ਕੋਟਕਪੂਰਾ, 3 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਡੱਗੋਰੋਮਾਣਾ ਵਿਖੇ ਪੁੱਜ ਕੇ ਲੋਕ ਮਿਲਣੀ ਕੀਤੀ। ਉਨਾਂ ਲੋਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਅਤੇ ਪਿੰਡ ਦੇ ਰਹਿੰਦੇ ਕੰਮ ਜਲਦ ਪੂਰੇ ਕੀਤੇ ਜਾਣ ਦਾ ਵਿਸ਼ਵਾਸ਼ ਦਿਵਾਇਆ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਜਨਤਾ ਵਲੋਂ ਹੀ ਚੁਣੀ ਗਈ ਹੈ, ਇਸ ਲਈ ਪੰਜਾਬ ਸਰਕਾਰ ਉਨਾਂ ਦੇ ਨਾਲ ਹੈ। ਉਨਾਂ ਦੱਸਿਆ ਕਿ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਵਿਕਾਸ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ, ਜਿਸ ਲਈ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵੱਧ ਤੋਂ ਵੱਧ ਖੇਡਾਂ ਵੱਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਰੁਜਗਾਰ ਦੇ ਮੌਕੇ ਪੈਦਾ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀਆਂ ਲੋੜਾਂ ਨੂੰ ਮੁੱਖ ਰੱਖਦਿਆਂ ਵੱਖ-ਵੱਖ ਸਕੀਮਾਂ ’ਤੇ ਕੰਮ ਕਰ ਰਹੀ ਹੈ ਅਤੇ ਲੋਕਾਂ ਨੂੰ ਸਿੱਧਾ ਲਾਭ ਪਹੁੰਚਾ ਰਹੀ ਹੈ। ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਅਮਨਦੀਪ ਸਿੰਘ ਬਾਬਾ, ਬੀ.ਡੀ.ਪੀ.ਓ. ਅਮਿਤ ਕੁਮਾਰ, ਮਨਪ੍ਰੀਤ ਸਿੰਘ ਸੰਧੂ, ਸੁਪਰਡੈਂਟ, ਖੁਸ਼ਵੰਤ ਸ਼ਰਮਾ ਜੇ.ਏ., ਬਲਜਿੰਦਰ ਸਿੰਘ, ਲਾਭ ਸਿੰਘ, ਜਗਸੀਰ ਸਿੰਘ, ਗੁਰਜੀਤ ਸਿੰਘ, ਕੁਲਦੀਪ ਸਿੰਘ, ਬੂਟਾ ਸਿੰਘ, ਗੁਰਮੀਤ ਸਿੰਘ, ਸੁਖਦੇਵ ਸਿੰਘ, ਮਨਜਿੰਦਰ ਸਿੰਘ, ਬਲਕਰਨ ਸਿੰਘ, ਹਰਜਿੰਦਰ ਸਿੰਘ, ਹਰਪਾਲ ਸਿੰਘ, ਸੇਵਕ ਸਿੰਘ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ।
Leave a Comment
Your email address will not be published. Required fields are marked with *