ਫਰੀਦਕੋਟ ,21 ਅਪ੍ਰੈਲ ( ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼)
ਇਥੋਂ ਥੋੜੀ ਦੂਰ ਸਰਕਾਰੀ ਹਾਈ ਸਕੂਲ ਔਲਖ ਦੇ ਮੁੱਖ ਅਧਿਆਪਕ ਜਗਜੀਵਨ ਸਿੰਘ ਨੇ ਦੱਸਿਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪਿਛਲੇ ਦਿਨੀ ਦਸਵੀਂ ਜਮਾਤ ਦੇ ਐਲਾਨ ਕੀਤੇ ਗਏ ਸਲਾਨਾ ਨਤੀਜਿਆਂ ਵਿੱਚ ਸਕੂਲ ਦਾ ਨਤੀਜਾ 100 ਫੀਸਦੀ ਤੇ ਸ਼ਾਨਦਾਰ ਰਿਹਾ ਹੈ। ਇਸ ਪ੍ਰੀਖਿਆ ਵਿੱਚ ਸਕੂਲ ਦੇ 73 ਵਿਦਿਆਰਥੀ ਬੈਠੇ ਜੋ ਸਾਰੇ ਹੀ ਪਾਸ ਹੋ ਗਏ ਹਨ । ਉਹਨਾਂ ਅੱਗੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਪੁੱਤਰੀ ਪ੍ਰਕਾਸ਼ ਸਿੰਘ ਨੇ 92ਫੀਸਦੀ ਨੰਬਰ ਲੈਕੇ ਪਹਿਲਾ ਸਥਾਨ, ਜੈਸਮੀਨ ਕੌਰ ਪੁੱਤਰੀ ਸੁਖਚੈਨ ਸਿੰਘ ਨੇ 91.69ਫੀਸਦੀ ਨੰਬਰ ਲੈਕੇ ਦੂਜਾ ਸਥਾਨ ਅਤੇ ਇਸੇ ਤਰ੍ਹਾਂ ਲਵਪ੍ਰੀਤ ਕੌਰ ਪੁੱਤਰੀ ਬੇਅੰਤ ਸਿੰਘ ਨੇ 90 ਫੀਸਦੀ ਨੰਬਰ ਲੈਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਤੋਂ ਇਲਾਵਾ ਸਕੂਲ ਦੇ 13 ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਆਪਣਾ ਤੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।
ਇਸੇ ਤਰਾਂ ਸਰਕਾਰੀ ਹਾਈ ਸਕੂਲ ਦੇਵੀ ਵਾਲਾ ਦੇ ਮੁੱਖ ਅਧਿਆਪਕਾ ਮੈਡਮ ਸਰਬਜੀਤ ਕੌਰ ਨੇ ਦੱਸਿਆ ਹੈ ਕਿ ਸਕੂਲ ਦਾ ਦਸਵੀਂ ਜਮਾਤ ਦਾ ਸਲਾਨਾ ਨਤੀਜਾ 100 ਫੀਸਦੀ ਤੇ ਬਹੁਤ ਵਧੀਆ ਰਿਹਾ ਹੈ । ਇਸ ਪ੍ਰੀਖਿਆ ਵਿੱਚ ਸਕੂਲ ਦੇ 34 ਵਿਦਿਆਰਥੀਆਂ ਨੇ ਭਾਗ ਲਿਆ । ਸਾਰੇ ਵਿਦਿਆਰਥੀ ਹੀ ਪਾਸ ਹੋਏ ਹਨ। ਸਕੂਲ ਦੀ ਵਿਦਿਆਰਥਣ ਲਛਮੀ ਪੁੱਤਰੀ ਰਾਮ ਦਿਆਲ ਨੇ 78.7 ਫੀਸਦੀ ਨੰਬਰ ਲੈ ਕੇ ਪਹਿਲਾ ਸਥਾਨ, ਪ੍ਰਭਨੂਰ ਕੌਰ ਪੁੱਤਰੀ ਸੀਰਾ ਸਿੰਘ ਨੇ 77.8ਫੀਸਦੀ ਨੰਬਰ ਲੈ ਕੇ ਦੂਜਾ ਸਥਾਨ ਅਤੇ ਪੂਜਾ ਕੌਰ ਪੁੱਤਰੀ ਪ੍ਰੀਤ ਸਿੰਘ ਨੇ 76.2 ਫੀਸਦੀ ਨੰਬਰ ਲੈ ਕੇ ਤੀਜਾ ਸਥਾਨ, ਸਿਮਰਨਜੀਤ ਕੌਰ ਪੁੱਤਰੀ ਜਗਰੂਪ ਸਿੰਘ ਸੀ ਡਬਲਯੂ ਐਸ ਐਨ ਨੇ 86.4 ਅੰਕ ਪ੍ਰਾਪਤ ਕੀਤੇ ਹਨ ।ਸਕੂਲ ਦੇ 26 ਵਿਦਿਆਰਥੀਆਂ ਨੇ 60 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ।
ਸਰਕਾਰੀ ਹਾਈ ਸਕੂਲ ਔਲਖ ਦੇ ਮੁੱਖ ਅਧਿਆਪਕ ਜਗਜੀਵਨ ਸਿੰਘ ਅਤੇ ਦੇਵੀ ਵਾਲਾ ਸਕੂਲ ਦੇ ਮੁੱਖ ਅਧਿਆਪਕਾ ਮੈਡਮ ਸਰਬਜੀਤ ਕੌਰ ਨੇ ਦਸਵੀਂ ਜਮਾਤ ਦੇ ਸਲਾਨਾ ਨਤੀਜਿਆਂ ਵਿੱਚ ਵਧੀਆ ਅੰਕ ਪ੍ਰਾਪਤ ਕਰਨ ਤੇ ਸਾਰੇ ਵਿਦਿਆਰਥੀਆਂ, ਉਨਾਂ ਦੇ ਮਾਪਿਆਂ ਅਤੇ ਸਕੂਲ ਦੇ ਸਮੁੱਚੇ ਅਧਿਆਪਕ ਸਾਹਿਬਾਨ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਵਿਦਿਆਰਥੀਆਂ ਵੱਲੋਂ ਵਧੀਆ ਅੰਕ ਪ੍ਰਾਪਤ ਕਰਨਾ ਇਹਨਾਂ ਸਾਰਿਆਂ ਵੱਲੋਂ ਕੀਤੀ ਗਈ ਸਖਤ ਮਿਹਨਤ ਦਾ ਨਤੀਜਾ ਹੈ।
Leave a Comment
Your email address will not be published. Required fields are marked with *