ਕੋਟਕਪੂਰਾ, 23 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਜਿਲਾ ਪੁਲਿਸ ਮੁਖੀ ਹਰਜੀਤ ਸਿੰਘ ਆਈ.ਪੀ.ਐੱਸ. ਅਤੇ ਜਸਮੀਤ ਸਿੰਘ ਪੀ.ਪੀ.ਐਸ. ਜਿਲ੍ਹਾ ਕਮਿਊਨਿਟੀ ਪੁਲਿਸ ਅਫਸਰ ਦੇ ਨਿਰਦੇਸ਼ਾਂ ਅਨੁਸਾਰ ਸਥਾਨਕ ਸਾਂਝ ਕੇਂਦਰ ਦੀ ਸਾਂਝ ਸੁਸਾਇਟੀ ਕੋਟਕਪੂਰਾ ਦੇ ਮੈਂਬਰਾਂ ਦੀ ਮੀਟਿੰਗ ਸ਼ਮਸ਼ੇਰ ਸਿੰਘ ਸ਼ੇਰਗਿੱਲ ਡੀ.ਐੱਸ.ਪੀ. ਦੀ ਅਗਵਾਈ ਹੇਠ ਡੀ.ਐਸ.ਪੀ. ਦਫਤਰ ਵਿਖੇ ਹੋਈ। ਜਿਸ ’ਚ ਸਾਂਝ ਕੇਂਦਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਪ੍ਰਤੀ ਵਿਸਥਾਰ ਸਹਿਤ ਚਰਚਾ ਕੀਤੀ ਗਈ ਤੇ ਸਾਂਝ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਸੁਝਾਅ ਦਿੱਤੇ ਗਏ। ਇਸ ਦੌਰਾਨ ਸ਼ਮਸ਼ੇਰ ਸਿੰਘ ਸ਼ੇਰਗਿੱਲ ਡੀ.ਐਸ.ਪੀ. ਨੇ ਸਮੂਹ ਮੈਂਬਰਾਂ ਨਾਲ ਸ਼ਹਿਰ ਦੀ ਕਾਨੂੰਨ ਵਿਵਸਥਾ, ਟ੍ਰੈਫਿਕ ਅਤੇ ਹੋਰ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕਰਨ ਉਪਰੰਤ ਮੈਂਬਰਾਂ ਤੋਂ ਸੁਝਾਅ ਵੀ ਲਏ ਗਏ। ਡੀ.ਐੱਸ.ਪੀ. ਕੋਟਕਪੂਰਾ ਦੀ ਅਪੀਲ ’ਤੇ ਸਮੂਹ ਮੈਂਬਰਾਂ ਵਲੋਂ ਆਪੋ-ਆਪਣੇ ਵਿਚਾਰ ਦਿੱਤੇ ਗਏ ਅਤੇ ਇਹਨਾਂ ਵਿਚਾਰਾਂ ’ਤੇ ਵਿਚਾਰ ਵਟਾਂਦਰਾ ਵੀ ਕੀਤਾ ਗਿਆ। ਇਸ ਦੌਰਾਨ ਸਾਂਝ ਕੇਂਦਰ ਸਬ ਡਵੀਜਨ ਕੋਟਕਪੂਰਾ ਦੇ ਇੰਚਾਰਜ ਏ.ਐੱਸ.ਆਈ. ਜਗਸੀਰ ਸਿੰਘ ਖਾਰਾ ਨੇ ਸਾਂਝ ਕੇਂਦਰ ਦੇ ਲੇਖੇ-ਜੋਖੇ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਉਪਰੋਕਤ ਤੋਂ ਇਲਾਵਾ ਸਾਂਝ ਸਕੱਤਰ ਉਦੇ ਰੰਦੇਵ, ਡਾ. ਕੁਲਵਿੰਦਰ ਪਾਲ, ਨਰਿੰਦਰ ਬੈੜ੍ਹ, ਰਿਟਾ. ਪਿ੍ਰੰ. ਦਰਸ਼ਨ ਸਿੰਘ, ਵਿਪਨ ਬਿੱਟੂ ਪ੍ਰਧਾਨ ਜਨਰਲ ਮਰਚੈਂਟਸ ਐਸੋਸੀਏਸ਼ਨ, ਭੁਵੇਸ਼ ਕਟਾਰੀਆ ਅਤੇ ਨਵਨੀਤ ਅਗਰਵਾਲ ਆਦਿ ਵੀ ਹਾਜਰ ਸਨ।
Leave a Comment
Your email address will not be published. Required fields are marked with *