ਕੋਟਕਪੂਰਾ, 4 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਨੀਲਮ ਰਾਣੀ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਐ.ਸਿ. ਪਵਨ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸੁਰਜੀਤ ਸਿੰਘ ਦੀ ਅਗਵਾਈ ’ਚ ਖੇਡਾਂ ਕਰਵਾਈਆਂ ਗਈਆਂ। ਪ੍ਰਾਇਮਰੀ ਖੇਡਾਂ ਦੇ ਦੂਜੇ ਦਿਨ ਸਪੀਕਰ ਪ੍ਰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਦੇ ਪੀ.ਆਰ.ਓ. ਮਨਪ੍ਰੀਤ ਸਿੰਘ ਮਨੀ ਧਾਲੀਵਾਲ ਵਿਸ਼ੇਸ਼ ਤੌਰ ’ਤੇ ਖੇਡਾਂ ’ਚ ਸ਼ਾਮਿਲ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਸੁਖਵੰਤ ਸਿੰਘ ਪੱਕਾ ਜਿਲਾ ਯੂਥ ਪ੍ਰਧਾਨ, ਮਨਦੀਪ ਸਿੰਘ ਮਿੰਟੂ ਗਿੱਲ ਅਤੇ ਦੀਪਕ ਮੌਂਗਾ ਵੀ ਮੌਜੂਦ ਸਨ। ਇਸ ਮੌਕੇ ਮਨਪ੍ਰੀਤ ਸਿੰਘ ਮਨੀ ਧਾਲੀਵਾਲ ਨੇ ਬੱਚਿਆਂ ਦੀ ਹੌਂਸਲਾ ਅਫਜਾਈ ਕੀਤੀ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਦਫਤਰ ਕੋਟਕਪੂਰਾ ਨੂੰ ਇੱਕ ਲੱਖ ਰੁਪਏ ਦੀ ਰਾਸ਼ੀ ਸਪੀਕਰ ਸੰਧਵਾਂ ਵਲੋਂ ਜਾਰੀ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਮਨਦੀਪ ਸਿੰਘ ਮਿੰਟੂ ਗਿੱਲ ਨੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ’ਚ ਵੀ ਭਾਗ ਲੈਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਉਪਰੋਕਤ ਤੋਂ ਇਲਾਵਾ ਗੁਰਚਰਨ ਸਿੰਘ ਬਰਾੜ ਨਾਇਬ ਤਹਿਸੀਲਦਾਰ ਕੋਟਕਪੂਰਾ, ਬਲਜੀਤ ਸਿੰਘ ਖੀਵਾ, ਲਖਵਿੰਦਰ ਸਿੰਘ, ਸੁਖਵਿੰਦਰ ਸਿੰਘ ਵਾੜਾਦਰਾਕਾ, ਧਰਮਹਿੰਦਰ ਸਿੰਘ ਡੋਡ, ਹਰਪਿੰਦਰ ਸਿੰਘ, ਪ੍ਰੀਤ ਭਗਵਾਨ ਸਿੰਘ, ਦੀਪਕ ਹਰੀਨੌ, ਅਮਰਪਾਲ ਕੌਰ ਨਾਨਕਸਰ, ਪਰਵੀਨ ਕੁਮਾਰੀ ਕੋਟਕਪੂਰਾ, ਸੇਵਕ ਸਿੰਘ ਸੁਰਗਾਪੁਰੀ ਆਦਿ ਵੀ ਹਾਜ਼ਰ ਸਨ।