ਸਿਵਲ ਸਰਜਨ ਨੇ ਆਗਾਮੀ ਦਿਨਾਂ ’ਚ ਹੀਟ ਸਟ੍ਰੋਕ ਤੋਂ ਬਚਣ ਲਈ ਸੁਚੇਤ ਰਹਿਣ ਦੀ ਦਿੱਤੀ ਸਲਾਹ
ਫਰੀਦਕੋਟ , 2 ਮਈ (ਵਰਲਡ ਪੰਜਾਬੀ ਟਾਈਮਜ਼)
ਆਗਾਮੀ ਦਿਨਾਂ ’ਚ ਤਾਪਮਾਨ ’ਚ ਹੋਣ ਵਾਲੇ ਵਾਧੇ ਨੂੰ ਧਿਆਨ ’ਚ ਰੱਖਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਫਰੀਦਕੋਟ ਨੇ ਅੱਜ ਲੋਕਾਂ ਨੂੰ ਗਰਮੀ ਦੀਆਂ ਲਹਿਰਾਂ ਤੋਂ ਬਚਾਉਣ ਲਈ ਐਡਵਾਈਜਰੀ ਜਾਰੀ ਕੀਤੀ ਹੈ। ਇਹ ਐਡਵਾਈਜਰੀ ਸਿਵਲ ਸਰਜਨ ਡਾ. ਮਨਿੰਦਰਪਾਲ ਸਿੰਘ ਵੱਲੋਂ ਜਾਰੀ ਕੀਤੀ ਗਈ ਹੈ ਤਾਂ ਜੋ ਲੋਕ ਗਰਮੀ ਦੇ ਮੌਸਮ ਦੌਰਾਨ ਵਧੇਰੇ ਗਰਮੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਆਪਣੇ ਆਪ ਨੂੰ ਬਚਾ ਸਕਣ। ਜ਼ਿਕਰਯੋਗ ਹੈ ਕਿ ਜੇਕਰ ਕਿਸੇ ਮੈਦਾਨੀ ਖੇਤਰ ਦਾ ਤਾਪਮਾਨ 40 ਡਿਗਰੀ ਜਾਂ ਇਸ ਤੋਂ ਵੱਧ ਤੱਕ ਪਹੁੰਚ ਜਾਂਦਾ ਹੈ, ਤਾਂ ਇਸ ਸਥਿਤੀ ਨੂੰ ਗਰਮੀ ਦੀ ਲਹਿਰ ਕਿਹਾ ਜਾਂਦਾ ਹੈ। ਇਹ ਉੱਚ ਤਾਪਮਾਨ ਸਰੀਰ ਦੇ ਤਾਪਮਾਨ ਨਿਯੰਤ੍ਰਣ ਪ੍ਰਣਾਲੀ ਨੂੰ ਵਿਗਾੜਦਾ ਹੈ ਅਤੇ ਗਰਮੀ ਨਾਲ ਸਬੰਧਤ ਬਿਮਾਰੀਆਂ ਦਾ ਕਾਰਨ ਬਣਦਾ ਹੈ। ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਐਡਵਾਈਜਰੀ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਡਾ. ਮਨਿੰਦਰਪਾਲ ਸਿੰਘ ਨੇ ਕਿਹਾ ਕਿ ਮਈ ਅਤੇ ਜੂਨ ਦੇ ਮਹੀਨਿਆਂ ਦੌਰਾਨ ਗਰਮੀ ਦੀਆਂ ਲਹਿਰਾਂ ਚੱਲਣ ਦੀ ਸੰਭਾਵਨਾ ਜÇਆਦਾ ਹੁੰਦੀ ਹੈ ਅਤੇ ਇਸ ਸਮੇਂ ਦੌਰਾਨ ਆਮ ਲੋਕਾਂ ਦੇ ਨਾਲ-ਨਾਲ ਖਾਸ ਕਰਕੇ ਉਹਨਾਂ ਲੋਕਾਂ, ਜਿਹੜੇ ਜੋਖਮ ਸ੍ਰੇਣੀ ਵਿੱਚ ਆਉਂਦੇ ਹਨ, ਨੂੰ ਚੌਕਸ ਰਹਿਣ ਦੀ ਲੋੜ ਹੈ। ਉਨ੍ਹਾਂ ਸਲਾਹ ਦਿੰਦਿਆਂ ਕਿਹਾ ਕਿ ਟੀ.ਵੀ., ਰੇਡੀਓ, ਅਖਬਾਰਾਂ ਆਦਿ ਰਾਹੀਂ ਸਥਾਨਕ ਮੌਸਮ ਦੀਆਂ ਖਬਰਾਂ ਵੱਲ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਦੀ ਵੈੱਬਸਾਈਟ ਤੋਂ ਮੌਸਮ ਦੀ ਤਾਜਾ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।
Leave a Comment
Your email address will not be published. Required fields are marked with *