ਸਕੂਲ ਵਿਦਿਆਰਥੀਆਂ ਵੱਲੋਂ ਨਾਚ, ਸੰਗੀਤ ਰਾਹੀਂ ਮਨੋਰੰਜਕ ਅਤੇ ਜਾਣਕਾਰੀ ਭਰਪੂਰ ਪ੍ਰੋਗਰਾਮ ਦਾ ਆਯੋਜਨ

ਜੈਤੋ/ਕੋਟਕਪੂਰਾ, 10 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਗੁਰੂ ਜੋ ਮਨੁੱਖ ਨੂੰ ਅਗਿਆਨਤਾ ਤੋਂ ਗਿਆਨ ਵੱਲ ਲੈ ਜਾਂਦਾ ਹੈ, ਉਸ ਨੂੰ ਪਰਮਾਤਮਾ ਦਾ ਦਰਜਾ ਦਿੱਤਾ ਜਾਂਦਾ ਹੈ। ਗੁਰੂ ਦਾ ਸਾਡੇ ਜੀਵਨ ਵਿੱਚ ਬਹੁਤ ਮਹੱਤਵ ਹੈ। ਭਾਰਤ ਵਿੱਚ ਹਰ ਸਾਲ 5 ਸਤੰਬਰ ਨੂੰ ਅਧਿਆਪਕ ਦਿਵਸ ਮਨਾਇਆ ਜਾਂਦਾ ਹੈ। ਇਹ ਦੇਸ਼ ਦੇ ਪਹਿਲੇ ਉਪ ਰਾਸ਼ਟਰਪਤੀ ਅਤੇ ਸਾਬਕਾ ਰਾਸ਼ਟਰਪਤੀ, ਵਿਦਵਾਨ, ਦਾਰਸ਼ਨਿਕ ਅਤੇ ਭਾਰਤ ਰਤਨ ਐਵਾਰਡ ਜੇਤੂ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮ ਦਿਨ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ।
ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਿਲਵਰ ਓਕਸ ਸਕੂਲ ਸੇਵੇਵਾਲਾ ਜੈਤੋ ਵਿਖੇ ਅਧਿਆਪਕ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਨਰਸਰੀ ਤੋਂ ਗਿਆਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਵਿਦਿਆਰਥੀਆਂ ਨੇ ਬਹੁਤ ਸਾਰੇ ਪ੍ਰੋਗਰਾਮ ਪੇਸ਼ ਕੀਤੇ। ਸਭ ਤੋਂ ਪਹਿਲਾਂ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਪ੍ਰਿਅੰਕਾ ਮਹਿਤਾ ਦੀ ਅਗਵਾਈ ਹੇਠ ਦੀਪ ਜਗਾ ਕੇ ਸਮਾਗਮ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਵੱਲੋਂ ਨਾਚ ਅਤੇ ਸੰਗੀਤ ਰਾਹੀਂ ਮਨੋਰੰਜਕ ਅਤੇ ਜਾਣਕਾਰੀ ਭਰਪੂਰ ਪ੍ਰੋਗਰਾਮ ਪੇਸ਼ ਕੀਤਾ ਗਿਆ। ਅਧਿਆਪਕਾਂ ਨੂੰ ਵਿਸ਼ੇਸ਼ ਮਾਣ ਦੇਣ ਲਈ ਉਨ੍ਹਾਂ ਨੇ ਧੰਨਵਾਦੀ ਕਾਰਡ ਦੇ ਆਪਣੇ ਅਧਿਆਪਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਦਿਨ ਸਾਰੇ ਅਧਿਆਪਕਾਂ ਨੂੰ ਗੋਪਾਲ ਸਵੀਟਸ ਹੋਟਲ ਬਠਿੰਡਾ ਵਿਖੇ ਪਾਰਟੀ ਦਿੱਤੀ ਗਈ। ਸਕੂਲ ਦੀ ਡਾਇਰੈਕਟਰ ਸ੍ਰੀਮਤੀ ਬਰਨਿੰਦਰ ਪੌਲ ਸੇਖੋ ਅਤੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਪ੍ਰਿਅੰਕਾ ਮਹਿਤਾ ਦੀ ਅਗਵਾਈ ਵਿੱਚ ਹੋਏ ਸਮਾਗਮ ਦੀ ਸ਼ੁਰੂਆਤ ਸਵਾਗਤੀ ਗੀਤ ਨਾਲ ਹੋਈ| ਇਸ ਪ੍ਰੋਗਰਾਮ ਵਿੱਚ ਸਮੂਹ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ। ਕੁਝ ਅਧਿਆਪਕਾਂ ਨੇ ਡਾਂਸ ਅਤੇ ਸੰਗੀਤ ਰਾਹੀਂ ਸਮਾਗਮ ਵਿੱਚ ਰੰਗ ਭਰਿਆ। ਇਸ ਸਮਾਗਮ ਵਿੱਚ ਸਮੂਹ ਅਧਿਆਪਕਾਂ ਲਈ ਕੁਝ ਖੇਡਾਂ ਦਾ ਵੀ ਪ੍ਰਬੰਧ ਕੀਤਾ ਗਿਆ। ਜਿਸ ਵਿੱਚ ਸਟ੍ਰਾ ਗੇਮ, ਗਲਾਸ ਟਾਵਰ, ਮਿਊਜ਼ੀਕਲ ਚੇਅਰ, ਬੈਲੂਨ ਅਤੇ ਸਟਿਕ ਅਤੇ ਤੰਬੋਲਾ ਵਰਗੀਆਂ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਦਾ ਆਯੋਜਨ ਕੀਤਾ ਗਿਆ। ਜਿਸ ਦਾ ਅਧਿਆਪਕਾਂ ਨੇ ਖੂਬ ਆਨੰਦ ਮਾਣਿਆ। ਗਿਆਨ ਮੰਥਨ ਐਜੂਕੇਸ਼ਨਲ ਸਰਵਸਿਜ ਵੱਲੋਂ ਸਕੂਲ ਵਿੱਚੋਂ ਵੱਖ-ਵੱਖ ਸ਼੍ਰੇਣੀਆਂ ਨਾਲ ਸੰਬੰਧਤ ਅਧਿਆਪਕਾਂ ਮੰਜੂਲਾ ਬਾਂਸਲ, ਸਰੂਤੀ ਸ਼ਰਮਾ, ਦੀਪ ਕੌਰ, ਰਮਨਪ੍ਰੀਤ ਕੌਰ, ਗੁਰਪ੍ਰੀਤ ਕੌਰ ਅਤੇ ਤਰੁਨਾ ਗਰਗ ਨੂੰ ਸਨਮਾਨਿਤ ਕੀਤਾ ਗਿਆ ਅਤੇ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਟ ਵੱਲੋਂ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਪ੍ਰਿਅੰਕਾ ਮਹਿਤਾ ਨੂੰ ਸਰਵੋਤਮ ਪ੍ਰਿੰਸੀਪਲ ਅਤੇ ਮਿਸਟਰ ਬਿੱਟੂ ਸਿੰਘ ਨੂੰ ਸਰਵੋਤਮ ਅਧਿਆਪਕ ਦਾ ਐਵਾਰਡ ਦਿੱਤਾ ਗਿਆ। ਅੰਤ ਵਿੱਚ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਪ੍ਰਿਅੰਕਾ ਮਹਿਤਾ ਨੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੰਦੇ ਹੋਏ ਬੱਚਿਆਂ ਨੂੰ ਸਿੱਖਿਆ ਪ੍ਰਤੀ ਸਮਰਪਿਤ ਹੋਣ ਅਤੇ ਲਗਾਤਾਰ ਸਿੱਖਣ ਦੀ ਪ੍ਰਵਿਰਤੀ ਰੱਖਣ ਦੀ ਪ੍ਰੇਰਨਾ ਦਿੰਦੇ ਹੋਏ ਅਧਿਆਪਕ ਦੀ ਮਹਿਮਾ ਬਾਰੇ ਚਾਨਣਾ ਪਾਇਆ। ਉਹਨਾਂ ਵੱਲੋਂ ਅਧਿਆਪਕ ਦਿਵਸ ਨੂੰ ਸਾਰਥਕ ਬਣਾਉਣ ਦਾ ਸੰਦੇਸ਼ ਦਿੱਤਾ ਗਿਆ ਅਤੇ ਕਿਹਾ ਕਿ ਅਧਿਆਪਕ ਦੀ ਸ਼ਾਨ ਨੂੰ ਬਰਕਰਾਰ ਰੱਖਦੇ ਹੋਏ ਭਵਿੱਖ ਵਿੱਚ ਇੱਕ ਹੁਨਰਮੰਦ ਅਤੇ ਸਫਲ ਅਧਿਆਪਕ ਬਣ ਕੇ ਸਮਾਜ ਅਤੇ ਰਾਸ਼ਟਰ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।