ਗ੍ਰੀਨ ਦੀਵਾਲੀ ਮਨਾਉਣ ਦੇ ਨਾਲ-ਨਾਲ ਲੋੜਵੰਦਾਂ ਦੀ ਵੀ ਕਰੋ ਮੱਦਦ : ਅਰਸ਼ ਸੱਚਰ
ਕੋਟਕਪੂਰਾ, 29 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਹਰ ਸਾਲ ਹੀ ਦੀਵਾਲੀ ਦੇ ਮੌਕੇ ’ਤੇ ਲੋਕਾਂ ਵਲੋਂ ਵੱਡੇ ਪੱਧਰ ’ਤੇ ਆਤਿਸ਼ਬਾਜੀ ਕੀਤੀ ਜਾਂਦੀ ਹੈ, ਜਿਸ ਨਾਲ ਕਰੋੜਾਂ ਰੁਪਏ ਧੂੰਆਂ ਬਣ ਕੇ ਹਵਾ ’ਚ ਉੱਡ ਜਾਂਦਾ ਹੈ ਅਤੇ ਅਜਿਹਾ ਹੋਣ ਨਾਲ ਜਿੱਥੇ ਆਵਾਜ ਪ੍ਰਦੂਸ਼ਣ ਪੈਦਾ ਹੁੰਦਾ ਹੈ, ਉੱਥੇ ਹੀ ਵਾਤਾਵਰਣ ਵੀ ਗੰਧਲਾ ਹੋ ਜਾਂਦਾ ਹੈ, ਜਿਸ ਨਾਲ ਅਨੇਕਾਂ ਸਮੱਸਿਆਵਾਂ ਪੈਦਾ ਹੋਣ ਦੀ ਸੰਭਾਵਨਾ ਬਣ ਜਾਂਦੀ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਮਾਜਸੇਵੀ ਅਰਸ਼ ਸੱਚਰ ਨੇ ਆਖਿਆ ਕਿ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਗਰੀਨ ਦੀਵਾਲੀ ਮਨਾਈ ਜਾਵੇ, ਇਸ ਨਾਲ ਪਟਾਕੇ ਚਲਾ ਕੇ ਵਾਤਾਵਰਣ ਨੂੰ ਦੂਸ਼ਿਤ ਨਾ ਕੀਤਾ ਜਾਵੇ। ਉਹਨਾਂ ਆਖਿਆ ਕਿ ਸਾਨੂੰ ਗਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ ਅਤੇ ਇਸ ਦੇ ਨਾਲ-ਨਾਲ ਦੂਜਿਆਂ ਨੂੰ ਵੀ ਜਾਗਰੂਕ ਕਰਨਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ। ਉਹਨਾ ਕਿਹਾ ਕਿ ਵੱਡੀ ਗਿਣਤੀ ਵਿੱਚ ਲੋਕਾਂ ਵਲੋਂ ਤਿਉਹਾਰਾਂ ਮੌਕੇ ਪਟਾਕੇ ਚਲਾਏ ਜਾਂਦੇ ਹਨ, ਸਾਨੂੰ ਤਿਉਹਾਰਾਂ ਮੌਕੇ ਪਟਾਕੇ ਚਲਾਉਣ ਤੋਂ ਪੂਰੀ ਤਰਾਂ ਪ੍ਰਹੇਜ ਕਰਨਾ ਚਾਹੀਦਾ ਹੈ, ਕਿਉਂਕਿ ਅਜਿਹਾ ਹੋਣ ਨਾਲ ਅਨੇਕਾਂ ਬਜੁਰਗ ਅਤੇ ਬਿਮਾਰ ਵਿਅਕਤੀਆਂ ਲਈ ਪੇ੍ਰਸ਼ਾਨੀ ਦਾ ਸਬੱਬ ਬਣਦੇ। ਉਨਾਂ ਕਿਹਾ ਕਿ ਦੀਵਾਲੀ ਦੇ ਪਵਿੱਤਰ ਤਿਉਹਾਰ ਨੂੰ ਸਿਰਫ ਪਟਾਕੇ ਚਲਾ ਕੇ ਹੀ ਨਹੀਂ ਮਨਾਇਆ ਜਾ ਸਕਦਾ। ਅੱਜ ਪਹਿਲੀ ਲੋੜ ਹੈ ਕਿ ਅਸੀਂ ਗਰੀਨ ਦੀਵਾਲੀ ਮਨਾਈਏ, ਸਾਨੂੰ ਜ਼ਰੂਰਤਮੰਦ ਲੋਕਾਂ ਦੀ ਵੱਧ ਚੜ ਕੇ ਮੱਦਦ ਕਰਕੇ ਦੀਵਾਲੀ ਮਨਾਉਣ ਦਾ ਸਹੀ ਆਨੰਦ ਤੇ ਸਕੂਨ ਪ੍ਰਾਪਤ ਕੀਤਾ ਜਾ ਸਕਦਾ ਹੈ। ਉਹਨਾਂ ਆਖਿਆ ਕਿ ਇਸ ਸਬੰਧੀ ਹੋਰਨਾ ਨੂੰ ਵੀ ਜਾਗਰੂਕ ਕਰਨਾ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ।