9 ਅਧਿਆਪਕਾਂ ਨੂੰ ਵੀ ਕੀਤਾ ਜਾਵੇਗਾ ਸਨਮਾਨਿਤ : ਕੌਸ਼ਲ/ਚਾਨੀ/ਅਰੋੜਾ
ਕੋਟਕਪੂਰਾ, 25 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਰਾਮ ਮੁਹੰਮਦ ਸਿੰਘ ਆਜਾਦ ਵੈਲਫੇਅਰ ਸੁਸਾਇਟੀ ਜਿਲਾ ਫਰੀਦਕੋਟ ਦੇ ਪ੍ਰਧਾਨ ਅਸ਼ੋਕ ਕੌਸ਼ਲ, ਮੀਤ ਪ੍ਰਧਾਨ ਪ੍ਰੇਮ ਚਾਵਲਾ, ਜਨਰਲ ਸਕੱਤਰ ਕੁਲਵੰਤ ਸਿੰਘ ਚਾਨੀ, ਵਿੱਤ ਸਕੱਤਰ ਸੋਮਨਾਥ ਅਰੋੜਾ, ਸਲਾਹਕਾਰ ਗੁਰਿੰਦਰ ਸਿੰਘ ਮਹਿੰਦੀਰੱਤਾ, ਪੀ.ਆਰ.ਓ. ਪ੍ਰੋਫੈਸਰ ਹਰਬੰਸ ਸਿੰਘ ਪਦਮ, ਮੁਖਤਿਆਰ ਸਿੰਘ ਮੱਤਾ, ਗੁਰਚਰਨ ਸਿੰਘ ਮਾਨ, ਤਰਸੇਮ ਨਰੂਲਾ ਅਤੇ ਸੁਖਮੰਦਰ ਸਿੰਘ ਰਾਮਸਰ ਆਦਿ ਨੇ ਦੱਸਿਆ ਕਿ ਆਜਾਦੀ ਸੰਗਰਾਮ ਦੇ ਮਹਾਨ ਨਾਇਕ ਸ਼ਹੀਦ ਊਧਮ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ’ਤੇ 26 ਦਸੰਬਰ ਦਿਨ ਮੰਗਲਵਾਰ ਨੂੰ ਦੁਪਹਿਰ 12:00 ਸ਼ਹੀਦ ਭਗਤ ਸਿੰਘ ਪਾਰਕ ਨੇੜੇ ਪੁਰਾਣਾ ਕਿਲਾ ਕੋਟਕਪੂਰਾ ਵਿਖੇ ਸ਼ਹੀਦ ਊਧਮ ਸਿੰਘ ਜੀ ਦੀ ਵਿਚਾਰਧਾਰਾ ਦੀ ਮੌਜੂਦਾ ਸਮੇਂ ’ਚ ਸਾਰਥਿਕਤਾ ਵਿਸ਼ੇ ’ਤੇ ਵਿਚਾਰ ਚਰਚਾ ਕਰਵਾਈ ਜਾ ਰਹੀ ਹੈ। ਸਮਾਗਮ ਦੌਰਾਨ ਆਪਣੇ ਅਧਿਆਪਨ ਕਿੱਤੇ ਪ੍ਰਤੀ ਸਮਰਪਿਤ ਅਤੇ ਸਮਾਜ ਦੇ ਵੱਖ-ਵੱਖ ਖੇਤਰਾਂ ’ਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੇ 9 ਅਧਿਆਪਕ ਵੀ ਸਨਮਾਨਿਤ ਕੀਤੇ ਜਾ ਰਹੇ ਹਨ, ਜਿਨਾਂ ਵਿੱਚ ਕਪਿਲ ਕੁਮਾਰ ਗੋਇਲ ਮੁੱਖ ਅਧਿਆਪਕ ਸਰਕਾਰੀ ਹਾਈ ਸਕੂਲ ਸੂਰਘੂਰੀ, ਰਵਿੰਦਰ ਕੌਰ ਲੈਕਚਰਾਰ ਮੈਥ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਰੀਦਕੋਟ, ਵਿਨੋਦ ਕੁਮਾਰ ਹਿੰਦੀ ਮਾਸਟਰ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਗੋਲੇਵਾਲਾ, ਮੋਨਿਕਾ ਗੋਇਲ ਅੰਗਰੇਜੀ ਮਿਸਟਰੈਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁਗਿਆਣਾ, ਮਹੇਸ਼ ਕੁਮਾਰ ਜੈਨ ਸਾਇੰਸ ਮਾਸਟਰ ਸਰਕਾਰੀ ਹਾਈ ਸਕੂਲ ਸਿਬੀਆਂ, ਨਵਨੀਤ ਕੌਰ ਸਾਇੰਸ ਮਿਸਟਰੈਸ ਸਰਕਾਰੀ ਮਿਡਲ ਸਕੂਲ ਮਨਜੀਤ ਇੰਦਰਪੁਰਾ ਫਰੀਦਕੋਟ, ਨਰੇਸ਼ ਕੁਮਾਰ ਈਟੀਟੀ ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ ਸੁਰਗਾਪੁਰੀ ਕੋਟਕਪੂਰਾ, ਜਗਜੀਤ ਸਿੰਘ ਈਟੀਟੀ ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ ਔਲਖ ਅਤੇ ਮਨਜੀਤ ਸਿੰਘ ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ ਹਰੀਨੋਂ ਸ਼ਾਮਿਲ ਹਨ। ਉਹਨਾਂ ਅੱਗੇ ਦੱਸਿਆ ਕਿ ਇਸ ਸਮਾਗਮ ਦੇ ਮੁੱਖ ਮਹਿਮਾਨ ਡਾ. ਸੋਮਨਾਥ ਸਿੰਗਲਾ, ਅੱਖਾਂ ਦੇ ਮਾਹਰ ਡਾਕਟਰ ਹੋਣਗੇ। ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ 7 ਲੋੜਵੰਦ ਅਤੇ ਹੁਸ਼ਿਆਰ ਵਿਦਿਆਰਥੀਆਂ ਨੂੰ ਚੈੱਕ ਵੀ ਵੰਡੇ ਜਾਣਗੇ ਅਤੇ ਸੁਸਾਇਟੀ ਵੱਲੋਂ ਸਾਲ 2024 ਦਾ ਛਪਵਾਇਆ ਗਿਆ ਕੈਲੰਡਰ ਵੀ ਜਾਰੀ ਕੀਤਾ ਜਾਵੇਗਾ।
Leave a Comment
Your email address will not be published. Required fields are marked with *