ਫ਼ਰੀਦਕੋਟ, 25 ਅਪ੍ਰੈਲ (ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼)
ਦੇਸ ਪੰਡਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਵਿਖੇ ਪ੍ਰਿੰਸੀਪਲ ਰਾਜੇਸ਼ ਕੁਮਾਰ ਦੀ ਯੋਗ ਸਰਪ੍ਰਸਤੀ ਅਤੇ ਵਾਈਸ ਪ੍ਰਿੰਸੀਪਲ ਪ੍ਰੋ.ਮੰਜੂ ਕਪੂਰ ਦੀ ਯੋਗ ਅਗਵਾਈ ਹੇਠ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਪ੍ਰੋਫ਼ੈਸਰ ਡਾ.ਕੰਵਲਦੀਪ ਸਿੰਘ, ਪ੍ਰੋ.ਸੰਦੀਪ ਸਿੰਘ, ਪ੍ਰੋ. ਡਾ.ਰੁਪਿੰਦਰਜੀਤ ਕੌਰ, ਪ੍ਰੋ.ਰਣਜੀਤ ਸਿੰਘ ਬਾਜਵਾ, ਪ੍ਰੋ.ਰਾਜੇਸ਼ਵਰੀ ਦੇਵੀ, ਪ੍ਰੋ.ਸੁਖਪਾਲ ਕੌਰ ਨੇ ਸੰਬੋਧਨ ਕਰਦਿਆਂ ਵਿਦਿਆਰਥੀਆਂ ਧਰਤੀ ਨੂੰ ਹਰ ਪ੍ਰਕਾਰ ਤਰ੍ਹਾਂ ਦੇ ਪ੍ਰਦੂਸ਼ਣ ਤੋਂ ਮੁਕਤ ਕਰਨ ਵਾਸਤੇ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਸਾਨੂੰ ਧਰਤੀ ਦਾ ਸ਼ਿੰਗਾਰ ਕਰਨ ਵਾਸਤੇ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ। ਇਸ ਮੌਕੇ ਪ੍ਰੋਫ਼ੈਸਰ ਸਾਹਿਬਾਨ ਅਤੇ ਕਾਲਜ ਦੇ ਵਿਦਿਆਰਥੀਆਂ ਨੇ ਮਿਲ ਕੇ ਕਾਲਜ ਕੈਂਪਸ ’ਚ ਪੌਦੇ ਲਗਾਏ। ਇਸ ਸੇਵਾਦਾਰ ਸੇਵਕ ਰਾਮ ਅਤੇ ਕਾਲਜ ਦੇ ਵਿਦਿਆਰਥੀ ਹਾਜ਼ਰ ਸਨ।
Leave a Comment
Your email address will not be published. Required fields are marked with *