ਬਠਿੰਡਾ, 9 ਦਸੰਬਰ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)
ਡਿਪਟੀ ਕਮਿਸਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਤੇ ਚੇਅਰਮੈਨ, ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਹੁਕਮਾਂ ਤਹਿਤ ਸਕੂਲੀ ਬੱਚਿਆਂ ਨੂੰ ਬੱਚਿਆਂ ਨਾਲ ਸਬੰਧਤ ਐਕਟ/ਕਾਨੂੰਨਾਂ ਬਾਰੇ ਜਾਗਰੂਕ ਕਰਨ ਸਬੰਧੀ ਕਰਵਾਏ ਗਏ ਸਲੋਗਨ ਰਾਇਟਿੰਗ ਕੰਪੀਟਿਸ਼ਨ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਵੱਲੋਂ ਨਕਦ ਇਨਾਮ ਦਿੱਤੇ ਗਏ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਬਠਿੰਡਾ ਵੱਲੋਂ ਸਰਕਾਰੀ ਸਕੂਲਾਂ ਦੇ ਬੱਚਿਆਂ ਵਿੱਚ ਬਾਲ ਭਿਖਸ਼ਾ ਸਬੰਧੀ ਸਮੂਹ ਸਰਕਾਰੀ ਸੈਕੰਡਰੀ ਸਕੂਲਾਂ ਵਿੱਚ ਸਲੋਗਨ ਰਾਇਟਿੰਗ ਕੰਪੀਟਿਸ਼ਨ ਕਰਵਾਏ ਗਏ ਸਨ ਅਤੇ ਇਨ੍ਹਾਂ ਵਿੱਚ ਜੇਤੂਆਂ ਨੂੰ ਨਕਦ ਇਨਾਮ ਤਕਸੀਮ ਕੀਤੇ ਗਏ ਹਨ।
ਇਸ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਬਾਲ ਮਜ਼ਦੂਰੀ ਉਪਰ ਇਹ ਮੁਕਾਬਲੇ ਪਹਿਲਾਂ ਬਲਾਕ ਪੱਧਰ ਤੇ ਅਤੇ ਫਿਰ ਜ਼ਿਲ੍ਹਾ ਪੱਧਰ ਤੇ ਕਰਵਾਏ ਗਏ ਸਨ। ਇਨ੍ਹਾਂ ਮੁਕਾਬਲਿਆਂ ਵਿੱਚ ਪਹਿਲੇ ਤਿੰਨ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ ਹਨ। ਪਹਿਲੇ ਸਥਾਨ ਤੇ ਰਹਿਣ ਵਾਲੀ ਸਰਕਾਰੀ ਹਾਈ ਸਕੂਲ ਲਹਿਰਾ ਬੇਗਾ ਦੀ 10ਵੀਂ ਜਮਾਤ ਦੀ ਵਿਦਿਆਰਥਣ ਪਵਿੱਤਰ ਕੌਰ ਨੂੰ 5100 ਰੁਪਏ ਦਾ ਨਗਦ ਇਨਾਮ, ਦੂਜੇ ਸਥਾਨ ਤੇ ਰਹਿਣ ਵਾਲੀ ਸਰਕਾਰੀ ਹਾਈ ਸਕੂਲ ਗੋਨਿਆਣਾ ਖੁਰਦ ਦੀ ਵਿਦਿਆਰਥਣ ਕੁਲਦੀਪ ਕੌਰ ਨੂੰ 3100 ਰੁਪਏ ਅਤੇ ਤੀਜੇ ਸਥਾਨ ਉੱਪਰ ਰਹਿਣ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਭਾਈ ਰੂਪਾ ਦਾ 11ਵੀਂ ਜਮਾਤ ਦੇ ਵਿਦਿਆਰਥੀ ਤੇਜਿੰਦਰ ਸਿੰਘ ਨੂੰ 2100 ਰੁਪਏ ਦਾ ਨਕਦ ਇਨਾਮ ਦਿੱਤਾ ਗਿਆ ਹੈ।
ਇਸ ਮੌਕੇ ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਡਰਾਪ ਆਊਟ ਬੱਚਿਆਂ ਨੂੰ ਸਿੱਖਿਆ ਨਾਲ ਵੱਧ ਤੋਂ ਵੱਧ ਜੋੜਿਆ ਜਾਵੇ ਤਾਂ ਜੋ ਬੱਚੇ ਪੜ੍ਹ ਲਿਖ ਸਕਣ ਅਤੇ ਉਨ੍ਹਾਂ ਵੱਲੋਂ ਜੇ.ਜੇ.ਐਕਟ 2021 ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਜੇਕਰ ਕੋਈ ਬੱਚਿਆਂ ਤੋਂ ਬਾਲ ਭਿਖਸ਼ਾ ਕਰਵਾਉਂਦਾ ਹੈ ਤਾਂ ਉਸ ਨੂੰ 5 ਸਾਲ ਤੱਕ ਸਜਾ ਅਤੇ 1 ਲੱਖ ਰੁਪਏ ਦਾ ਜ਼ੁਰਮਾਨਾ ਹੋ ਸਕਦਾ ਹੈ।
Leave a Comment
Your email address will not be published. Required fields are marked with *