ਕੋਟਕਪੂਰਾ, 27 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਿਲਵਰ ਓਕਸ ਸਕੂਲ ਸੇਵੇਵਾਲਾ ਵਿਖੇ ਗਣਤੰਤਰ ਦਿਵਸ ਬੜੇ ਹੀ ਧੂਮਧਾਮ ਨਾਲ ਮਨਾਇਆ ਗਿਆ। ਇਸ ਸਮਾਗਮ ਦੀ ਸ਼ੁਰੂਆਤ ਸਕੂਲ ਦੇ ਪਿ੍ਰੰਸੀਪਲ ਸ਼੍ਰੀਮਤੀ ਪਿ੍ਰਅੰਕਾ ਮਹਿਤਾ ਵਲੋਂ 26 ਜਨਵਰੀ ਨੂੰ ਤਿਰੰਗਾ ਲਹਿਰਾ ਕੇ ਕੀਤੀ ਗਈ। ਸਕੂਲ ਦੇ ਵਿਦਿਆਰਥੀਆਂ ਵਲੋਂ ਰਾਸ਼ਟਰੀ ਗੀਤ ਜਨ ਗਣ ਮਨ ਗਾਇਆ ਗਿਆ ਇਸ ਦੇ ਨਾਲ ਹੀ ਅੱਠਵੀਂ ‘ਬੀ‘ ਜਮਾਤ ਦੀ ਵਿਦਿਆਰਥਣ ਹਰਨੂਰ ਕੌਰ ਅਤੇ ਨੌਂਵੀਂ ਜਮਾਤ ਦੀ ਵਿਦਿਆਰਥਣ ਤਨਵੀ ਗਰਗ ਨੇ ਆਪਣੇ ਭਾਸ਼ਣ ਰਾਹੀਂ ਗਣਤੰਤਰ ਦਿਵਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਬੱਚਿਆਂ ਨੇ ਵੱਖ-ਵੱਖ ਤਰ੍ਹਾਂ ਦੇ ਦੇਸ਼ ਭਗਤੀ ਦੇ ਨਾਲ ਸਬੰਧਤ ਸੱਭਿਆਚਾਰਕ ਪ੍ਰੋਗਰਾਮ ਪੇਸ ਕੀਤੇ। ਦੇਸ਼ ਭਗਤੀ ਦੇ ਗੀਤ ‘ਆਓ ਬਣਾਏ ਮਿਲਕਰ ਪਿਆਰਾ ਹਿੰਦੁਸਤਾਨ’ ਨੇ ਸਾਰਿਆਂ ਦਾ ਮਨ ਮੋਹ ਲਿਆ। ਅਧਿਆਪਕਾ ਮਿਸ ਦੀਪ ਕੌਰ ਅਤੇ ਮਿਸ ਕਿਰਨ ਬਾਲਾ ਵੱਲੋਂ ਗਣਤੰਤਰ ਦਿਵਸ ਨਾਲ ਸੰਬੰਧਤ ਕੁਇਜ ਕਰਵਾਇਆ ਗਿਆ। ਜਿਸ ਵਿੱਚ ਉਹਨਾਂ ਵੱਲੋਂ ਵਿਦਿਆਰਥੀਆਂ ਨੂੰ ਪ੍ਰਸ਼ਨ ਪੁੱਛੇ ਗਏ ਅਤੇ ਵਿਦਿਆਰਥੀਆਂ ਨੇ ਬੜੀ ਹੀ ਸਮਝਦਾਰੀ ਨਾਲ ਪ੍ਰਸਨਾਂ ਦਾ ਜਵਾਬ ਦਿੱਤਾ। ਗਣਤੰਤਰ ਦਿਵਸ ਦੇ ਮੌਕੇ ’ਤੇ ਸਿਲਵਰ ਓਕਸ ਸਕੂਲ ਦੇ ਵਿਦਿਆਰਥੀਆਂ ਨੇ ਸਟੇਡੀਅਮ ਵਿੱਚ ਹੋਈ ਪਰੇਡ ਵਿੱਚ ਹਿੱਸਾ ਲੈ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਸਕੂਲ ਪਿ੍ਰੰਸੀਪਲ ਸ਼੍ਰੀਮਤੀ ਪਿ੍ਰਅੰਕਾ ਮਹਿਤਾ ਨੇ ਸਭ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਵਿਦਿਆਰਥੀਆਂ ਨੂੰ ਰਾਸ਼ਟਰੀ ਤਿਰੰਗੇ ਦੀ ਮਹੱਤਤਾ ਬਾਰੇ ਦੱਸਿਆ ਅਤੇ ਬੱਚਿਆਂ ਨੂੰ ਦੇਸ਼ ਭਗਤਾਂ ਦੇ ਜੀਵਨ ਤੋਂ ਜਾਣੂ ਕਰਵਾਇਆ। ਉਹਨਾਂ ਇਹ ਵੀ ਕਿਹਾ ਕਿ ਜੇਕਰ ਸਾਰੇ ਵਿਦਿਆਰਥੀ ਆਪਣੀ ਪੜ੍ਹਾਈ ਅਤੇ ਸਰੀਰਕ ਵਿਕਾਸ ਨੂੰ ਮੁੱਖ ਰੱਖ ਕੇ ਇਮਾਨਦਾਰੀ ਨਾਲ ਅੱਗੇ ਵਧਦੇ ਹਨ ਤਾਂ ਇਹ ਉਨ੍ਹਾਂ ਦੀ ਦੇਸ਼ ਭਗਤੀ ਹੈ। ਅੰਤ ’ਚ ਸਕੂਲ ਪਿ੍ਰੰਸੀਪਲ ਵਲੋਂ ਸਕੂਲ ਦੀ ਪ੍ਰਬੰਧਕੀ ਕਮੇਟੀ, ਸਮੂਹ ਸਟਾਫ਼ ਅਤੇ ਸਾਰੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਗਿਆ।
Leave a Comment
Your email address will not be published. Required fields are marked with *