ਇੰਟਰਨੈਸ਼ਨਲ ਮਿਲੇਨੀਅਮ ਸਕੂਲ ਵਿਖੇ ਮਨਾਇਆ ਮਜਦੂਰ ਦਿਵਸ
ਕੋਟਕਪੂਰਾ/ਪੰਜਗਰਾਈ ਕਲਾਂ, 2 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਅੱਜ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਕੋਟਕਪੂਰਾ ਵਿਖੇ ਮਜਦੂਰ ਦਿਵਸ ਮਨਾਇਆ ਗਿਆ। ਇਸ ਦੌਰਾਨ ਬੱਚਿਆਂ ਨੇ ਡਰਾਈਵਰਾਂ ਅਤੇ ਔਰਤਾਂ ਦਾ ਸਨਮਾਨ ਕੀਤਾ ਅਤੇ ਉਨਾਂ ਵੱਲੋਂ ਦਿੱਤੀ ਗਈ ਸੁਰੱਖਿਆ ਨੂੰ ਸਲਾਮ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਜਸਕਰਨ ਸਿੰਘ ਨੇ ਦੱਸਿਆ ਕਿ ਹਰ ਸਾਲ 1 ਮਈ ਨੂੰ ਮਜਦੂਰ ਦਿਵਸ ਮਨਾਇਆ ਜਾਂਦਾ ਹੈ। ਸਾਨੂੰ ਹਰ ਵਿਅਕਤੀ ਦਾ ਹਮੇਸ਼ਾ ਸਤਿਕਾਰ ਕਰਨਾ ਚਾਹੀਦਾ ਹੈ, ਕਿਉਂਕਿ ਹਰ ਵਿਅਕਤੀ ਸਾਡੇ ਲਈ ਬਹੁਤ ਮਹੱਤਵਪੂਰਨ ਹੈ। ਇਸ ਮੌਕੇ ਇੰਟਰਨੈਸ਼ਨਲ ਸਕੂਲ ਦੇ ਬੱਚਿਆਂ ਨੇ ਡਰਾਈਵਰਾਂ ਅਤੇ ਔਰਤਾਂ ਨੂੰ ਕਾਰਡ ਦੇ ਕੇ ਉਨਾਂ ਦੇ ਮੂੰਹ ਮਿੱਠੇ ਕਰਵਾਏ ਅਤੇ ਮਜਦੂਰ ਦਿਵਸ ਦੀ ਵਧਾਈ ਦਿੱਤੀ। ਇਸ ਦੌਰਾਨ ਸਕੂਲ ਦੇ ਪਿ੍ਰੰਸੀਪਲ ਨੇ ਵਿਦਿਆਰਥੀਆਂ ਨੂੰ ਮਜ਼ਦੂਰ ਦਿਵਸ ਦੀ ਮੱਹਤਤਾ ਬਾਰੇ ਦੱਸਿਆ। ਇਸ ਦੌਰਾਨ ਉਨਾਂ ਸਕੂਲ ’ਚ ਕੰਮ ਕਰਦੇ ਦਰਜਾ ਚੌਥਾ ਦੇ ਕਰਮਚਾਰੀਆਂ ਨੂੰ ਜਿੱਥੇ ਵਧਾਈ ਦਿੱਤੀ, ੳੱੁਥੇ ਉਨਾਂ ਵਲੋਂ ਕੀਤੀ ਜਾਂਦੀ ਸਖਤ ਮਿਹਨਤ ਦੀ ਵੀ ਸ਼ਲਾਘਾ ਕੀਤੀ। ਇਸ ਦੌਰਾਨ ਸਖਤ ਮਿਹਨਤ ਕਰਨ ਵਾਲੇ ਮਜ਼ਦੂਰਾਂ ਦੀ ਮਹੱਤਤਾ ਬਾਰੇ ਵੀ ਵਿਦਿਆਰਥੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦੇ ਕੇ ਸਮਝਾਇਆ। ਇਸ ਮੌਕੇ ਬੱਚਿਆਂ ਨੇ ਹਰੇਕ ਵਿਅਕਤੀ ਲਈ ਐਕਟ ਬੀ ਪੇਸ਼ ਕੀਤਾ, ਜੋ ਸਾਡੇ ਲਈ ਮਹੱਤਵਪੂਰਨ ਹੈ। ਇਸ ਮੌਕੇ ਹੋਰਨਾ ਤੋਂ ਇਲਾਵਾ ਸਕੂਲ ਦਾ ਸਮੁੱਚਾ ਸਟਾਫ, ਵਿਦਿਆਰਥੀ ਅਤੇ ਸਕੂਲ ਵੈਨਾ ਦੇ ਡਰਾਈਵਰ ਵੀ ਹਾਜਰ ਸਨ।
Leave a Comment
Your email address will not be published. Required fields are marked with *