ਕੋਟਕਪੂਰਾ/ਜੈਤੋ, 11 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਿਲਵਰ ਓਕਸ ਸਕੂਲ ਸੇਵੇਵਾਲਾ ਵਿਖੇ ਪਹਿਲਾ ਸਾਲਾਨਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਇੰਦਰਜੀਤ ਸਿੰਘ ਬਰਾੜ (ਸਿਲਵਰ ਓਕਸ ਸਕੂਲ ਦੇ ਚੇਅਰਮੈਨ) ਮੁੱਖ ਮਹਿਮਾਨ ਵਜੋਂ ਪਹੁੰਚੇ। ਉਹਨਾਂ ਦੇ ਸਕੂਲ ਪਹੁੰਚਣ ’ਤੇ ਮਡਮ ਬਰਨਿੰਦਰ ਪੌਲ ਸੇਖੋਂ (ਸਿਲਵਰ ਓਕਸ ਸਕੂਲ ਦੇ ਡਾਇਰੈਕਟਰ), ਪਿ੍ਰੰਸੀਪਲ ਪਿ੍ਰਅੰਕਾ ਮਹਿਤਾ ਅਤੇ ਸਮੂਹ ਅਧਿਆਪਕਾਂ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ। ਵਿਦਿਆਰਥੀਆ ਵੱਲੋਂ ਮਾਰਚ ਪਾਸ ਕਰਕੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਇੰਦਰਜੀਤ ਸਿੰਘ ਬਰਾੜ, ਸਰਬਜੀਤ ਸਿੰਘ ਸਿਵੀਆਂ, ਗੁਰਵਿੰਦਰ ਸਿੰਘ ਲਾਲੀ ਢਿੱਲੋ, ਗਿਆਨ ਮੰਥਨ ਐਜੂਕੇਸਨ ਸਰਵਿਸਿਜ ਅਤੇ ਸਿਲਵਰ ਓਕਸ ਸਕੂਲ ਦੇ ਡਾਇਰੈਕਟਰ ਮਡਮ ਬਰਨਿੰਦਰ ਪਾਲ ਸੇਖੋਂ ਅਤੇ ਪਿ੍ਰੰਸੀਪਲ ਮਡਮ ਪਿ੍ਰਅੰਕਾ ਮਹਿਤਾ ਵੱਲੋਂ ਸਮਾਂ ਰੌਸ਼ਨ ਕਰਕੇ ਕੀਤੀ ਗਈ। ਇਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ ਕੀਤਾ ਗਿਆ। ਸੱਭਿਆਚਾਰਕ ਪ੍ਰੋਗਰਾਮ ਦੀ ਸ਼ੁਰੂਆਤ ਗਣੇਸ਼ ਵੰਦਨਾ ਨਾਲ ਹੋਈ। ਇਸ ਤੋਂ ਬਾਅਦ ਨਿੱਕੇ-ਨਿੱਕੇ ਬੱਚਿਆਂ ਨੇ ਵੈਲਕਮ ਡਾਂਸ, ਫੈਮਲੀਅਰ ਲਵ, ਮੋਗਲੀਜ ਵਰਡ, ਸਿਜਲਿੰਗ ਰਿਧਮ ਦੀ ਪੇਸ਼ ਕਰਕੇ ਸਰੋਤਿਆਂ ਨੂੰ ਤਾੜੀਆਂ ਮਾਰਨ ਲਈ ਮਜਬੂਰ ਕਰ ਦਿੱਤਾ। ਇਸ ਤੋਂ ਇਲਾਵਾ ਬੱਚਿਆਂ ਨੇ ਕਰ ਹਰ ਮੈਦਾਨ ਫਤਹਿ, ਜਲ ਹੀ ਜੀਵਨ ਹੈ ਅਤੇ ਜਾਗਰੂਕਤਾ ਮੁਹਿੰਮ ’ਤੇ ਆਧਾਰਿਤ ਨਾਟਕ ਇੱਕ ਅਰਦਾਸ ਅਤੇ ਆਸਾਏਂ ਦੀ ਪੇਸ਼ਕਾਰੀ ਵੀ ਕੀਤੀ। ਮਹਿਫਿਲ-ਏ-ਸ਼ਮਾ, ਸਟੈਂਪਿੰਗ ਆਫ ਦ ਫੀਟ, ਨੋਮੋਫੋਬੀਆ, ਰੋਡੀਓ ਰਿਧਮ ਅਤੇ ਐਥਨਿਕ ਬੀਟ ਦੀ ਸ਼ਾਨਦਾਰ ਪੇਸਕਾਰੀ ਨੇ ਮਾਪਿਆਂ ਦਾ ਮਨ ਮੋਹ ਲਿਆ। ਇਸ ਸਮਾਰੋਹ ’ਚ ਸਿਲਵਰ ਓਕਸ ਸਕੂਲ ਦੇ ਚੇਅਰਮੈਨ ਸਰਦਾਰ ਇੰਦਰਜੀਤ ਸਿੰਘ ਬਰਾੜ ਵੱਲੋਂ ਸਿਲਵੇਰੀਅਨ ਟਾਈਮਜ ਜਾਰੀ ਕੀਤਾ ਗਿਆ, ਜਿਸ ’ਚ ਸਕੂਲ ਦੀਆਂ ਪ੍ਰਾਪਤੀਆਂ ਦਾ ਜਿਕਰ ਕੀਤਾ ਗਿਆ ਹੈ। ਉਹਨਾਂ ਆਪਣੇ ਕੀਮਤੀ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਸਿਲਵਰ ਓਕਸ ਸਕੂਲ ਹਮੇਸ਼ਾ ਨਿਸਚੇ ਕਰ ਅਪਨੀ ਜੀਤ ਕਰੋਂ ਦੇ ਦਿ੍ਰਸ਼ਟੀਕੋਣ ’ਚ ਵਿਸ਼ਵਾਸ਼ ਰੱਖਦਾ ਹੈ। ਸਾਡੀਆਂ ਸੰਸਥਾਵਾਂ ਦਾ ਮੁੱਖ ਉਦੇਸ਼ ਇੱਕ ਮਿਆਰੀ ਉੱਚ ਸਿੱਖਿਆ ਪ੍ਰਦਾਨ ਕਰਨਾ ਹੈ ਜੋ ਪੂਰੀ ਤਰਾਂ ਨਾਲ ਬੱਚਿਆਂ ਦੇ ਸੰਪੂਰਨ ਵਿਕਾਸ ’ਤੇ ਕੇਂਦਰਿਤ ਹੈ। ਸਾਡਾ ਮੰਤਵ ਹਰ ਬੱਚੇ ’ਚ ਭਾਰਤੀ ਕਦਰਾਂ-ਕੀਮਤਾਂ ਨੂੰ ਸੁਰੱਖਿਅਤ ਰੱਖਣਾ ਅਤੇ ਉਨਾਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪ੍ਰਤੀਯੋਗਤਾਵਾਂ ਲਈ ਤਿਆਰ ਕਰਨਾ ਹੈ। ਇਸ ਤੋਂ ਬਾਅਦ ਸਕੂਲ ਦੀਆਂ ਵਿਦਿਆਰਥਣਾਂ ਤਨਵੀ ਗਰਗ ਅਤੇ ਅਰਾਧਨਾ ਵਲੋਂ ਸਕੂਲ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ ਗਈ। ਇਸ ਮੌਕੇ ਡਾਇਰੈਕਟਰ ਮਡਮ ਬਰਨਿੰਦਰ ਪੌਲ ਸੇਖੋਂ ਅਤੇ ਪਿ੍ਰੰਸੀਪਲ ਮੈਡਮ ਪਿ੍ਰਅੰਕਾ ਮਹਿਤਾ ਨੇ ਆਏ ਹੋਏ ਮੁੱਖ ਮਹਿਮਾਨ ਸਰਦਾਰ ਇੰਦਰਜੀਤ ਸਿੰਘ ਬਰਾੜ ਦਾ ਧੰਨਵਾਦ ਕਰਦਿਆਂ ਉਹਨਾਂ ਨੂੰ ਯਾਦਗਾਰੀ ਚਿੰਨ ਭੇਟ ਕੀਤਾ। ਸਮਾਗਮ ਦੀ ਅੰਤਿਮ ਪੇਸ਼ਕਾਰੀ ’ਚ ਵਿਦਿਆਰਥੀਆਂ ਨੇ ਪੰਜਾਬੀ ਵਿਰਸੇ ਨੂੰ ਦਰਸਾਉਣ ਲਈ ਗਿੱਧਾ ਅਤੇ ਭੰਗੜਾ ਪੇਸ਼ ਕਰਕੇ ਲੋਕਾਂ ਨੂੰ ਵਿਰਸੇ ਨਾਲ ਜੋੜ ਦਿੱਤਾ। ਸਮਾਗਮ ਦੇ ਅੰਤ ’ਚ ਸਕੂਲ ਦੀ ਪਿ੍ਰੰਸੀਪਲ ਮੈਡਮ ਪਿ੍ਰਅੰਕਾ ਮਹਿਤਾ ਨੇ ਸਕੂਲ ’ਚ ਆਏ ਹੋਏ ਮਹਿਮਾਨਾਂ, ਗਿਆਨ ਮੰਥਨ ਐਜੂਕੇਸਨ ਸਰਵਿਸਿਜ ਦੇ ਮੈਂਬਰਾਂ, ਮਾਪਿਆਂ, ਵਿਦਿਆਰਥੀਆਂ ਅਤੇ ਸਮੂਹ ਸਟਾਫ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਸਮਾਗਮ ਦੀ ਸਮਾਪਤੀ ਰਾਸਟਰੀ ਗੀਤ ਨਾਲ ਹੋਈ।
Leave a Comment
Your email address will not be published. Required fields are marked with *