ਕੋਟਕਪੂਰਾ, 9 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਹਰ ਸਾਲ ਦੀ ਤਰਾਂ ਇਸ ਵਾਰ ਵੀ ਸ਼ਹਿਰ ਦੇ ਸਮਾਜਸੇਵੀ ਨੌਜਵਾਨ ਜਤਿੰਦਰ ਕੁਮਾਰ ਜਿੰਦੀ ਨੇ ਗਰੀਨ ਦੀਵਾਲੀ ਮਨਾਉਣ ਦਾ ਸੱਦਾ ਦਿੰਦਿਆਂ ਆਖਿਆ ਕਿ ਮੈਂ ਵਾਹਿਗੁਰੂ ਜੀ ਦੇ ਚਰਨਾ ਵਿੱਚ ਅਰਦਾਸ ਕਰਦਾ ਹਾਂ ਕਿ ਇਹ ਦੀਵਾਲੀ ਸਭ ਲਈ ਖੁਸ਼ੀਆਂ ਅਤੇ ਖੇੜੇ ਲੈ ਕੇ ਆਏ। ਜਤਿੰਦਰ ਕੁਮਾਰ ਜਿੰਦੀ ਨੇ ਅਪੀਲ ਕੀਤੀ ਕਿ ਆਉਣ ਵਾਲੀ ਦੀਵਾਲੀ ਨੂੰ ਗਰੀਨ ਦੀਵਾਲੀ ਵਜੋਂ ਮਨਾਉਣ ਤਾਂ ਜੋ ਦਿਨੋਂ ਦਿਨ ਪ੍ਰਦੂਸ਼ਿਤ ਹੋ ਰਹੇ ਵਾਤਾਵਰਣ ਨੂੰ ਸਾਫ-ਸੁਥਰਾ ਰੱਖਿਆ ਜਾ ਸਕੇ। ਉਹਨਾਂ ਕਿਹਾ ਕਿ ਇਹ ਕਾਰਜ ਸਾਨੂੰ ਆਪਣੇ ਆਪ ਅਤੇ ਘਰ ਤੋਂ ਹੀ ਸ਼ੁਰੂ ਕਰਨਾ ਚਾਹੀਦਾ ਹੈ। ਸਾਨੂੰ ਪਟਾਕੇ ਰਹਿਤ ਗਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਜੇਕਰ ਅਸੀਂ ਖੁਦ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਉਪਰਾਲਾ ਕਰਾਂਗੇ ਤਾਂ ਹੀ ਅਸੀਂ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰ ਸਕਦੇ ਹਾਂ। ਉਹਨਾ ਕਿਹਾ ਕਿ ਪਟਾਕੇ ਚਲਾ ਕੇ ਵਾਤਾਵਰਣ ਵਿੱਚ ਪ੍ਰਦੂਸ਼ਣ ਹੁੰਦਾ ਹੈ, ਉੱਥੇ ਹੀ ਹਰ ਇਨਸਾਨ ਲਈ ਇਸ ਪਟਾਕਿਆਂ ਦਾ ਧੂੰਆਂ ਸਿਹਤ ਲਈ ਠੀਕ ਨਹੀਂ। ਜਤਿੰਦਰ ਕੁਮਾਰ ਜਿੰਦੀ ਨੇ ਅੱਗੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣਾ ਫਰਜ਼ ਸਮਝਦਿਆਂ ਹੋਏ ਆਲੇ-ਦੁਆਲੇ ਨੂੰ ਵੀ ਸਾਫ ਰੱਖਣਾ ਚਾਹੀਦਾ ਹੈ ਤਾਂ ਜੋ ਅਸੀਂ ਦਿਨੋ-ਦਿਨ ਵੱਧ ਰਹੀਆਂ ਬਿਮਾਰੀਆਂ ਤੋਂ ਛੁਟਕਾਰਾ ਪਾ ਸਕਦੇ ਹਾਂ।