
ਕੋਟਕਪੂਰਾ, 1 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਾਂਝ ਸੁਸਾਇਟੀ ਕੋਟਕਪੂਰਾ ਵਲੋਂ ਜਗਸੀਰ ਸਿੰਘ ਸੰਧੂ ਇੰਚਾਰਜ ਸਾਂਝ ਕੇਂਦਰ ਅਤੇ ਕਰਮਜੀਤ ਸਿੰਘ ਜ਼ਿਲ੍ਹਾ ਕੋਆਰਡੀਨੇਟਰ, ਅਧਿਆਪਕਾਂ ਮੀਨੂੰ, ਆਰਤੀ ਮੁੰਜਾਲ, ਰਾਜਵਿੰਦਰ ਕੌਰ, ਪਵਨ ਚਾਵਲਾ, ਜਸਦੀਪ ਸਿੰਘ, ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਮਿਡਲ ਸਕੂਲ ਕਿਲਾ ਕੋਟਕਪੂਰਾ ਵਿਖੇ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ਸਾਦਾ ਅਤੇ ਪ੍ਰਭਾਵਸ਼ਾਲੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਸ਼ਹੀਦ ਊਧਮ ਸਿੰਘ ਜੀ ਦੇ ਜੀਵਨ, ਸਹੀਦੀ ਅਤੇ ਨਸ਼ਿਆਂ ਦੇ ਮਾੜੇ
ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸੁਸਾਇਟੀ ਵੱਲੋਂ ਪੜ੍ਹਾਈ ਅਤੇ ਖੇਡਾਂ ਵਿਚ ਵਿਸ਼ੇਸ਼ ਪ੍ਰਾਪਤੀਆਂ ਵਾਲੇ ਵਿਦਿਆਰਥੀਆਂ ਨੂੰ ਮੈਡਲ ਪਾ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਂਝ ਸੁਸਾਇਟੀ ਕੋਟਕਪੂਰਾ ਦੇ ਸਕੱਤਰ ਉਦੇ ਰੰਦੇਵ, ਉੱਘੇ ਸਮਾਜਸੇਵੀ ਵਿਪਨ ਕੁਮਾਰ ਬਿੱਟੂ, ਸਰਬਜੀਤ ਕੌਰ ਨੇ ਵੀ ਆਪੋ ਆਪਣੀ ਹਾਜ਼ਰੀ ਲਗਵਾਈ।