ਕੋਟਕਪੂਰਾ, 30 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਨੇੜਲੇ ਪਿੰਡ ਵਾਂਦਰ ਡੋਡ ਦੇ ਵਸਨੀਕ ਲਵਜੀਤ ਸਿੰਘ ਪੁੱਤਰ ਅਜਾਇਬ ਸਿੰਘ ਦੀ ‘ਸਾਈਪ੍ਰਸ’ ਵਿਖੇ ਮੌਤ ਹੋ ਜਾਣ ਦੀ ਦੁਖਦਾਇਕ ਖਬਰ ਮਿਲੀ ਹੈ। ਸਾਈਪ੍ਰਸ ਗਏ ਨੌਜਵਾਨ ਦੀ ਮੌਤ ਕਾਰਨ ਪੂਰੇ ਇਲਾਕੇ ’ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਹਲਕਾ ਕੋਟਕਪੂਰਾ ਦੇ ਪਿੰਡ ਸਿਰਸੜੀ ਦੇ ਸਾਬਕਾ ਗ੍ਰਾਮ ਪੰਚਾਇਤ ਮੈਂਬਰ ਲਖਵੀਰ ਸਿੰਘ ਗਿੱਲ ਤੋਂ ਮਿਲੀ ਜਾਣਕਾਰੀ ਅਨੁਸਾਰ ਲਵਜੀਤ ਸਿੰਘ ਉਨਾਂ ਦਾ ਸਗਾ ਭਾਣਜਾ ਸੀ। ਉਨਾਂ ਦੱਸਿਆ ਕਿ ਲਵਜੀਤ ਦੀ ਪਤਨੀ ਸੁਖਜਿੰਦਰ ਕੌਰ ਤਕਰੀਬਨ 4 ਸਾਲ ਪਹਿਲਾਂ ‘ਸਾਈਪ੍ਰਸ’ ਗਈ ਸੀ ਅਤੇ ਉਨਾਂ ਦਾ ਭਾਣਜਾ ਲਵਜੀਤ ਸਿੰਘ ਲੰਘੀ 19 ਨਵੰਬਰ ਨੂੰ ਆਪਣੀ ਪਤਨੀ ਕੋਲ ‘ਸਾਈਪ੍ਰਸ’ ਗਿਆ ਸੀ, ਜਿੱਥੇ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ। ਉਨਾਂ ਦੱਸਿਆ ਕਿ ਮਿ੍ਰਤਕ ਦੇ ਇੱਕ 5 ਕੁ ਸਾਲ ਦੀ ਲੜਕੀ ਵੀ ਹੈ। ਇਸ ਸਬੰਧ ’ਚ ਪਰਿਵਾਰਕ ਮੈਂਬਰਾਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਮਿ੍ਰਤਕ ਦੀ ਲਾਸ਼ ਨੂੰ ਘਰ ਵਾਪਸ ਲਿਆਉਣ ’ਚ ਸਹਾਇਤਾ ਕੀਤੀ ਜਾਵੇ।
Leave a Comment
Your email address will not be published. Required fields are marked with *