ਆਖਿਆ! ਵਿਕਾਸ ਕੰਮਾਂ ਵਿੱਚ ਕਮੀ ਨਹੀਂ ਆਉਣ ਦਿੱਤੀ ਜਾਵੇਗੀ
ਕੋਟਕਪੂਰਾ, 2 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਲਗਾਤਾਰ ਦੂਜੇ ਦਿਨ ਵੱਖ ਵੱਖ ਥਾਵਾਂ ਤੇ ਵਿਕਾਸ ਕਾਰਜਾਂ ਦੇ ਕੰਮਾਂ ਦਾ ਉਦਘਾਟਨ ਕੀਤਾ। ਇਸ ਮੌਕੇ ਬੋਲਦਿਆਂ ਉਨ•ਾਂ ਕਿਹਾ ਕਿ ਜ਼ਿਲ•ੇ ਦੇ ਵਿਕਾਸ ਕੰਮਾਂ ਵਿੱਚ ਕਿਸੇ ਵੀ ਤਰ•ਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਵੱਖ ਵੱਖ ਥਾਵਾਂ ਤੇ ਲੋਕਾਂ ਨੂੰ ਸੰਬੋਧਿਤ ਹੁੰਦਿਆਂ ਉਨ•ਾਂ ਦੱਸਿਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ ਹੈ। ਜ਼ਿਕਰਯੋਗ ਹੈ ਕਿ ਸਪੀਕਰ ਸੰਧਵਾਂ ਨੇ ਕੱਲ ਵੀ ਆਪਣੇ ਹਲਕੇ ਕੋਟਕਪੂਰਾ ਦੇ ਲਈ 5.25 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਸ਼ੁਰੂ ਕਰਵਾਏ ਅਤੇ ਅੱਜ ਦੂਸਰੇ ਦਿਨ ਪਿੰਡ ਦੁਆਰੇਆਣਾ ਵਿਖੇ ਇਸੇ ਲੜੀ ਤਹਿਤ ਪਿੰਡ ਵਿੱਚ ਗਲੀਆਂ ਦੇ ਲਈ ਲਗਾਈਆਂ ਗਈਆਂ ਟਾਈਲਾਂ ਦਾ ਕੰਮ ਮੁਕੰਮਲ ਹੋਣ ਉਪਰੰਤ ਦੇਖਣ ਪਹੁੰਚੇ। ਇਸ ਮੌਕੇ ਪਿੰਡ ਵਾਸੀਆਂ ਨੂੰ ਉਨ•ਾਂ ਦੱਸਿਆ ਕਿ ਜੋ ਪੈਸਾ ਅਜਿਹੇ ਲੋਕ ਭਲਾਈ ਦੇ ਕੰਮਾਂ ਤੇ ਲੱਗ ਰਿਹਾ ਹੈ ਇਹ ਲੋਕਾਂ ਵਲੋਂ ਹੀ ਟੈਕਸ ਦੇ ਰੂਪ ਵਿੱਚ ਇੱਕਤਰ ਕੀਤਾ ਗਿਆ ਹੈ। ਉਨ•ਾਂ ਦੱਸਿਆ ਕਿ ਇਸ ਪੈਸੇ ਦੀ ਸੁਚੱਜੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ, ਜਿਸ ਲਈ ਆਪ ਸਰਕਾਰ ਕਿਸੇ ਵੀ ਕੀਮਤ ਤੇ ਇੱਕ ਰੁਪਏ ਦੀ ਵੀ ਦੁਰਵਰਤੋਂ ਨਹੀਂ ਹੋਣ ਦੇਵੇਗੀ। ਇਸੇ ਪਿੰਡ ਵਿੱਚ ਉਨ•ਾਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦਾ ਵੀ ਦੌਰਾ ਕੀਤਾ ਜਿਥੇ ਉਹ ਬੱਚਿਆਂ ਅਤੇ ਅਧਿਆਪਕਾਂ ਦੇ ਵੀ ਰੂ-ਬ-ਰੂ ਹੋਏ। ਇਸ ਮੌਕੇ ਉਨ•ਾਂ ਬੱਚਿਆਂ ਨੂੰ ਕਿਹਾ ਕਿ ਉਨ•ਾਂ ਨੂੰ ਕਿਤਾਬਾਂ ਦਾ ਹਾਣੀ ਬਣਨਾ ਚਾਹੀਦਾ ਹੈ। ਸਕੂਲ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਉਨ•ਾਂ ਨੂੰ ਸਰਕਾਰ ਵਲੋਂ 5 ਲੱਖ 17 ਹਜ਼ਾਰ ਰੁਪਏ ਵੱਖ ਵੱਖ ਕੰਮਾਂ ਲਈ ਪ੍ਰਾਪਤ ਹੋਏ ਹਨ, ਜਿਸ ਨਾਲ ਬੱਚਿਆਂ ਦੀ ਪੜ•ਾਈ ਦਾ ਮਿਆਰ ਸੁਧਰੇਗਾ ਅਤੇ ਸਕੂਲ ਦੀ ਦਿੱਖ ਵਿੱਚ ਵੀ ਸਕਾਰਆਤਮਕ ਬਦਲਾਅ ਆਵੇਗਾ। ਪਹਿਲਾਂ ਦਿੱਤੇ ਗਏ ਫੰਡਾਂ ਸਬੰਧੀ ਸਕੂਲ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਉਨ•ਾਂ ਫੰਡਾਂ ਨਾਲ ਕਾਫੀ ਹੱਦ ਤੱਕ ਸਕੂਲ ਦੇ ਲੰਮੇ ਸਮੇਂ ਤੋਂ ਲੰਬਿਤ ਕੰਮ ਮੁਕੰਮਲ ਹੋ ਚੁੱਕੇ ਹਨ। ਉਨ•ਾਂ ਦੱਸਿਆ ਕਿ ਸਕੂਲ ਵਿੱਚ ਲਾਇਬਰੇਰੀ ਵੀ ਇਨ•ਾਂ ਫੰਡਾਂ ਦੇ ਸਦਕਾ ਵਧੀਆ ਬਣ ਗਈ ਹੈ। ਜਿਸ ਨਾਲ ਬੱਚਿਆਂ ਦਾ ਕਿਤਾਬਾਂ ਪ੍ਰਤੀ ਰੁਝਾਨ ਹੋਰ ਵੀ ਵਧਿਆ ਹੈ। ਸਪੀਕਰ ਸੰਧਵਾਂ ਨੇ ਲਾਇਬਰੇਰੀ ਵਿੱਚ ਜਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਅਤੇ ਬੱਚਿਆਂ ਨੂੰ ਇਸੇ ਤਰ•ਾਂ ਮਨ ਲਾ ਕੇ ਪੜਦੇ ਰਹਿਣ ਦੀ ਹੱਲਾ ਸ਼ੇਰੀ ਦਿੱਤੀ। ਇਸ ਮੌਕੇ ਉਪ ਜਿਲ•ਾ ਸਿੱਖਿਆ ਅਫਸਰ ਸ੍ਰੀ ਪਵਨ ਕੁਮਾਰ, ਸਕੂਲ ਕਮੇਟੀ ਚੇਅਰਮੈਨ ਪਰਗਟ ਸਿੰਘ, ਮਨਜਿੰਦਰ ਸਿੰਘ ਸਰਪੰਚ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਜਸਕਰਨ ਸਿੰਘ, ਸਕੂਲ ਸਟਾਫ ਮਨਦੀਪ ਸਿੰਘ ਢਿੱਲੋਂ, ਪਰਮਜੀਤ ਕੌਰ ਸਰਾਂ, ਗੁਰਮੀਤ ਸਿੰਘ ਸੰਧੂ ਸਤਵਿੰਦਰ ਸਿੰਘ, ਮੋਹਨ ਲਾਲ ਅਮਨਦੀਪ ਕੌਰ, ਗੁਰਪ੍ਰੀਤ ਕੌਰ, ਮਨਜੀਤ ਕੌਰ ਹਾਜ਼ਰ ਸਨ।
Leave a Comment
Your email address will not be published. Required fields are marked with *