ਕੋਟਕਪੂਰਾ, 29 ਅਪ੍ਰੈਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਿਲਵਰ ਓਕਸ ਸਕੂਲ ਸੇਵੇਵਾਲਾ ਵਿਖੇ ਨੂੰ ਇੰਨਵੈਸਟੀਚਰ ਅਤੇ ਅਭਿਨੰਦਨ ਸਮਾਰੋਹ ਕਰਵਾਇਆ ਗਿਆ। ਸਮਾਗਮ ਵਿਚ ਸਕੂਲ ਦੇ ਡਾਇਰੈਕਟਰ ਸ਼੍ਰੀਮਤੀ ਬਰਨਿੰਦਰ ਪੌਲ ਸੇਖੋਂ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਪ੍ਰਿੰਅਕਾ ਮਹਿਤਾ ਦੀ ਅਗਵਾਈ ਵਿਚ ਕਰਵਾਏ ਸਮਾਗਮ ਦੀ ਸ਼ੁਰੂਆਤ ਮਹਿਮਾਨਾਂ ਦੇ ਸਵਾਗਤ ਅਤੇ ਪਰਮਾਤਮਾ ਨੂੰ ਯਾਦ ਕਰਦੇ ਹੋਏ ਸ਼ਮਾਂ ਰੌਸ਼ਨ ਕਰਕੇ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਬਹੁਤ ਹੀ ਸੁੰਦਰ ਅਤੇ ਮਨਮੋਹਕ ਨਾਚ ਪੇਸ਼ ਕੀਤੇ ਗਏ। ਵਿਦਿਆਰਥੀਆਂ ਦੁਆਰਾ ਮਾਰਚ-ਪਾਸਟ ਅਤੇ ਫਲੈਗ ਮਾਰਚ ਕੀਤਾ ਗਿਆ l ਸਕੂਲ ਦੇ ਹੈੱਡ ਬੁਆਏ, ਹੈੱਡ ਗਰਲ ਅਤੇ ਖੇਡ ਕਪਤਾਨ ਸਮੇਤ ਚਾਰ ਹਾਊਸਾਂ ਆਜ਼ਾਦ, ਭਗਤ, ਸੁਭਾਸ਼, ਊਧਮ ਦੇ ਕਪਤਾਨ ਅਤੇ ਮੀਤ ਕਪਤਾਨ ਦੀ ਚੋਣ ਕਰਨ ਲਈ ਪੰਜਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਵੋਟਾਂ ਪਵਾਈਆਂ ਗਈਆਂ। ਵੋਟਾਂ ਦੌਰਾਨ ਵਿਦਿਆਰਥੀਆਂ ਨੇ ਸ਼ਿਵਾਂਸ਼ ਬਾਂਸਲ (ਦਸਵੀਂ )ਨੂੰ ਹੈੱਡ ਬੁਆਏ ਅਤੇ ਸਕੂਲ ਦੀ ਹੈੱਡ ਗਰਲ ਵਜੋਂ ਤਨਵੀ ਗਰਗ (ਦਸਵੀਂ) ਅਤੇ ਖੇਡਾਂ ਦੇ ਕਪਤਾਨ ਵਜੋਂ ਗੁਰਮੀਤ ਸਿੰਘ (ਦਸਵੀਂ) ਅਤੇ ਹਰਨੂਰ ਕੌਰ (ਨੌਂਵੀਂ) ਨੂੰ ਚੁਣਿਆ ਗਿਆ। ਇਸ ਤੋਂ ਇਲਾਵਾ ਆਜ਼ਾਦ, ਭਗਤ, ਸੁਭਾਸ਼ , ਊਧਮ ਦੇ ਕ੍ਰਮਵਾਰ ਕਪਤਾਨ ਪਰੀਸ਼ਾ ਗੋਇਲ, ਦਿਪਤਾਂਸ਼ੁ ਗੋਇਲ ,ਸੁਮੇਧਾ ਸ਼ਰਮਾ, ਰਣਵੀਰ ਸਿੰਘ ਅਤੇ ਮੀਤ ਕਪਤਾਨ ਅਕਸ਼ਿਤਾ, ਹਰਜੋਤ ਸਿੰਘ ਬਰਾੜ, ਨਿਮਿਸ਼, ਤਨਮੇ ਸ਼ਰਮਾ ਚੁਣੇ ਗਏ। ਇਸ ਸਮੇਂ ਪ੍ਰਿੰਸੀਪਲ ਦੁਆਰਾ ਸਾਰੇ ਨਵੇਂ ਚੁਣੇ ਗਏ ਮੈਂਬਰਾਂ ਨੂੰ ਸਹੁੰ ਚੁਕਾਈ ਗਈ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਸਮਾਗਮ ਦੇ ਦੌਰਾਨ ਪਿਛਲੇ ਸੈਸ਼ਨ 2023-24 ਵਿੱਚ ਪਹਿਲੇ ,ਦੂਜੇ ਅਤੇ ਤੀਜੇ ਦਰਜੇ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਪ੍ਰਮਾਣ ਪੱਤਰ ਅਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਪਿਛਲੇ ਸੈਸ਼ਨ ਦੌਰਾਨ 100 ਪ੍ਰਤੀਸ਼ਤ ਹਾਜ਼ਰੀ ਵਾਲੇ ਵਿਦਿਆਰਥੀਆਂ ਨੂੰ ਵੀ ਪ੍ਰਮਾਣ ਪੱਤਰ ਦੇ ਕੇ ਉਹਨਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਤਾਂ ਜੋ ਦੂਜੇ ਬੱਚੇ ਵੀ ਉਹਨਾਂ ਤੋਂ ਪ੍ਰੇਰਿਤ ਹੋ ਕੇ ਆਉਣ ਵਾਲੇ ਸੈਸ਼ਨ ਵਿੱਚ ਵੱਧ ਤੋਂ ਵੱਧ ਸਕੂਲ ਵਿੱਚ ਹਾਜ਼ਰ ਹੋਣ ਲਈ ਪ੍ਰੇਰਿਤ ਹੋਣ। ਇਸ ਸਮੇਂ ਸਕੂਲ ਦੇ ਡਾਇਰੈਕਟਰ ਸ਼੍ਰੀਮਤੀ ਬਰਨਿੰਦਰ ਪੌਲ ਸੇਖੋਂ ਨੇ ਚੁਣੇ ਗਏ ਵਿਦਿਆਰਥੀਆਂ ਅਤੇ ਸਨਮਾਨ ਚਿੰਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਹਨਾਂ ਨੂੰ ਆਪਣੀ ਜ਼ਿੰਮੇਵਾਰੀ ਸਹੀ ਢੰਗ ਨਾਲ ਨਿਭਾਉਣ ਲਈ ਪੇ੍ਰਿਤ ਕੀਤਾ l ਉਹਨਾਂ ਨੂੰ ਲੀਡਰਸ਼ਿਪ, ਏਕਤਾ, ਅਨੁਸ਼ਾਸਨ ਅਤੇ ਨੈਤਿਕਤਾ ਵਿੱਚ ਨਿਰਪੱਖ ਅਤੇ ਇਮਾਨਦਾਰ ਹੋਣ ਲਈ ਕਿਹਾ। ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈl
Leave a Comment
Your email address will not be published. Required fields are marked with *