ਕੋਟਕਪੂਰਾ, 13 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਕਰਨਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਬਲਾਕਾਂ ’ਚ ਵੱਖੋ-ਵੱਖ ਟੀਮਾਂ ਬਣਾ ਕੇ ਕਿਸਾਨ ਲਾਭਪਾਤਰੀਆਂ ਨੂੰ ਸਬਸਿਡੀ ’ਤੇ ਮੁਹੱਈਆ ਕਰਵਾਈ ਜਾਣ ਵਾਲੀ ਖੇਤੀ ਮਸ਼ੀਨਰੀ ਦੀ ਵੈਰੀਫਕੇਸ਼ਨ ਕੀਤੀ ਗਈ। ਬਲਾਕ ਫਰੀਦਕੋਟ ਵੱਲੋਂ ਫਰੀਦਕੋਟ ਤੇ ਸਾਦਿਕ ਅਤੇ ਬਲਾਕ ਕੋਟਕਪੂਰਾ ਵੱਲੋਂ ਕੋਟਕਪੂਰਾ ਅਤੇ ਬਾਜਾਖਾਨਾ ਵਿਖੇ ਡਾ. ਗੁਰਪ੍ਰੀਤ ਸਿੰਘ, ਡਾ. ਯਾਦਵਿੰਦਰ ਸਿੰਘ, ਡਾ. ਗੁਰਬਚਨ ਸਿੰਘ ਦੀ ਦੇਖ-ਰੇਖ ਵਿੱਚ ਇਹ ਵੈਰੀਫਿਕੇਸ਼ਨ ਕੀਤੀ ਗਈ। ਡਾ. ਗਿੱਲ ਨੇ ਦੱਸਿਆ ਕਿ ਹੁਣ ਤੱਕ ਜਿਲ੍ਹਾ ਫਰੀਦਕੋਟ ’ਚ ਸਾਲ 2023-24 ਦੌਰਾਨ ਕੁੱਲ 767 ਮਸ਼ੀਨਾਂ ਦੀ ਖਰੀਦ ਹੋਈ ਹੈ, ਜਿਸ ’ਚੋਂ ਲਗਭਗ 80% ਮਸ਼ੀਨਾਂ ਦੀ ਵੈਰੀਫਿਕੇਸ਼ਨ ਹੋ ਗਈ ਹੈ। ਵੈਰੀਫਿਕੇਸ਼ਨ ਹੋਣ ਉਪਰੰਤ ਜਲਦੀ ਹੀ ਡਾਟਾ ਜਿਲ੍ਹਾ ਦਫਤਰ ਵਲੋਂ ਪੇਮੈਟਾਂ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫਰ ਕਰਨ ਲਈ ਮੁੱਖ ਦਫਤਰ, ਮੋਹਾਲੀ ਨੂੰ ਭੇਜ ਦਿੱਤਾ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਸਬਸਿਡੀ ਦੀ ਰਾਸ਼ੀ ਕਿਸਾਨਾਂ ਦੇ ਖਾਤਿਆਂ ’ਚ ਪਾ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਕਿਸਾਨ ਇਹਨਾਂ ਮਸ਼ੀਨਾਂ ਨੂੰ 5 ਸਾਲ ਤੋਂ ਪਹਿਲਾਂ ਨਾ ਵੇਚਣ ਅਤੇ ਇਹਨਾਂ ਦੀ ਸਹੀ ਵਰਤੋਂ ਆਪਣੇ ਲਈ ਜਾਂ ਕਿਰਾਏ ’ਤੇ ਦੇਣ ਲਈ ਹੀ ਕਰਨ।
Leave a Comment
Your email address will not be published. Required fields are marked with *