ਕੰਪਲੈਕਸ ਦੀ ਮੁਰੰਮਤ ਲਈ ਹਰ ਸਾਲ 2 ਲੱਖ ਰੁਪਏ ਦੇਣ ਦਾ ਕੀਤਾ ਐਲਾਨ
ਕੋਟਕਪੂਰਾ, 2 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਦੇ ਮਿੰਨੀ ਮੀਟਿੰਗ ਹਾਲ ਵਿਖੇ ਸਰਬ ਸਾਂਝੀ ਧਾਰਮਿਕ ਕਮੇਟੀ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ। ਕਮੇਟੀ ਦੇ ਮੁੱਖ ਸੇਵਾਦਾਰ ਅਮਰੀਕ ਸਿੰਘ ਸੰਧੂ ਨੇ ਸਪੀਕਰ ਸੰਧਵਾਂ ਨੂੰ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿਖੇ ਬਾਥਰੂਮਾਂ ਦੀ ਸਫ਼ਾਈ, ਕੰਟੀਨ ਨਾ ਹੋਣ ਕਾਰਨ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਆਪਣਾ ਕੰਮ ਕਰਵਾਉਣ ਲਈ ਆਉਣ ਵਾਲੇ ਆਮ ਲੋਕਾਂ ਨੂੰ ਹੁੰਦੀ ਪਰੇਸ਼ਾਨੀ ਬਾਰੇ ਸਪੀਕਰ ਸੰਧਵਾਂ ਨੂੰ ਜਾਣੂ ਕਰਵਾਇਆ। ਇਸ ਮੌਕੇ ਐਸ.ਐਸ.ਪੀ. ਹਰਜੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਬੋਲਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਆਮ ਲੋਕਾਂ ਨੂੰ ਕਿਸੇ ਵੀ ਤਰ•ਾਂ ਦੀ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ•ਾਂ ਨਾਜਰ ਨੂੰ ਹਦਾਇਤ ਕੀਤੀ ਕਿ ਬਾਥਰੂਮਾਂ ਦੀ ਸਫਾਈ, ਉਨ•ਾਂ ਦੀ ਮੁਰੰਮਤ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਉਨ•ਾਂ ਕਿਹਾ ਕਿ ਉਹ ਕਿਸੇ ਵੀ ਸਮੇਂ ਆ ਕੇ ਇਸ ਸਭ ਦੀ ਚੈਕਿੰਗ ਕਰ ਸਕਦੇ ਹਨ। ਇਸ ਤੋਂ ਇਲਾਵਾ ਉਨ•ਾਂ ਜ਼ਰੂਰਤ ਨੂੰ ਮੁੱਖ ਰੱਖਦਿਆਂ ਕੰਪਲੈਕਸ ਦੀ ਮੁਰੰਮਤ ਲਈ ਹਰ ਸਾਲ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਉਨ•ਾਂ ਕਿਹਾ ਕਿ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ ਪਰ ਸਾਨੂੰ ਸਭ ਨੂੰ ਰਲ ਮਿਲ ਕੇ ਕੰਮ ਕਰਨ ਦੀ ਜ਼ਰੂਰਤ ਹੈ। ਉਨ•ਾਂ ਕਿਹਾ ਕਿ ਕੰਪਲੈਕਸ ਵਿੱਚ ਇੱਕ ਵਧੀਆ ਕੰਟੀਨ ਬਣਾਈ ਜਾਵੇ ਜਿਸ ਨਾਲ ਵੱਖ ਵੱਖ ਵਿਭਾਗਾਂ ਵਿੱਚ ਕੰਮ ਕਰਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਦਫਤਰਾਂ ਵਿਖੇ ਆਪਣੇ ਕੰਮ ਲਈ ਆਉਣ ਵਾਲੇ ਲੋਕਾਂ ਨੂੰ ਖਾਣ ਪੀਣ ਆਦਿ ਵਿੱਚ ਕੋਈ ਪਰੇਸ਼ਾਨੀ ਨਾ ਹੋਵੇ। ਇਸ ਤੋਂ ਇਲਾਵਾ ਸਪੀਕਰ ਸੰਧਵਾਂ ਨੇ ਕੰਪਲੈਕਸ ਵਿਖੇ ਪਾਰਕਿੰਗ ਦੀ ਆ ਰਹੀ ਸਮੱਸਿਆ ਦਾ ਜਲਦੀ ਹੱਲ ਕਰਨ ਦਾ ਵਿਸ਼ਵਾਸ ਦਿਵਾਇਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨਰਭਿੰਦਰ ਸਿੰਘ ਗਰੇਵਾਲ, ਐਸ.ਡੀ.ਐਮ ਵਰੁਣ ਕੁਮਾਰ, ਚੇਅਰਮੈਨ ਮਾਰਕਿਟ ਕਮੇਟੀ ਸੁਖਜੀਤ ਸਿੰਘ ਢਿੱਲਵਾਂ, ਐਡਵੋਕੇਟ ਬੀਰਇੰਦਰ ਸਿੰਘ, ਸ਼ਿਵਜੀਤ ਸਿੰਘ ਸੰਘਾ, ਪੀ.ਏ. ਮਹਿੰਦਰਪਾਲ, ਦਰਸ਼ਨ ਲਾਲ ਸ਼ਰਮਾ, ਮਨਦੀਪ ਸਿੰਘ ਮੋਰਾਂਵਾਲੀ, ਬਲਦੇਵ ਸਿੰਘ ਜੰਡੋਕੇ, ਮੱਖਣ ਸਿੰਘ ਮਾਨ, ਲਖਵੰਤ ਸਿੰਘ ਮਾਨ, ਪ੍ਰਵੀਨ ਰਾਣੀ, ਰਜਿੰਦਰ ਕੌਰ, ਸਟੈਨੋ ਹਾਜ਼ਰ ਸਨ।
Leave a Comment
Your email address will not be published. Required fields are marked with *