ਪਟਿਆਲਾ 3 ਮਈ (ਵਰਲਡ ਪੰਜਾਬੀ ਟਾਈਮਜ਼)
ਸਰਕਾਰੀ ਹਾਈ ਸਕੂਲ ਖੇੜੀ ਮੁਸਲਮਾਨੀਆਂ (ਪਟਿਆਲਾ) ਵਿਖੇ ਮੈਟ੍ਰਿਕ ਜਮਾਤ ਦੇ ਸਲਾਨਾ ਨਤੀਜੇ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦੇ ਲਈ ਸਨਮਾਨ ਸਮਾਰੋਹ ਕਰਵਾਇਆ ਗਿਆ।ਇਹ ਸਮਾਗਮ ਮੁੱਖ ਅਧਿਆਪਕਾ ਸ਼ੈਲੀ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਇਆ।ਇਸ ਮੌਕੇ ਤੇ ਸਮਾਜ ਸੇਵਕ ਸੂਬਾ ਸਿੰਘ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ।ਮੁੱਖ ਮਹਿਮਾਨ ਨੇ ਆਪਣੀ ਨੇਕ ਕਮਾਈ ਵਿੱਚੋਂ ਆਕਾਸ਼ਦੀਪ ਸਿੰਘ ਪੁੱਤਰ ਬੂਟਾ ਸਿੰਘ ਨੂੰ ਕਲਾਸ ਵਿੱਚੋਂ ਅੱਵਲ ਆਉਣ ਤੇ ਸਾਈਕਲ ਭੇਟ ਕੀਤਾ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਖੇਤਰ ਵਿੱਚ ਹੋਰ ਚੰਗੀ ਕਾਰਗੁਜ਼ਾਰੀ ਕਰਨ ਲਈ ਪਿੰਡ ਦੇ ਇੱਕ ਐੱਨ ਆਰ ਆਈ ਪਰਿਵਾਰ ਨੇ ਆਪਣਾ ਨਾਮ ਗੁਪਤ ਰੱਖਦੇ ਹੋਏ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਆਕਾਸ਼ਦੀਪ ਸਿੰਘ ਨੂੰ 11000 ਰੁਪਏ ਦੀ ਰਾਸ਼ੀ, ਕੋਮਲਪ੍ਰੀਤ ਕੌਰ ਪੁੱਤਰੀ ਸੁਖਚੈਨ ਸਿੰਘ ਨੂੰ ਦੂਜਾ ਸਥਾਨ ਪ੍ਰਾਪਤ ਕਰਨ ਤੇ 5100 ਰੁਪਏ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਲਈ ਸਿਮਰਨ ਕੌਰ ਪੁੱਤਰੀ ਦਲਜੀਤ ਸਿੰਘ ਨੂੰ 3100 ਰੁਪਏ ਦੀ ਰਾਸ਼ੀ ਦਿੱਤੀ ਹੈ।ਇਹ ਰਾਸ਼ੀ ਵੀ ਵਿਦਿਆਰਥੀਆਂ ਨੂੰ ਚੈੱਕ ਦੇ ਰੂਪ ‘ਚ ਮੁੱਖ ਅਧਿਆਪਕਾ ਵੱਲੋਂ ਭੇਟ ਕੀਤੀ ਗਈ। ਇਸ ਸਨਮਾਨ ਸਮਾਰੋਹ ਵਿੱਚ ਗੁਰਪ੍ਰੀਤ ਸਿੰਘ, ਚਮਨਦੀਪ ਸ਼ਰਮਾ, ਪਰਮਜੀਤ ਸਿੰਘ, ਬਿਕਰਮਜੀਤ ਸਿੰਘ, ਪਵਨਜੀਤ ਕੌਰ, ਕੋਨਿਕ ਗੁਪਤਾ, ਰਾਜੇਸ਼ ਵਿੱਜ ਆਦਿ ਅਧਿਆਪਕ ਹਾਜ਼ਰ ਸਨ।ਮੁੱਖ ਅਧਿਆਪਕਾ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਮਹੱਤਵ ਤੋਂ ਜਾਣੂ ਕਰਵਾਇਆ। ਉਹਨਾਂ ਨੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕਰਨ ਲਈ ਮੁੱਖ ਮਹਿਮਾਨ ਅਤੇ ਖਾਸ ਕਰਕੇ ਐੱਨ ਆਰ ਆਈ ਪਰਿਵਾਰ ਦਾ ਧੰਨਵਾਦ ਕੀਤਾ।
Leave a Comment
Your email address will not be published. Required fields are marked with *