
ਫਿਰੋਜ਼ਪੁਰ, 24 ਅਕਤੂਬਰ,(ਵਰਲਡ ਪੰਜਾਬੀ ਟਾਈਮਜ਼)
ਧਰਨੇ ‘ਤੇ ਬੈਠੇ ਸਰਪੰਚਾਂ ਦੀ ਹਮਾਇਤ ਕਰਦਿਆਂ ਸਰਕਾਰੀ ਅਧਿਕਾਰੀਆਂ ਨੂੰ ਜ਼ੀਰਾ ਵਿਖੇ ਡਿਊਟੀ ਕਰਨ ਤੋਂ ਰੋਕਣ ਦੇ ਦੋਸ਼ ਹੇਠ 17 ਅਕਤੂਬਰ ਨੂੰ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਸੋਮਵਾਰ ਦੇਰ ਸ਼ਾਮ ਰਿਹਾਅ ਕਰ ਦਿੱਤਾ ਗਿਆ।
ਇੱਥੇ ਦੱਸ ਦੇਈਏ ਕਿ ਜ਼ੀਰਾ ਅਦਾਲਤ ਤੋਂ ਜ਼ਮਾਨਤ ਮਿਲਣ ਦੇ ਬਾਵਜੂਦ ਕੁਲਬੀਰ ਸਿੰਘ ਜ਼ੀਰਾ ਨੂੰ ਤਕਨੀਕੀ ਕਾਰਨਾਂ ਕਰਕੇ 18 ਅਕਤੂਬਰ ਨੂੰ ਰੋਪੜ ਜੇਲ੍ਹ ਤੋਂ ਰਿਹਾਅ ਨਹੀਂ ਕੀਤਾ ਗਿਆ ਸੀ। ਦਰਅਸਲ, ਉਹ ਧਾਰਾ 107 ਅਤੇ 151 ਦੇ ਤਹਿਤ ਇੱਕ ਹੋਰ ਕੇਸ ਵਿੱਚ ਸ਼ਾਮਲ ਸੀ।