
ਸੰਗਰੂਰ 07 ਜੂਨ (ਮਾਸਟਰ ਪਰਮ ਵੇਦ/ਵਰਲਡ ਪੰਜਾਬੀ ਟਾਈਮਜ਼)
ਸਿਵਲ ਸਰਜਨ ਡਾਕਟਰ ਸੰਜੇ ਕਾਮਰਾ ਜੀ ਦੇ ਹੁਕਮਾਂ ਅਤੇ ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਡਾਕਟਰ ਮਨੀਤਾ ਬਾਂਸਲ ਜੀ ,ਜਿਲਾ੍ ਐਪੀਡੀਮੈਲੋਜਿਸਟ ਡਾਕਟਰ ਅਕਾਂਕਸ਼ਾ ਮਹਾਜਨ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਹੈਲਥ ਸੁਪਰਵਾਈਜ਼ਰ ਬਲਕਾਰ ਸਿੰਘ ਸੋਹੀ ਜੀ,ਚਮਕੌਰ ਸਿੰਘ ਜੀ ਦੀ ਅਗਵਾਈ ਵਿਚ ਕਰੁਣਾ ਹਸਪਤਾਲ ਅਤੇ ਉਮੀਦ ਹਸਪਤਾਲ ਸੰਗਰੂਰ ਵਿਖੇ ਡਰਾਈ ਡੇਅ ਮਨਾਇਆ ਗਿਆ। ਡਰਾਈ ਡੇਅ ਮਨਾਉਣ ਸਮੇਂ ਸਿਹਤ ਕਰਮਚਾਰੀ ਮਨਜਿੰਦਰ ਸਿੰਘ, ਰਵਿੰਦਰ ਸਿੰਘ, ਇੰਦਰਜੀਤ ਸਿੰਘ, ਸਰਬਜੀਤ ਸਿੰਘ, ਅਤੇ ਹਸਪਤਾਲ ਦਾ ਸਟਾਫ ਮੌਜੂਦ ਸੀ ਸਟਾਫ ਨੂੰ ਡਰਾਈ ਡੇਅ ਐਕਟੀਵਿਟੀ ਨੂ ਵੱਧ ਤੋਂ ਵੱਧ ਲੋਕਾਂ ਤੱਕ ਫੈਲਾਉਣ ਲਈ ਕਿਹਾ ਗਿਆ lਇਸ ਐਕਟੀਵਿਟੀ ਨੂੰ ਕਰਵਾਉਣ ਦਾ ਮੰਤਵ ਡੇਂਗੂ ਬੁਖਾਰ ਤੋਂ ਬਚਾਅ ਸਬੰਧੀ ਜਾਗਰੂਕ ਕਰਨਾ ਹੈ। ਐਕਟੀਵਿਟੀ ਰਾਹੀਂ ਦੱਸਿਆ ਗਿਆ ਕਿ ਡੇਂਗੂ ਕਾਰਨ ਤੇਜ ਬੁਖਾਰ ਮਾਸਪੇਸ਼ੀਆਂ ਵਿਚ ਤੇਜ ਦਰਦ ਚਮੜੀ ਤੇ ਲਾਲ ਦਾਣੇ ਅਤੇ ਗੰਭੀਰ ਸਥਿਤੀ ਵਿੱਚ ਮਸੂੜੇ ਵਿਚੋਂ ਖ਼ੂਨ ਆਉਣਾ ਇਸਦੇ ਲੱਛਣ ਹਨ। ਅਜਿਹੀ ਸਥਿਤੀ ਵਿੱਚ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਜਾਂ ਹਸਪਤਾਲ ਨਾਲ ਸੰਪਰਕ ਕੀਤਾ ਜਾਵੇ। ਖੜੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸਾਫ ਕਰੋ, ਪੂਰੀ ਬਾਹਵਾਂ ਦੇ ਕੱਪੜੇ ਪਹਿਨੋ, ਮੱਛਰ ਦਾਨੀ ਅਤੇ ਮੱਛਰ ਵਾਲੀ ਕਰੀਮ ਵਰਤੋ। ਬੁਖਾਰ ਹੋਣ ਤੇ ਸਿਰਫ ਪੈਰਾਸਿਟਾਮੋਲ ਵਰਤੋ। ਟੁੱਟੇ ਬਰਤਨ, ਡ੍ਰਮ, ਟਾਇਰ ,ਖੁੱਲ੍ਹੇ ਵਿੱਚ ਨਾਂ ਰੱਖੋ। ਪਾਣੀ ਅਤੇ ਤਰਲ ਚੀਜ਼ਾਂ ਜਿਆਦਾ ਪੀਓ ਅਤੇ ਆਰਾਮ ਕਰੋ। ਇਸ ਦੌਰਾਨ ਪੈਂਫਲੈਂਟ ਵੀ ਵੰਡੇ ਗਏ।