ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਨਵੇਂ ਸਾਲ ਦਾ ਕੈਲੰਡਰ ਕੀਤਾ ਗਿਆ ਜਾਰੀ
ਕੋਟਕਪੂਰਾ, 2 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਅੱਜ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਨੇੜੇ ਪੁਰਾਣਾ ਕਿਲਾ ਵਿਖੇ ਆਜਾਦੀ ਸੰਗਰਾਮ ਦੇ ਮਹਾਨ ਨਾਇਕ ਸ਼ਹੀਦ ਊਧਮ ਸਿੰਘ ਜੀ ਦੇ 125ਵੇ ਜਨਮਦਿਨ ਨੂੰ ਸਮਰਪਿਤ ਨਵਾਂ ਸਾਲ 2024 ਦਾ ਕੈਲੰਡਰ ਜਾਰੀ ਕੀਤਾ ਗਿਆ। ਕੈਲੰਡਰ ਜਾਰੀ ਕਰਨ ਦੀ ਰਸਮ ਜਥੇਬੰਦੀ ਦੇ ਸੂਬਾ ਸਲਾਹਕਾਰ ਪ੍ਰੇਮ ਚਾਵਲਾ, ਜ਼ਿਲ•ਾ ਫਰੀਦਕੋਟ ਦੇ ਪ੍ਰਧਾਨ ਸ਼ਿੰਦਰ ਪਾਲ ਸਿੰਘ ਢਿੱਲੋਂ, ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਸਹਿਦੇਵ, ਜਨਰਲ ਸਕੱਤਰ ਸੁਖਚੈਨ ਸਿੰਘ ਰਾਮਸਰ, ਪ੍ਰੈਸ ਸਕੱਤਰ ਮਹੇਸ਼ ਜੈਨ, ਸੋਹਣ ਸਿੰਘ ਪੱਖੀ, ਗੁਰਿੰਦਰ ਸਿੰਘ ਮਨੀ ਅਤੇ ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ•ਾ ਫਰੀਦਕੋਟ ਦੇ ਪ੍ਰਧਾਨ ਕੁਲਵੰਤ ਸਿੰਘ ਚਾਨੀ ਵੱਲੋਂ ਸਾਂਝੇ ਤੌਰ ‘ਤੇ ਅਦਾ ਕੀਤੀ ਗਈ। ਜ਼ਿਕਰਯੋਗ ਹੈ ਕਿ ਕੈਲੰਡਰ ਵਿੱਚ ਜਥੇਬੰਦੀ ਦੇ ਉਦੇਸ਼ ਜਿਵੇਂ ਕਿ ਨਵੀਂ ਸਿੱਖਿਆ ਨੀਤੀ 2020 ਨੂੰ ਰੱਦ ਕਰਵਾ ਕੇ ਕਾਮਨ ਸਕੂਲ ਸਿੱਖਿਆ ਸਿਸਟਮ ਲਾਗੂ ਕਰਵਾਉਣਾ, ਸਿੱਖਿਆ ਦੇ ਨਿਜੀਕਰਨ ਤੇ ਵਪਾਰੀਕਰਨ ਖਿਲਾਫ ਲਗਾਤਾਰ ਸੰਘਰਸ਼ ਕਰਨਾ, ਪੰਜਾਬ ਦੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਨੂੰ ਅਸਲ ਰੂਪ ਵਿੱਚ ਬਹਾਲ ਕਰਵਾਉਣਾ, 10+2 ਜਮਾਤ ਤੱਕ ਮੁਫਤ ਅਤੇ ਲਾਜ਼ਮੀ ਸਿੱਖਿਆ ਲਾਗੂ ਕਰਵਾਉਣਾ, ਪਰਖਕਾਲ ਦੇ ਸਮੇਂ ਦੌਰਾਨ ਕੀਤੀ ਗਈ ਸੇਵਾ ਸਮੇਂ ਪੂਰੀਆਂ ਤਨਖਾਹਾਂ ਅਤੇ ਭੱਤੇ ਲਾਗੂ ਕਰਵਾਉਣ, ਐਨਐਸਕਿਉਐਫਅਧਿਆਪਕਾਂ ਕੰਪਿਊਟਰ ਅਧਿਆਪਕਾਂ, ਹੋਰ ਕੱਚੇ ਅਤੇ ਠੇਕਾ ਅਧਾਰਤ ਵਲੰਟੀਅਰਾਂ ਦੀਆਂ ਸੇਵਾਵਾਂ ਸਿੱਖਿਆ ਵਿਭਾਗ ਪੰਜਾਬ ਵਿੱਚ ਰੈਗੂਲਰ ਕਰਵਾਉਣ, ਅਧਿਆਪਕਾਂ ਦੇ ਵੱਖ-ਵੱਖ ਵਰਗਾਂ ਲਈ ਸ਼ਾਨਦਾਰ ਤਨਖਾਹ ਸਕੇਲਾਂ ਦੀ ਪ੍ਰਾਪਤੀ ਕਰਨਾ, ਕੇਂਦਰੀ ਪੈਟਰਨ ਅਨੁਸਾਰ ਤਨਖ਼ਾਹ ਸਕੇਲ ਦੇਣ ਸਬੰਧੀ ਮਿਤੀ 17 ਜੁਲਾਈ 2020 ਦਾ ਪੱਤਰ ਰੱਦ ਕਰਵਾਉਣ, ਜਥੇਬੰਦੀ ਦੇ ਮੰਗ ਪੱਤਰ ਵਿੱਚ ਦਰਜ ਸਾਰੀਆਂ ਮੰਗਾਂ ਦੇ ਨਿਪਟਾਰੇ ਤੱਕ ਲਗਾਤਾਰ ਸੰਘਰਸ਼ ਕਰਨਾ ਆਦਿ ਉਦੇਸ਼ ਸ਼ਾਮਲ ਕੀਤੇ ਗਏ ਹਨ
Leave a Comment
Your email address will not be published. Required fields are marked with *