ਕੋਟਕਪੂਰਾ, 5 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਚਾਰ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਲਾਨਾ ਸਮਾਗਮ ਵਿਰਾਸਤ-1704 ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਕੋਟਕਪੂਰਾ ਵਲੋਂ ਗੁਰਦੁਆਰਾ ਸਾਹਿਬ ਬਾਬਾ ਜੀਵਨ ਸਿੰਘ ਜੀ ਮੁਹੱਲਾ ਕਸ਼ਮੀਰੀਆਂ ਅਤੇ ਪਿੰਡ ਕੋਹਾਰਵਾਲਾ ਵਿਖੇ ਮਿਤੀ 25 ਦਸੰਬਰ ਨੂੰ ਮਨਾਇਆ ਜਾਵੇਗਾ, ਜਿਸ ਦਾ ਫਲੈਕਸ ਰਿਲੀਜ ਕਰਦਿਆਂ ਖੇਤਰ ਸਕੱਤਰ ਜਗਮੋਹਨ ਸਿੰਘ ਅਤੇ ਖੇਤਰ ਪ੍ਰਧਾਨ ਚਮਕੌਰ ਸਿੰਘ ਨੇ ਦੱਸਿਆ ਕਿ ਇਸ ਵਾਰ ਨਰਸਰੀ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਖਾਲਸਾਈ ਡਰੈੱਸ ਅਤੇ ਰੰਗ ਭਰੋ ਮੁਕਾਬਲਾ ਨਰਸਰੀ ਤੋਂ ਦੂਜੀ, ਸੁੰਦਰ ਲਿਖਾਈ ਮੁਕਾਬਲਾ ਤੀਜੀ ਤੋਂ ਪੰਜਵੀਂ, ਕਵਿਤਾ ਉਚਾਰਨ ਮੁਕਾਬਲਾ ਛੇਵੀਂ ਤੋਂ ਅੱਠਵੀਂ ਅਤੇ ਕੁਇਜ ਮੁਕਾਬਲਾ ਨੌਵੀਂ ਤੋਂ ਬਾਰਵੀਂ ਜਮਾਤ ਤੱਕ ਕਰਵਾਇਆ ਜਾਵੇਗਾ। ਕੋਆਰਡੀਨੇਟਰ ਪਰਮਜੀਤ ਸਿੰਘ ਨੇ ਕਿਹਾ ਕਿ ਇਸਤਰੀ ਵਿੰਗ ਕੋਟਕਪੂਰਾ ਵਲੋਂ ਚਾਰ ਸਾਹਿਬਜਾਦਿਆਂ ਨੂੰ ਸਮਰਪਿਤ ਇਹ ਸਮਾਗਮ ਪਿਛਲੇ ਪੰਜ ਸਾਲਾਂ ਤੋਂ ਲਗਾਤਾਰ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਉਪਰੋਕਤ ਤੋਂ ਇਲਾਵਾ ਡਾ. ਅਵੀਨਿੰਦਰਪਾਲ ਸਿੰਘ, ਸ਼ਿਵਰਾਜ ਸਿੰਘ, ਨਵਨੀਤ ਸਿੰਘ, ਸਮਸ਼ੇਰ ਸਿੰਘ, ਹਰਪ੍ਰੀਤ ਸਿੰਘ, ਗੁਰਵਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਆਦਿ ਵੀ ਹਾਜਰ ਸਨ।
Leave a Comment
Your email address will not be published. Required fields are marked with *