ਬਠਿੰਡਾ, 1 ਨਵੰਬਰ (ਗੁਰਪ੍ਰੀਤ ਚਹਿਲਵਰਲਡ ਪੰਜਾਬੀ ਟਾਈਮਜ਼)
ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਚੀਫ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਪ੍ਰਾਪਤ ਪੱਤਰ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਐਸਜੀਪੀਸੀ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਲਈ ਸਮਾਂ-ਸਾਰਣੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਰ ਸੂਚੀ ਵਿੱਚ ਰਜਿਸਟ੍ਰੇਸ਼ਨ ਲਈ ਫਾਰਮ 21 ਅਕਤੂਬਰ ਤੋਂ 15 ਨਵੰਬਰ 2023 ਤੱਕ ਪ੍ਰਾਪਤ ਕੀਤੇ ਜਾਣਗੇ ਅਤੇ ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾਂ 05 ਦਸੰਬਰ 2023 ਨੂੰ ਕੀਤੀ ਜਾਵੇਗੀ। ਮੁਢਲੀ ਪ੍ਰਕਾਸ਼ਤ ਕੀਤੀ ਵੋਟਰ ਸੂਚੀ ਤੇ ਦਾਅਵੇ/ਇਤਰਾਜ 26 ਦਸੰਬਰ 2023 ਤੱਕ ਪ੍ਰਾਪਤ ਕੀਤੇ ਜਾਣਗੇ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮਿਤੀ 16 ਜਨਵਰੀ 2024 ਨੂੰ ਕੀਤੀ ਜਾਵੇਗੀ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਜ਼ਿਲ੍ਹੇ ਵਿੱਚ ਪੈਂਦੇ ਬੋਰਡ ਚੋਣ ਹਲਕਾ 31-ਭਗਤਾ, 32-ਰਾਮਪੂਰਾ ਫੂਲ, 33-ਬਠਿੰਡਾ, 34-ਬਲੂਆਣਾ, 35-ਤਲਵੰਡੀ ਸਾਬੋ ਤੇ 36-ਮੌੜ ਲਈ ਕਰਮਵਾਰ ਰਿਜਨਲ ਟਰਾਂਸਪੋਰਟ ਅਥਾਰਟੀ ਬਠਿੰਡਾ, ਉਪ-ਮੰਡਲ ਮੈਜਿਸਟ੍ਰੇਟ ਰਾਮਪੁਰਾ ਫੂਲ, ਉਪ-ਮੰਡਲ ਮੈਜਿਸਟ੍ਰੇਟ ਬਠਿੰਡਾ, ਵਧੀਕ ਮੁੱਖ ਪ੍ਰਸ਼ਾਸਕ ਬੀ.ਡੀ.ਏ. ਬਠਿੰਡਾ, ਉਪ-ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਅਤੇ ਉਪ-ਮੰਡਲ ਮੈਜਿਸਟ੍ਰੇਟ ਮੌੜ ਨੂੰ ਵੋਟਰ ਸੂਚੀ ਤਿਆਰ ਕਰਨ ਲਈ ਰਿਵਾਇਜਿੰਗ ਅਥਾਰਟੀ ਵਜੋਂ ਨਿਯੁਕਤ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਲਈ ਫਾਰਮ ਨੰਬਰ 1 ਪੇਂਡੂ ਖੇਤਰਾਂ ਚ ਸਬੰਧਤ ਪਟਵਾਰੀ ਹਲਕਾ ਤੇ ਸ਼ਹਿਰੀ ਖੇਤਰਾਂ ਵਿੱਚ ਨਗਰ ਨਿਗਮ/ਨਗਰ ਕੌਂਸਲ ਜਾਂ ਲੋਕਲ ਅਥਾਰਟੀ ਦੇ ਕਰਮਚਾਰੀਆਂ ਨੂੰ ਦਿੱਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਫਾਰਮ ਨੰਬਰ 1 ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ bathinda.nic.in ਤੇ ਉਪਲੱਬਧ ਹੈ।
ਉਨ੍ਹਾਂ ਕਿਹਾ ਕਿ ਜਿਹੜੇ ਬਿਨੈਕਾਰ ਸਿੱਖ ਗੁਰੂਦੁਆਰਾ ਬੋਰਡ ਰੂਲਜ 1959 ਦੇ ਰੂਲ 3 ਅਧੀਨ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹਨ ਉਹ ਫਾਰਮ ਭਰ ਸਕਦੇ ਹਨ।
Leave a Comment
Your email address will not be published. Required fields are marked with *