ਮੁਲਾਜ਼ਮ ਵਿਰੋਧੀ ਸਹਾਇਕ ਸਿਵਲ ਸਰਜਨ ਫਰੀਦਕੋਟ ਨੂੰ ਤੁਰੰਤ ਬਦਲਣ ਅਤੇ ਪਰਚਾ ਦਰਜ ਕਰਨ ਦੀ ਕੀਤੀ ਮੰਗ
ਫਰੀਦਕੋਟ 2 ਦਸੰਬਰ ( ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22ਬੀ ਚੰਡੀਗੜ੍ਹ , ਪੰਜਾਬ ਪੈਨਸ਼ਨਰਜ਼ ਯੂਨੀਅਨ , ਆਲ ਇੰਡੀਆ ਆਸ਼ਾ ਵਰਕਰਜ਼ ਅਤੇ ਆਸ਼ਾ ਫੈਸਲੀਟੇਟਰ ਯੂਨੀਅਨ ਸਬੰਧਤ ਏਟਕ ਨੇ ਸਹਾਇਕ ਸਿਵ ਸਰਜਨ ਫਰੀਦਕੋਟ ਡਾਕਟਰ ਮਨਦੀਪ ਖੰਗੂੜਾ ਦੇ ਖਿਲਾਫ ਪਿਛਲੇ ਇੱਕ ਹਫਤੇ ਤੋਂ ਚੱਲ ਰਹੇ ਸੰਘਰਸ਼ ਦੀ ਪੁਰਜੋਰ ਹਿਮਾਇਤ ਕੀਤੀ ਹੈ । ਵੱਖ ਵੱਖ ਜਥੇਬੰਦੀਆਂ ਪ ਸ ਸ ਫ ਦੇ ਸੂਬਾਈ ਐਡੀਸ਼ਨਲ ਜਨਰਲ ਸਕੱਤਰ ਪ੍ਰੇਮ ਚਾਵਲਾ , ਪੰਜਾਬ ਪੈਨਸ਼ਨਰਜ਼ ਯੂਨੀਅਨ ਜਿਲ੍ਹਾ ਫਰੀਦਕੋਟ ਦੇ ਆਗੂ ਕੁਲਵੰਤ ਸਿੰਘ ਚਾਨੀ ,ਅਸ਼ੋਕ ਕੌਸ਼ਲ , ਸੋਮ ਨਾਥ ਅਰੋੜਾ, ਗੁਰਚਰਨ ਸਿੰਘ ਮਾਨ ,ਕਲਾਸ ਫੌਰਥ ਗੌਰਮਿੰਟ ਇੰਪਲਾਈਜ ਯੂਨੀਅਨ ਜਿਲ੍ਹਾ ਫਰੀਦਕੋਟ ਦੇ ਪ੍ਰਧਾਨ ਇਕਬਾਲ ਸਿੰਘ ਢੁੱਡੀ ਤੇ ਜਨਰਲ ਸਕੱਤਰ ਬਲਕਾਰ ਸਿੰਘ ਮੰਡੀ ਬੋਰਡ , ਆਲ ਇੰਡੀਆ ਆਸ਼ਾ ਵਰਕਰਜ਼ ਤੇ ਆਸ਼ਾ ਫੈਸਲੀਟੇਟਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਅਮਰਜੀਤ ਕੌਰ ਰਣ ਸਿੰਘ ਵਾਲਾ ਨੇ ਕਿਹਾ ਕਿ ਸਹਾਇਕ ਸਿਵਲ ਸਰਜਨ ਫਰੀਦਕੋਟ ਡਾਕਟਰ ਮਨਦੀਪ ਖੰਗੂੜਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਨੂੰ ਤੰਗ ਪ੍ਰੇਸ਼ਾਨ ਕਰਨ ਅਤੇ ਮਰੀਜ਼ਾਂ ਨਾਲ ਦੁਰਵਿਹਾਰ ਕਰਨ ਕਰਕੇ ਸਿਹਤ ਵਿਭਾਗ ਦੇ ਸਮੂਹ ਡਾਕਟਰ ਸਾਹਿਬਾਨ ਅਤੇ ਸਮੂਹ ਮੁਲਾਜ਼ਮ ਪਿਛਲੀ ਇੱਕ ਹਫਤੇ ਤੋਂ ਸੰਘਰਸ਼ ਕਰ ਰਹੇ ਹਨ। ਆਗੂਆਂ ਨੇ ਅਫਸੋਸ ਪ੍ਰਗਟ ਕੀਤਾ ਕਿ ਜ਼ਿਲ੍ਹੇ ਭਰ ਵਿੱਚ ਪਿਛਲੇ ਕਈ ਦਿਨਾਂ ਤੋਂ ਸਿਹਤ ਸੇਵਾਵਾਂ ਠੱਪ ਹੋਣ ਦੇ ਬਾਵਜੂਦ ਜਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਮਸਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ ਅਤੇ ਲਾਰੇ ਲੱਪੇ ਲਾ ਕੇ ਸਮਾਂ ਲੰਘਾਇਆ ਜਾ ਰਿਹਾ ਹੈ ਅਤੇ ਅਸਿੱਧੇ ਢੰਗ ਨਾਲ ਕਥਿਤ ਦੋਸ਼ੀ ਡਾਕਟਰ ਮਨਦੀਪ ਖੰਗੂੜਾ ਦੀ ਮਦਦ ਕੀਤੀ ਜਾ ਰਹੀ ਹੈ।
ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਤੁਰੰਤ ਇਸ ਅਧਿਕਾਰੀ ਦਾ ਕਿਸੇ ਦੂਰ ਦੁਰੇਡੇ ਥਾਂ ਤਬਾਦਲਾਂ ਕੀਤਾ ਜਾਵੇ, ਆਪਣੇ ਅਧੀਨ ਕੰਮ ਕਰਦੇ ਮੁਲਾਜ਼ਮ ਨੂੰ ਆਤਮ ਹੱਤਿਆ ਲਈ ਉਕਸਾਉਣ ਦੀਆਂ ਧਰਾਵਾਂ ਤਹਿਤ ਪਰਚਾ ਦਰਜ ਕੀਤਾ ਜਾਵੇ ਅਤੇ ਇਸ ਅਧਿਕਾਰੀ ਦੀਆਂ ਧੱਕੇਸ਼ਾਹੀਆਂ ਅਤੇ ਭ੍ਰਿਸ਼ਟਾਚਾਰ ਦੇ ਲੱਗ ਰਹੇ ਦੋਸ਼ਾਂ ਖਿਲਾਫ ਉੱਚ ਪੱਧਰੀ ਪੜਤਾਲ ਕਰਵਾ ਕੇ ਕਾਨੂੰਨ ਅਨੁਸਾਰ ਬਣਦੀ ਸਜ਼ਾ ਦਿੱਤੀ ਜਾਵੇ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਅੱਗੇ ਕਿਹਾ ਕਿ ਜੇਕਰ ਇਹ ਮਸਲਾ ਤੁਰੰਤ ਹੱਲ ਨਾ ਹੋਇਆ ਤਾਂ ਇਹ ਸੰਘਰਸ਼ ਪੰਜਾਬ ਪੱਧਰ ਦਾ ਰੂਪ ਵੀ ਧਾਰਨ ਕਰ ਕਰ ਸਕਦਾ ਹੈ।
ਇਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਆਸ਼ਾ ਵਰਕਰਾਂ ਦੇ ਜ਼ਿਲ੍ਹਾ ਚੇਅਰਮੈਨ ਸਿੰਬਲਜੀਤ ਕੌਰ ,ਜਿਲਾ ਪ੍ਰੈਸ ਸਕੱਤਰ ਸੁਖਮੰਦਰ ਕੌਰ ਮੱਤਾ ਸੁੰਕਤਲਾ ਰਾਣੀ,ਸਰਬਜੀਤ ਕੌਰ ਚੰਦਭਾਨ , ਹਿਨਾ,ਸਰਬਜੀਤ ਕੌਰ ਰੋੜੀਕਪੂਰਾ, ਸੁਖਵਿੰਦਰ ਕੌਰ, ਮਨਜੀਤ ਕੌਰ ਜੀਵਨਵਾਲਾ, ਸੰਦੀਪ ਕੌਰ, ਕੁਲਵਿੰਦਰ ਕੌਰ ਮੱਤਾ ਜਗਮੀਤ ਕੌਰ, ਰੁਪਿੰਦਰ ਕੌਰ , ਗੁਰਮੀਤ ਕੌਰ, ਗੁਰਮੇਲ ਕੌਰ ਚੈਨਾ, ਵੀਰਪਾਲ ਕੌਰ, ਗੁਰਮੇਲ ਕੌਰ ਸੂਰਘੁਰੀ, ਮਨਜੀਤ ਕੌਰ, ਗਰਜੀਤ ਕੌਰ ਗੁਮਟੀ ਖੁਰਦ ਆਦਿ ਹਾਜ਼ਰ ਸਨ ।
Leave a Comment
Your email address will not be published. Required fields are marked with *