ਤਰਕਸ਼ੀਲਾਂ ਹਾਜ਼ਰੀਨ ਨੂੰ ਮੰਨਣ ਤੋਂ ਪਹਿਲਾਂ ਪਰਖਣ ਪ੍ਰੇਰਿਤ ਕੀਤਾ
ਸੰਗਰੂਰ 7 ਸਤੰਬਰ (ਮਾਸਟਰ ਪਰਮ ਵੇਦ/ਵਰਲਡ ਪੰਜਾਬੀ ਟਾਈਮਜ਼)
ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵੱਲੋਂ ਵਿਦਿਆਰਥੀਆਂ ਅੰਦਰ ਵਿਗਿਆਨਕ ਚੇਤਨਾ ਵਿਕਸਤ ਕਰਨ ਤੇ ਛੇਵੀਂ ਚੇਤਨਾ ਪਰਖ ਪ੍ਰੀਖਿਆ ਬਾਰੇ ਜਾਣਕਾਰੀ ਦੇਣ ਹਿੱਤ ਚਲਾਈ ਮੁਹਿੰਮ ਤਹਿਤ ਅਜ ਸ਼ਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵਿਖੇ ਵਿਗਿਆਨਕ ਵਿਚਾਰ ਅਪਨਾਉਣ ਤੇ ਵਿਦਿਆਰਥੀ ਚੇਤਨਾ ਪਰਖ਼ ਪ੍ਰੀਖਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਸਭ ਤੋਂ ਪਹਿਲਾਂ ਲੈਕਚਰਾਰ ਲਖਵੀਰ ਸਿੰਘ ਨੇ ਤਰਕਸ਼ੀਲ ਟੀਮ ਦਾ ਧੰਨਵਾਦ ਕੀਤਾ ਤੇ ਵਿਦਿਆਰਥੀਆਂ ਨੂੰ ਆਪਣੀ ਸੋਚ ਵਿਗਿਆਨਕ ਬਣਾਉਣ ਦਾ ਸੁਨੇਹਾ ਦਿੱਤਾ।
ਤਰਕਸ਼ੀਲ ਆਗੂ ਮਾਸਟਰ ਪਰਮਵੇਦ ਨੇ ਵਿਦਿਆਰਥੀਆਂ ਨੂੰ ਅੰਧਵਿਸ਼ਵਾਸਾਂ, ਵਹਿਮਾਂ ਭਰਮਾਂ ਤੇ ਰੂੜੀਵਾਦੀ ਵਿਚਾਰਾਂ ਦੀ ਦਲਦਲ ਵਿੱਚੋਂ ਨਿਕਲ ਕੇ ਵਿਗਿਆਨਕ ਦ੍ਰਿਸ਼ਟੀਕੋਣ ਦੇ ਰੋਸ਼ਨੀ ਵਿੱਚ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਮੰਨਣ ਤੋਂ ਪਹਿਲਾਂ ਹਰ ਗੱਲ ਪਰਖ਼ਣ ਲਈ ਕਿਹਾ।
ਇਸ ਸਮੇਂ ਤਰਕਸ਼ੀਲ ਆਗੂ ਗੁਰਦੀਪ ਲਹਿਰਾ ਨੇ ਵਿਦਿਆਰਥੀ ਚੇਤਨਾ ਪਰਖ਼ ਪ੍ਰੀਖਿਆ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਇਹ ਪ੍ਰੀਖਿਆ 13 ਤੇ 14 ਅਕਤੂਬਰ ਨੂੰ ਹੋਵੇਗੀ, ਪ੍ਰੀਖਿਆ ਵਿੱਚ ਛੇਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀ ਸ਼ਾਮਲ ਹੋ ਸਕਦੇ ਹਨ।ਮਿਡਲ ਤੇ ਸੈਕੰਡਰੀ ਪੱਧਰ ਦੇ ਓ ਐਮ ਆਰ ਸ਼ੀਟ ਤੇ 100 ਬਹੁ ਚੋਣਾਵੀ ਪ੍ਰਸ਼ਨ ਆਧਾਰ ਤੇ ਦੋ ਪੇਪਰ ਹੋਣਗੇ। ਮੈਰਿਟ ਕਲਾਸ ਵਾਈਜ ਬਣੇਗੀ। ਸੂਬਾ,ਜੋਨ ਤੇ ਇਕਾਈ ਪੱਧਰ ਤੇ ਮੈਰਿਟ ਬਣੇਗੀ। ਉਨ੍ਹਾਂ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਪ੍ਰੀਖਿਆ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।ਇਸ ਸਮੇਂ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਵਿਗਿਆਨਕ ਵਿਚਾਰਾਂ ਦੀਆਂ ਪੁਸਤਕਾਂ ਦਿੱਤੀਆਂ ਗਈਆਂ।
ਸਕੂਲ ਪ੍ਰਿੰਸੀਪਲ ਨਵਰਾਜ ਕੌਰ ਨੇ ਤਰਕਸ਼ੀਲ ਟੀਮ ਦਾ ਧੰਨਵਾਦ ਕਰਦਿਆਂ , ਵਿਦਿਆਰਥੀਆਂ ਨੂੰ ਆਪਣੀ ਵਿਚਾਰਧਾਰਾ ਵਿਗਿਆਨਕ ਬਣਾਉਣ ਦਾ ਸੱਦਾ ਦਿੱਤਾ ਤੇ ਪ੍ਰੀਖਿਆ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਨ ਲਈ ਕਿਹਾ।ਇਸ ਸਮਾਗਮ ਵਿੱਚ ਉਪਰੋਕਤ ਤੋਂ ਇਲਾਵਾ ਚਰਨਦੀਪ ਸੋਨੀਆ, ਲਖਬੀਰ ਸਿੰਘ, ਨਵਨੀਤ ਯਾਦਵ, ਪਰਮਿੰਦਰ ਕੁਮਾਰ, ਰਾਜੇਸ਼ ਕੁਮਾਰ, ਰਾਕੇਸ਼ ਕੁਮਾਰ, ਅਰਜੁਨ ਅੰਜੂ, ਬਲਵਿੰਦਰ ਕੌਰ, ਦੀਪਸ਼ਿਖਾ, ਗਗਨਜੋਤ, ਕਰਨੈਲ ਸਿੰਘ, ਪਰਮਜੀਤ ਕੌਰ, ਪ੍ਰੀਤੀ ਰਾਣੀ, ਸ਼ਵੇਤਾ ਅੱਗਰਵਾਲ, ਸੁਖਵਿੰਦਰ ਕੌਰ, ਵਿਨਿਤੀ ਸ਼ਰਮਾ, ਹਰਦੇਵ ਕੌਰ, ਕੁਸੁਮ ਲਤਾ,ਭਰਤ ਸ਼ਰਮਾ, ਸਵਿਤਾ ਕੁਮਾਰੀ, ਮਨਜਿੰਦਰ ਕੌਰ, ਸੰਦੀਪ ਸਿੰਘ, ਹਰਵਿੰਦਰ ਸਿੰਘ,ਰਜਨੀ ਬਾਲਾ , ਮੱਖਣ ਸਿੰਘ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ
Leave a Comment
Your email address will not be published. Required fields are marked with *