੰਤਵ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਹੀ ਵੱਖ-ਵੱਖ ਸਕੀਮਾਂ ਦਾ ਲਾਭ ਪਹੁੰਚਾਉਣਾ ਹੈ ਅਤੇ ਲੋਕਾਂ ਦੀ ਖੱਜਲ-ਖੁਆਰੀ ਨੂੰ ਘੱਟ ਕਰਨਾ ਹੈ। ਇਸ ਤੋਂ ਇਲਾਵਾ ਬਲਾਕ ਫ਼ਰੀਦਕੋਟ ਦੇ ਪਿੰਡ ਰਾਜੋਵਾਲਾ, ਭਾਗਥਲਾ ਕਲਾਂ, ਪਿੰਡ ਹਰਦਿਆਲੇਆਣਾ, ਪਹਿਲੂਵਾਲਾ ਵਿਖੇ ਕੈਂਪ ਲਾਏ ਗਏ।
Leave a Comment
Your email address will not be published. Required fields are marked with *