ਫਰੀਦਕੋਟ, 5 ਫਰਵਰੀ (ਵਰਲਡ ਪੰਜਾਬੀ ਟਾਈਮਜ਼)
ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਆੜਤੀਆਂ ਐਸੋਸੀਏਸ਼ਨ, ਲੇਬਰ ਅਤੇ ਸ਼ੈਲਰ ਮਾਲਕਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਉਹਨਾਂ ਦੀਆਂ ਸਮੱਸਿਆਵਾਂ ਸੁਣੀਆਂ। ਆੜਤੀਆ, ਮੁਨੀਮ ਅਤੇ ਮਜ਼ਦੂਰ ਐਸੋਸੀਏਸ਼ਨ ਵੱਲੋਂ ਮੰਡੀ ਵਿੱਚ ਪਾਣੀ ਦੀ ਨਿਕਾਸੀ, ਸੜਕ ਦੀ ਸਮੱਸਿਆ, ਝੁੱਗੀਆਂ ਝੌਂਪੜੀਆਂ ਦੀ ਸਮੱਸਿਆ, ਮੁਨੀਮ ਯੂਨੀਅਨ ਲਈ ਦਫ਼ਤਰ ਲਈ ਜਗ੍ਹਾ, ਮੁਹੱਲਾ ਕਲੀਨਿਕ ਆਦਿ ਮੰਗਾਂ ਬਾਰੇ ਜਾਣੂ ਕਰਵਾਇਆ, ਸਪੀਕਰ ਸੰਧਵਾਂ ਨੇ ਉਕਤ ਮੰਗਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਆੜਤੀਆ ਐਸੋਸੀਏਸ਼ਨ ਅਤੇ ਸ਼ੈਲਰ ਮਾਲਕਾਂ ਨੂੰ ਭਰੋਸਾ ਦਿਵਾਇਆ ਕਿ ਮੰਗਾਂ ਨੂੰ ਲਾਗੂ ਕਰਨ ਲਈ ਪੂਰੀ ਗੰਭੀਰਤਾ ਨਾਲ ਗੌਰ ਕੀਤਾ ਜਾਵੇਗਾ ਕਿਉਂ ਜੋ ਇਹ ਵਰਗ ਸੂਬੇ ਦੇ ਅਰਥਚਾਰੇ ਦੀ ਮਜ਼ਬੂਤੀ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰ ਵਰਗ ਦੀ ਭਲਾਈ ਸਰਕਾਰ ਦੀਆਂ ਤਰਜੀਹਾਂ ਵਿੱਚੋਂ ਇਕ ਹੈ ਅਤੇ ਇਸ ਵਰਗ ਦੀ ਖੁਸ਼ਹਾਲੀ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਹਨਾਂ ਕਿਹਾ ਕਿ ਇਹ ਵਰਗ ਸੂਬੇ ਦੀ ਆਰਥਿਕਤਾ ਦੀ ਰੀੜ ਦੀ ਹੱਡੀ ਹੈ। ਇਸ ਲਈ ਮਜ਼ਦੂਰਾਂ ਦੇ ਕੰਮ ਕਰਨ ਦੇ ਹਾਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਸਰਕਾਰ ਵੱਲੋਂ ਭਰਪੂਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਇੰਜੀ. ਸੁਖਜੀਤ ਸਿੰਘ ਢਿਲਵਾਂ ਚੇਅਰਮੈਨ ਜਿਲਾ ਯੋਜਨਾ ਬੋਰਡ, ਗੁਰਮੀਤ ਸਿੰਘ ਚੇਅਰਮੈਨ ਮਾਰਕੀਟ ਕਮੇਟੀ, ਮਨਪ੍ਰੀਤ ਸਿੰਘ ਮਣੀ ਧਾਲੀਵਾਲ, ਸੁਖਵਿੰਦਰ ਸਿੰਘ ਧਾਲੀਵਾਲ ਪ੍ਰਧਾਨ ਰਾਈਸ ਮਿਲਰ ਐਸੋਸੀਏਸ਼ਨ, ਅਸ਼ੋਕ ਗੋਇਲ ਪ੍ਰਧਾਨ ਆੜਤੀਆ ਐਸੋਸੀਏਸ਼ਨ, ਅਮਨਦੀਪ ਸਿੰਘ ਸੰਧੂ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆੜ੍ਹਤੀ, ਮੁਨੀਮ ਅਤੇ ਮਜ਼ਦੂਰ ਆਗੂ ਹਾਜ਼ਰ ਸਨ।
Leave a Comment
Your email address will not be published. Required fields are marked with *