ਮਾਨ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ : ਸਪੀਕਰ ਸੰਧਵਾਂ
ਕੋਟਕਪੂਰਾ, 25 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਅੱਜ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕੋਹਾਰਵਾਲਾ ਵਿਖੇ ਜਸਜੀਤ ਸਿੰਘ ਦੇ ਘਰ ਪੁੱਜ ਕੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਜਿਵੇਂ ਸਿਹਤ ਸਹੂਲਤਾਂ, ਸਿੱਖਿਆ ਅਤੇ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਸਬੰਧੀ ਉਲਕੀਆਂ ਗਈਆਂ ਸਾਰੀਆਂ ਸਕੀਮਾਂ ਬਾਰੇ ਵਿਸਥਾਰਪੂਰਵਕ ਪਿੰਡ ਵਾਸੀਆਂ ਨੂੰ ਜਾਣੂ ਕਰਵਾਇਆ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ “ਆਪ” ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਚੌਣਾਂ ਸਮੇਂ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਲੋਕਾਂ ਨੁੰ ਉਨ੍ਹਾਂ ਦੇ ਘਰਾਂ ਨੇੜੇ ਸਰਕਾਰ ਦੀਆਂ ਸਕੀਮਾਂ ਤੇ ਯੋਜਨਾਵਾਂ ਤਹਿਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ ਨੂੰ ਨਿਰੰਤਰ ਪੂਰਾ ਕੀਤਾ ਜਾ ਰਿਹਾ ਹੈ ਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹਲ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਖਜਲ-ਖੁਆਰੀ ਤੋਂ ਨਿਜਾਤ ਦਿਵਾਉਂਦਿਆਂ ਅਨੇਕਾ ਪ੍ਰਕਾਰ ਦੀਆਂ ਸੇਵਾਵਾਂ ਲੋਕਾਂ ਦੇ ਘਰਾਂ ਤੱਕ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਮਨਪ੍ਰੀਤ ਸਿੰਘ ਮਨੀ ਧਾਲੀਵਾਲ ਪੀ.ਆਰ.ਓ., ਅਮਨਦੀਪ ਸਿੰਘ ਸੰਧੂ ਪੀ.ਏ., ਬਲਾਕ ਪ੍ਰਧਾਨ ਗੁਰਦੀਪ ਸ਼ਰਮਾ, ਕੁਲਵੰਤ ਸਿੰਘ ਟੀਟੂ ਐਸ.ਸੀ. ਵਿੰਗ ਜਨਰਲ ਸਕੱਤਰ ਹਰਨਰਾਇਣ ਸਿੰਘ, ਪ੍ਰਕਾਸ਼ ਸਿੰਘ, ਗੁਰਵਿੰਦਰ ਸਿੰਘ ਖਾਲਸਾ, ਦਰਸ਼ਨ ਸਿੰਘ, ਇੰਦਰਜੀਤ ਫੌਜੀ, ਕੁਲਵੰਤ ਸਿੰਘ, ਵਰਿੰਦਰ ਸਿੰਘ ਕਾਕਾ, ਗੁਰਮੀਤ ਸਿੰਘ, ਰੇਸ਼ਮ ਸਿੰਘ ਸਮੇਤ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ।