ਪ੍ਰਸਿੱਧ ਗਾਇਕ ਕੰਵਰ ਗਰੇਵਾਲ ਕਰਨਗੇ ਆਪਣੇ ਫ਼ਨ ਦਾ ਮੁਜ਼ਾਹਰਾ
ਜ਼ਿਲ੍ਹਾ ਵਾਸੀਆਂ ਨੂੰ ਮੇਲੇ ਵਿਚ ਪਹੁੰਚਣ ਦਾ ਖੁੱਲ੍ਹਾ ਸੱਦਾ
ਬਠਿੰਡਾ, 11 ਫ਼ਰਵਰੀ ( ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)
ਸੂਬਾ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਵੱਲੋਂ ਇੱਥੇ ਕਰਵਾਏ ਜਾ ਰਹੇ 17ਵੇਂ ਵਿਰਾਸਤੀ ਮੇਲੇ ਦੇ ਆਖ਼ਰੀ ਦਿਨ ਸ. ਮੁੱਖ ਮਹਿਮਾਨ ਵਜੋਂ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ।
ਡਿਪਟੀ ਕਮਿਸ਼ਨਰ ਨੇ ਇਸ ਮੇਲੇ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਿਰਾਸਤੀ ਮੇਲੇ ਦੌਰਾਨ 11 ਫਰਵਰੀ ਨੂੰ ਸ਼ਾਮ 7 ਵਜੇ ਪ੍ਰਸਿੱਧ ਪੰਜਾਬੀ ਗਾਇਕ ਕੰਵਰ ਗਰੇਵਾਲ ਵੱਲੋਂ ਸਥਾਨਕ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ਆਪਣੇ ਫ਼ਨ ਦਾ ਮੁਜ਼ਾਹਰਾ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਕਵੀਸਰੀ, ਕਵੀ ਦਰਬਾਰ, ਦੇਸ਼ੀ ਖੇਡਾਂ, ਰੱਸਾ-ਕਸੀ, ਮੁਗਦਰ ਚੁੱਕਣਾ, ਘੋਲ ਤੇ ਬਾਜ਼ੀ ਤੋਂ ਇਲਾਵਾ ਮਲਵਈ ਗਿੱਧਾ ਵੀ ਪੇਸ਼ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਇਸ ਵਿਰਾਸਤੀ ਮੇਲੇ ਵਿੱਚ ਵੱਧ ਤੋਂ ਵੱਧ ਪਹੁੰਚ ਕੇ ਮੇਲੇ ਦਾ ਆਨੰਦ ਮਾਨਣ ਦੀ ਅਪੀਲ ਕੀਤੀ
Leave a Comment
Your email address will not be published. Required fields are marked with *