ਕੋਟਕਪੂਰਾ, 11 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਇਬ ਤਹਿਸੀਲਦਾਰ ਕੋਟਕਪੂਰਾ ਗੁਰਚਰਨ ਸਿੰਘ ਬਰਾੜ ਦੇ ਸੱਸ ਮਾਤਾ ਜਗਜੀਤ ਕੌਰ ਦੇ ਅਚਾਨਕ ਵਿਛੋੜੇ ’ਤੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਉਹਨਾਂ ਦੇ ਗ੍ਰਹਿ ਵਿਖੇ ਪਹੁੰਚੇ। ਨਾਇਬ ਤਹਿਸੀਲਦਾਰ ਗੁਰਚਰਨ ਸਿੰਘ ਬਰਾੜ ਦੇ ਸੱਸ ਮਾਤਾ ਜਗਜੀਤ ਕੌਰ ਕੁਝ ਦਿਨ ਪਹਿਲਾਂ ਆਪਣੇ ਸਵਾਸਾਂ ਦੀ ਪੂੰਜੀ ਪੂਰੀ ਕਰਦੇ ਹੋਏ ਗੁਰੂ ਮਹਾਰਾਜ ਦੇ ਚਰਨਾਂ ਵਿੱਚ ਜਾ ਬਿਰਾਜੇ ਸਨ। ਇਸ ਮੰਦਭਾਗੀ ਖਬਰ ਨੂੰ ਸੁਣਦਿਆਂ ਹੀ ਸਪੀਕਰ ਸੰਧਵਾਂ ਉਹਨਾਂ ਦੇ ਗ੍ਰਹਿ ਵਿਖੇ ਪਹੁੰਚੇ ਅਤੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਬੋਲਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਮਾਂ ਦਾ ਰਿਸ਼ਤਾ ਦੁਨਿਆਵੀ ਰਿਸ਼ਤਿਆਂ ’ਚੋਂ ਸਭ ਤੋਂ ਪਵਿੱਤਰ ਰਿਸ਼ਤਾ ਹੈ ਅਤੇ ਮਾਂ ਦਾ ਸੰਸਾਰ ਤੋਂ ਤੁਰ ਜਾਣਾ ਬੱਚਿਆਂ ਲਈ ਬੇਹੱਦ ਪੀੜਾਮਈ ਹੁੰਦਾ ਹੈ। ਉਨਾਂ ਇਸ ਦੁੱਖ ਦੀ ਘੜੀ ’ਚ ਸ਼ਰੀਕ ਹੁੰਦਿਆਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ੇ।