ਆਖਿਆ! ਘਰਾਂ ਦੇ ਨਜ਼ਦੀਕ ਸਿਹਤ ਸੇਵਾਵਾਂ ਦੇਣ ਲਈ ਪੰਜਾਬ ਸਰਕਾਰ ਵਚਨਬੱਧ
ਕੋਟਕਪੂਰਾ, 8 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਨਿਰਦੇਸ਼ਾਂ ’ਤੇ ਅੱਜ ਉਨ੍ਹਾਂ ਦੇ ਪੀਆਰਓ ਮਨਪ੍ਰੀਤ ਸਿੰਘ ਮਨੀ ਧਾਲੀਵਾਲ ਨੇ ਸ਼ਹਿਰ ਕੋਟਕਪੂਰਾ ਵਿਖੇ ਚੱਲ ਰਹੇ ਮੁਹੱਲਾ ਕਲੀਨਿਕ ਦੀ ਉਸਾਰੀ ਦੇ ਕੰਮ ਦਾ ਜਾਇਜਾ ਲਿਆ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਘਰਾਂ ਦੇ ਨਜਦੀਕ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਦੇ ਮਕਸਦ ਤਹਿਤ ਮੁਹੱਲਾ ਕਲੀਨਿਕ ਦੇ ਪ੍ਰੋਜੈਕਟ ਸ਼ੁਰੂ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਯੋਗ ਰਹਿਨੁਮਾਈ ਹੇਠ ਪੁਰਾਣਾ ਸ਼ਹਿਰ ਕੋਟਕਪੂਰਾ ਵਿਖੇ ਸ਼ਹੀਦ ਭਗਤ ਸਿੰਘ ਕਾਲਜ ਰੋਡ ’ਤੇ ਸਾਂਝ ਕੇਂਦਰ ਦੇ ਨਜਦੀਕ ਮੁਹੱਲਾ ਕਲੀਨਿਕ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਪੀਕਰ ਸੰਧਵਾਂ ਹਰ ਸਮੇਂ ਸ਼ਹਿਰ ’ਚ ਚੱਲ ਰਹੇ ਵਿਕਾਸ ਕੰਮਾਂ ਪ੍ਰਤੀ ਚਿੰਤਤ ਰਹਿੰਦੇ ਹਨ ਅਤੇ ਕੰਮ ’ਚ ਕਿਸੇ ਵੀ ਕਿਸਮ ਦੀ ਕਮੀ, ਅਣਗਹਿਲੀ ਜਾਂ ਦੇਰੀ ਦਾ ਗੰਭੀਰ ਨੋਟਿਸ ਲੈਂਦੇ ਹਨ। ਉਨ੍ਹਾਂ ਦੱਸਿਆ ਕਿ ਸਪੀਕਰ ਸੰਧਵਾਂ ਨੂੰ ਸ਼ਹਿਰ ਅਤੇ ਆਸ-ਪਾਸ ਵਿੱਚ ਚੱਲ ਰਹੇ ਵਿਕਾਸ ਕੰਮਾਂ ਦੀ ਰਿਪੋਰਟ ਹਰ ਪਲ ਪਹੁੰਚਦੀ ਰਹਿੰਦੀ ਹੈ ਅਤੇ ਇਨ੍ਹਾਂ ਸਾਰੇ ਕੰਮਾਂ ਬਾਰੇ ਉਹ ਰਿਪੋਰਟ ਨਿੱਜੀ ਤੌਰ ’ਤੇ ਵੀ ਲੈਂਦੇ ਰਹਿੰਦੇ ਹਨ। ਪੀਆਰਓ ਨੇ ਦੱਸਿਆ ਕਿ ਲੋਕ ਇਸ ਕਲੀਨਿਕ ’ਚ ਕੰਮ ਮੁਕੰਮਲ ਹੋਣ ਉਪਰੰਤ ਬਿਨ੍ਹਾਂ ਕਿਸੇ ਮਹਿੰਗੇ ਟੈਸਟਾਂ ਦੇ ਡਰ-ਭੈਅ ਤੋਂ ਮੁਫਤ ਇਲਾਜ ਕਰਵਾ ਸਕਣਗੇ। ਅੱਜ ਦੀ ਫੇਰੀ ਦੌਰਾਨ ਉਨ੍ਹਾਂ ਮੌਕੇ ’ਤੇ ਪੁੱਜ ਕੇ ਲੋਕਾਂ ਦੇ ਪੈਸੇ ਦੀ ਸੁਚੱਜੀ ਵਰਤੋਂ ਬਾਰੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਨ ਉਪਰੰਤ ਸਾਰੇ ਕੰਮ ਨੂੰ ਸਮੇਂ ਸਿਰ ਸੁਚੱਜੇ ਢੰਗ ਨਾਲ ਮੁਕੰਮਲ ਕਰਨ ਦੀ ਤਾਕੀਦ ਵੀ ਕੀਤੀ।