ਕੋਟਕਪੂਰਾ, 3 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੈਨਸ਼ਨਰਜ ਐਸੋਸੀਏਸ਼ਨ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ. (ਵੰਡ) ਮੰਡਲ ਕੋਟਕਪੂਰਾ ਦੀ ਅਗਵਾਈ ਹੇਠ ਸਮੂਹ ਪੈਨਸ਼ਨਰਾਂ, ਮੁਲਾਜਮਾਂ, ਆਊਟ ਸੋਰਸ ਅਤੇ ਸੀ.ਆਰ.ਓ. 295 ਦੇ ਕਾਮਿਆਂ ਵਲੋਂ ਸਾਂਝੇ ਤੌਰ ’ਤੇ ਸਥਾਨਕ ਮੁਕਤਸਰ ਸੜਕ ’ਤੇ ਸਥਿੱਤ ਡਵੀਜਨ ਦਫਤਰ ਸਾਹਮਣੇ ਰੋਸ ਰੈਲੀ ਕਰਦਿਆਂ ਧਰਨਾ ਦੇ ਕੇ ਤਿੱਖੀ ਨਾਹਰੇਬਾਜੀ ਕੀਤੀ ਗਈ। ਧਰਨੇ ਦੀ ਪ੍ਰਧਾਨਗੀ ਕਰਦਿਆਂ ਦਰਸ਼ਨ ਕੁਮਾਰ ਬਾਵਾ ਡਵੀਜਨ ਪ੍ਰਧਾਨ ਕੋਟਕਪੂਰਾ ਪੈਨਸ਼ਨਰ ਐਸੋਸੀਏਸ਼ਨ ਅਤੇ ਜੋਗਿੰਦਰ ਸਿੰਘ ਮੰਡਲ ਪ੍ਰਧਾਨ ਟੀ.ਐੱਸ.ਯੂ. ਕੋਟਕਪੂਰਾ ਵਲੋਂ ਮੁਲਾਜਮਾਂ ਦੀ ਤਨਖਾਹਾਂ ਅਤੇ ਪੈਨਸ਼ਨਰਾਂ ਦੀਆਂ ਪੈਨਸ਼ਨਾਂ ’ਚ ਕੀਤੀ ਗਈ ਕਟੌਤੀ ’ਤੇ ਸਰਕਾਰ ਅਤੇ ਪੀ.ਐਸ.ਪੀ.ਸੀ.ਐਲ. ਮੈਨੇਜਮੈਂਟ ਦੀ ਨਿਖੇਧੀ ਕੀਤੀ ਗਈ। ਇਸ ਦੌਰਾਨ ਖੁਸ਼ਵੰਤ ਸਿੰਘ, ਇੰਦਰਜੀਤ ਸਿੰਘ, ਹਰਪ੍ਰੀਤ ਸਿੰਘ ਖਾਲਸਾ, ਮਲਕੀਤ ਸਿੰਘ, ਸੁਰਿੰਦਰਪਾਲ ਸਿੰਘ, ਸਰਕਲ ਸਕੱਤਰ, ਜੋਗਿੰਦਰ ਸਿੰਘ, ਅਮਰਜੀਤ ਸਿੰਘ, ਪਰਮਜੀਤ ਸ਼ਰਮਾਂ, ਹਰਿੰਦਰ ਸਿੰਘ, ਬਲਜੀਤ ਸਿੰਘ ਬਾਜਾਖਾਨਾ ਨੇ ਵੀ ਸਰਕਾਰ ਅਤੇ ਮੈਨੇਜਮੈਂਟ ਦੀਆਂ ਮੁਲਾਜਮ ਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੀ ਨਿੰਦਾ ਕੀਤੀ। ਇਸ ਮੌਕੇ ਪ੍ਰਧਾਨ ਦਰਸ਼ਨ ਕੁਮਾਰ ਬਾਵਾ ਅਤੇ ਜੋਗਿੰਦਰ ਸਿੰਘ ਨੇ ਮੰਗ ਕੀਤੀ ਕਿ ਆਊਟ ਸੋਰਸਿੰਗ ਨੀਤੀ ਬੰਦ ਕੀਤੀ ਜਾਵੇ, ਮੁਲਾਜਮਾਂ ਦੇ ਪੈਂਡਿੰਗ ਪਏ ਡੀ.ਏ. ਅਤੇ ਪੇ-ਸਕੇਲਾਂ ਦੇ ਪਏ ਏਰੀਅਰ ਜਾਰੀ ਕੀਤੇ ਜਾਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇੰਨ੍ਹਾਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ।
Leave a Comment
Your email address will not be published. Required fields are marked with *