ਪੂਰੇ ਪੰਜਾਬ ਦੇ ਵੱਖ-ਵੱਖ ਜਿਲਿਆਂ ਵਿੱਚੋਂ ਕਰੀਬ ਇੱਕ ਹਜ਼ਾਰ ਵਿਦਿਆਰਥੀਆਂ ਨੇ ਦਿੱਤੇ ਟਰਾਇਲ
ਸੰਗਤ ਮੰਡੀ 19 ਜੁਲਾਈ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)
ਮਾਲਵੇ ਦੇ ਇੱਕੋ ਇੱਕ ਸਰਕਾਰੀ ਸਪੋਰਟਸ ਸਕੂਲ ਘੁੱਦਾ ਵਿਖੇ ਸੈਸ਼ਨ 2024/2025 ਦੇ ਦਾਖਲੇ ਲਈ ਅੱਜ ਵੱਖ-ਵੱਖ ਗੇਮਾਂ ਖੇਡਣ ਵਾਲੇ ਵਿਦਿਆਰਥੀਆਂ ਦੇ ਦਾਖਲੇ ਲਈ ਟਰਾਇਲ ਲਏ ਗਏ ।ਇਸ ਟਰਾਇਲ ਸਮਾਰੋਹ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਾ ਪ੍ਰਧਾਨ ਜਤਿੰਦਰ ਭੱਲਾ ਅਤੇ ਖੇਤੀਬਾੜੀ ਮੰਤਰੀ ਸਰਦਾਰ ਗੁਰਮੀਤ ਸਿੰਘ ਖੁੱਡੀਆਂ ਦੇ ਪੁੱਤਰ ਅਮੀਤ ਸਿੰਘ ਖੁਡੀਆਂ ਵਿਸ਼ੇਸ਼ ਤੌਰ ਤੇ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮੀਤ ਸਿੰਘ ਖੁਡੀਆਂ ਨੇ ਕਿਹਾ ਹੈ ਕਿ ਇਸ ਸਕੂਲ ਨੂੰ ਹੋਰ ਬੁਲੰਦੀਆਂ ਤੇ ਲਿਜਾਣ ਲਈ ਸਾਡੀ ਹਰ ਸੰਭਵ ਕੋਸ਼ਿਸ਼ ਰਹੇਗੀ ਉਹਨਾਂ ਦੱਸਿਆ ਹੈ ਕਿ ਪੂਰੇ ਪੰਜਾਬ ਦੇ ਵਿੱਚੋਂ 1000 ਦੇ ਲਗਭਗ ਵਿਦਿਆਰਥੀਆਂ ਵੱਖ-ਵੱਖ ਗੇਮਾਂ ਦੇ ਟਰਾਇਲ ਦਿੱਤੇ ਹਨ ਅਤੇ 250 ਦੇ ਲਗਭਗ ਬੱਚਿਆਂ ਦੀ ਇਹਨਾਂ ਟਰਾਈਲਾਂ ਦੌਰਾਨ ਚੋਣ ਕੀਤੀ ਜਾਵੇਗੀ ਅਮਿਤ ਖੁੱਡੀਆਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਵੀ ਜਰੂਰ ਧਿਆਨ ਦੇਣ। ਸਕੂਲ ਪ੍ਰਿੰਸੀਪਲ ਨੇ ਦੱਸਿਆ ਕਿ 11 ਗੇਮਾਂ ਦੇ ਵਿੰਗਾਂ ਦੀ ਇਨਾਂ ਟਰਾਇਲਾਂ ਦੇ ਵਿੱਚ ਅੱਜ ਵਿਦਿਆਰਥੀਆਂ ਦੀ ਚੋਣ ਕੀਤੀ ਜਾ ਰਹੀ ਹੈ ਅਤੇ ਵਿਦਿਆਰਥੀਆਂ ਵਿੱਚ ਇਹਨਾਂ ਟਰਾਈਲਾਂ ਨੂੰ ਲੈ ਕੇ ਬੜੀ ਹੀ ਦਿਲਚਸਪੀ ਦਿਖਾਈ ਜਾ ਰਹੀ ਹੈ। ਉਹਨਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਵੱਧ ਤੋਂ ਵੱਧ ਧਿਆਨ ਦੇਣ ਤਾਂ ਜੋ ਕਿ ਇੱਕ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ ਇਹ ਇਸ ਮੌਕੇ ਉਨਾਂ ਦੇ ਨਾਲ ਬਲਾਕ ਪ੍ਰਧਾਨ ਕਰਤਾਰ ਸਿੰਘ ਘੁੱਦਾ,, ਸੈਲਰ ਐਸੋਸੀਏਸ਼ਨ ਸੰਗਤ ਮੰਡੀ ਦੇ ਪ੍ਰਧਾਨ ਰੇਸ਼ਮ ਸਿੰਘ ਭੁੱਲਰ, ਨਰਿੰਦਰ ਸਿੰਘ ਪੰਚ ,,ਕੁਲਵਿੰਦਰ ਸਿੰਘ ਬਾਬਾ ਬਲੀਆ ਵੈਲਫੇਅਰ ਕਲੱਬ ਨੇ ਪ੍ਰਧਾਨ ਲਖਵੀਰ ਸਿੰਘ ਮਾਨ ਜੈ ਸਿੰਘ ਵਾਲਾ, ਬਹਾਦਰ ਸਿੰਘ ਫੁੱਲੋ ਮਿੱਠੀ ਹਰਤੇਜ ਸਿੰਘ ਭੁੱਲਰ, ਜਗਮੋਹਣ ਸਿੰਘ ਅਤੇ ਵੱਡੀ ਗਿਣਤੀ ਵਿੱਚ ਆਪ ਦੇ ਵਰਕਰ ਹਾਜ਼ਰ ਸਨ!