ਕੋਟਕਪੂਰਾ, 29 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
‘ਲਾਇਨਜ਼ ਕਲੱਬ ਕੋਟਕਪੂਰਾ ਰਾਇਲ’ ਵਲੋਂ ਪੀ.ਬੀ.ਜੀ. ਵੈੱਲਫ਼ੇਅਰ ਕਲੱਬ ਦੇ ਸਹਿਯੋਗ ਨਾਲ ‘ਸਫਰ-ਏ-ਸ਼ਹਾਦਤ’ ਤਹਿਤ ਮਾਤਾ ਗੁਜਰੀ ਜੀ ਅਤੇ ਸਾਹਿਬਜਾਦਿਆਂ ਦੀ ਯਾਦ ਨੂੰ ਸਮਰਪਿਤ ਲਾਏ ਗਏ ਖੂਨਦਾਨ ਕੈਂਪ ਦਾ ਉਦਘਾਟਨ ਗੁਰਦਵਾਰਾ ਪਾਤਸ਼ਾਹੀ ਦਸਵੀਂ ਦੇ ਮੁੱਖ ਸੇਵਾਦਾਰ ਬਾਬਾ ਕੁਲਵੰਤ ਸਿੰਘ ਚਾਣਕੀਆ ਨੇ ਰਿਬਨ ਕੱਟ ਕੇ ਅਤੇ ਖੂਨਦਾਨੀਆਂ ਨੂੰ ਆਸ਼ੀਰਵਾਦ ਦੇ ਕੇ ਕੀਤਾ। ਪੀ.ਬੀ.ਜੀ. ਵੱੈਲਫ਼ੇਅਰ ਕਲੱਬ ਦੇ ਪੈ੍ਰਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਦੱਸਿਆ ਕਿ ਲਾਇਨਜ ਕਲੱਬ ਰਾਇਲ ਦੇ ਪ੍ਰਧਾਨ ਦੀਦਾਰ ਸਿੰਘ ਸਮੇਤ ਪੂਰੀ ਕਾਰਜਕਾਰਨੀ ਦੇ ਮੈਂਬਰ ਉੱਥੇ ਬਿਰਾਜਮਾਨ ਸਨ। ਉਹਨਾਂ ਦੱਸਿਆ ਕਿ ਬਲੱਡ ਬੈਂਕ ਦੀ ਟੀਮ ਵਲੋਂ ਇਸ ਮੌਕੇ 53 ਯੂਨਿਟ ਖੂਨ ਇਕੱਤਰ ਕੀਤਾ ਗਿਆ। ਪੀ.ਬੀ.ਜੀ. ਵੈੱਲਫੇਅਰ ਕਲੱਬ ਦੇ ਪ੍ਰਧਾਨ ਰਾਜੀਵ ਮਲਿਕ, ਚੇਅਰਮੈਨ ਬਲਜੀਤ ਸਿੰਘ ਖੀਵਾ, ਦਿਹਾਤੀ ਇੰਚਾਰਜ ਨੰਬਰਦਾਰ ਸੁਖਵਿੰਦਰ ਸਿੰਘ ਪੱਪੂ, ਜਨਰਲ ਸਕੱਤਰ ਗੌਰਵ ਗਲਹੋਤਰਾ, ਰਵੀ ਅਰੋੜਾ, ਮਨਜੀਤ ਨੰਗਲ, ਮੰਜੂ ਬਾਲਾ, ਨੀਰੂ ਪੁਰੀ, ਮਾਹੀ ਕੋਟਕਪੂਰਾ, ਮਾਨਸੀ ਕਾਲੜਾ, ਸੰਤੋਸ਼ ਰਾਣੀ ਨੇ ਦੱਸਿਆ ਕਿ ਦਾਨੀ ਸੱਜਣਾ ਨੂੰ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਦੇ ਪੀਆਰਓ ਮਨਪ੍ਰੀਤ ਸਿੰਘ ਮਨੀ ਧਾਲੀਵਾਲ ਅਤੇ ਉੱਘੇ ਲੇਖਕ ਮੱਖਣ ਬਰਾੜ ਮੱਲਕੇ ਸਮੇਤ ਵੱਖ ਵੱਖ ਸ਼ਖਸ਼ੀਅਤਾਂ ਨੇ ਸਨਮਾਨ ਚਿੰਨ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਉਪਰੋਕਤ ਤੋਂ ਇਲਾਵਾ ਸੁਰਜੀਤ ਸਿੰਘ ਘੁਲਿਆਣੀ, ਮਨਜੀਤ ਸਿੰਘ ਲਵਲੀ, ਅਮਰਦੀਪ ਸਿੰਘ ਮੀਤਾ, ਗੁਰਮੀਤ ਸਿੰਘ ਧਾਲੀਵਾਲ, ਮਨਜੀਤ ਸਿੰਘ ਔਲਖ, ਬੂਟਾ ਸਿੰਘ ਬਰਾੜ, ਦੀਪਕ ਮੌਂਗਾ, ਲਖਵਿੰਦਰ ਸਿੰਘ ਰੋਮਾਣਾ, ਡਾ ਸੁਨੀਲ ਛਾਬੜਾ, ਸ਼ਸ਼ੀ ਨਰੂਲਾ, ਕਿੱਟੂ ਅਹੂਜਾ, ਭੁਪਿੰਦਰ ਸਿੰਘ ਆਦਿ ਵੀ ਹਾਜਰ ਸਨ।
Leave a Comment
Your email address will not be published. Required fields are marked with *