
ਕੋਟਕਪੂਰਾ, 15 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਦੇ ਹੁਕਮਾਂ ਤੇ ਅੱਜ ਐਡਵੋਕੇਟ ਬੀਰਇੰਦਰ ਸਿੰਘ ਅਤੇ ਪੀਆਰਓ ਮਨਪ੍ਰੀਤ ਸਿੰਘ ਮਨੀ ਧਾਲੀਵਾਲ ਵਿਸ਼ਕਰਮਾ ਭਵਨ, ਕੋਟਕਪੂਰਾ ਵਿਖੇ ਸੁਰਿੰਦਰ ਕੁਮਾਰ ਦਿਵੇਦੀ ਦੇ ਅੰਤਿਮ ਸੰਸਕਾਰ ਮੌਕੇ ਸ਼ਰਧਾਂਜਲੀ ਦੇਣ ਪਹੁੰਚੇ। ਉਨ੍ਹਾਂ ਕਿਹਾ ਕਿ ਸ਼੍ਰੀ ਸੁਰਿੰਦਰ ਕੁਮਾਰ ਦਿਵੇਦੀ ਵੱਲੋਂ ਸਮਾਜ ਸੇਵਾ ਦੇ ਖੇਤਰ ਵਿੱਚ ਨਿਭਾਈਆਂ ਗਈਆਂ ਸੇਵਾਵਾਂ ਹਮੇਸ਼ਾ ਸਾਡੇ ਦਿਲਾਂ ਵਿੱਚ ਵਸੀਆਂ ਰਹਿਣਗੀਆਂ। ਉਹ ਸੰਖੇਪ ਬਿਮਾਰੀ ਤੋਂ ਬਾਅਦ ਬਖਸ਼ਿਸ਼ ਕੀਤੀਆਂ ਸੇਵਾਵਾਂ ਦੀ ਪੂੰਜੀ ਨੂੰ ਭੋਗਣ ਉਪਰੰਤ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ। ਇਸ ਮੌਕੇ ਬੋਲਦਿਆਂ ਮਨਪ੍ਰੀਤ ਸਿੰਘ ਮਨੀ ਧਾਲੀਵਾਲ ਨੇ ਕਿਹਾ ਕਿ ਪਰਿਵਾਰ ਵਿਚੋਂ ਕਿਸੇ ਦਾ ਇਸ ਤਰ੍ਹਾਂ ਤੁਰ ਜਾਣਾ ਬੇਹੱਦ ਪੀੜਾਮਈ ਹੁੰਦਾ ਹੈ। ਪਰਿਵਾਰ ਲਈ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਇਸ ਦੁੱਖ ਦੀ ਘੜ੍ਹੀ ਵਿੱਚ ਸ਼ਰੀਕ ਹੁੰਦਿਆਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਪ੍ਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।