ਕੋਟਕਪੂਰਾ, 29 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬੀ ਭਾਸ਼ਾ ਨੂੰ ਦਿਲੋਂ ਪਿਆਰ ਕਰਨ ਵਾਲੇ ਕੋਟਕਪੂਰਾ ਇਲਾਕੇ ਦੇ ਸੀਨੀਅਰ ਪੱਤਰਕਾਰ ਗੁਰਮੀਤ ਸਿੰਘ ਕੋਟਕਪੂਰਾ (82 ਸਾਲ) ਪਿਛਲੇ ਦਿਨੀਂ ਸੰਖੇਪ ਬਿਮਾਰੀ ਤੋਂ ਬਾਅਦ ਸਦੀਵੀ ਵਿਛੋੜਾ ਦੇ ਗਏ ਹਨ। ਉਹਨਾਂ ਦੇ ਸਦੀਵੀ ਵਿਛੋੜਾ ਦੇ ਜਾਣ ‘ਤੇ ਫਰੀਦਕੋਟ ਜ਼ਿਲ੍ਹੇ ਦੀਆਂ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਪ੍ਰੇਮ ਚਾਵਲਾ ਸੂਬਾ ਜਨਰਲ ਸਕੱਤਰ ਪੰਜਾਬ ਪੈਨਸ਼ਨਰਜ਼ ਯੂਨੀਅਨ, ਭਾਰਤੀ ਕਮਿਊਨਿਸਟ ਪਾਰਟੀ ਜਿਲਾ ਫਰੀਦਕੋਟ ਦੇ ਸਕੱਤਰ ਅਸ਼ੋਕ ਕੌਸ਼ਲ, ਪੈਨਸ਼ਨਰ ਆਗੂ ਕੁਲਵੰਤ ਸਿੰਘ ਚਾਨੀ, ਸੋਮਨਾਥ ਅਰੋੜਾ, ਇਕਬਾਲ ਸਿੰਘ ਮੰਘੇੜਾ, ਤਰਸੇਮ ਨਰੂਲਾ, ਗੁਰਚਰਨ ਸਿੰਘ ਮਾਨ, ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਜ਼ਿਲ੍ਹਾ ਫਰੀਦਕੋਟ ਦੇ ਆਗੂ ਕੁਲਦੀਪ ਸਿੰਘ ਸਹਿਦੇਵ, ਕਲਾਸ ਫ਼ੋਰ ਗੌਰਮਿੰਟ ਇੰਪਲਾਈਜ ਯੂਨੀਅਨ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਇਕਬਾਲ ਸਿੰਘ ਢੁੱਡੀ ਅਤੇ ਜਨਰਲ ਸਕੱਤਰ ਬਲਕਾਰ ਸਿੰਘ ਸਹੋਤਾ, ਸੇਵਾ ਮੁਕਤ ਕਾਰਜ ਸਾਧਕ ਅਫਸਰ ਅਤੇ ਪੱਤਰਕਾਰ ਰਛਪਾਲ ਸਿੰਘ ਭੁੱਲਰ ਨੇ ਗੁਰਮੀਤ ਸਿੰਘ ਦੇ ਸਮੁੱਚੇ ਪਰਿਵਾਰ ਦੇ ਦੁੱਖ ਵਿੱਚ ਸ਼ਰੀਕ ਹੁੰਦੇ ਹੋਏ ਕਿਹਾ ਕਿ ਗੁਰਮੀਤ ਸਿੰਘ ਨੇ ਪੰਜਾਬੀ ਸੂਬੇ ਦੀ ਖਾਤਿਰ ਤਿੰਨ ਮਹੀਨੇ ਜੇਲ੍ਹ ਵੀ ਕੱਟੀ ਸੀ। ਆਪਣੀ ਪੱਤਰਕਾਰੀ ਕਰਨ ਦੇ ਨਾਲ ਨਾਲ ਕੋਟਕਪੂਰੇ ਦੇ ਉਭਰਦੇ ਗਾਇਕ ਦਿਲਸ਼ਾਦ ਅਖਤਰ ਦੇ ਕਤਲ ਤੋਂ ਬਾਅਦ ਉਸ ਦੀ ਯਾਦ ਵਿੱਚ ਦਿਲਸ਼ਾਦ ਅਖਤਰ ਯਾਦਗਾਰੀ ਸੱਭਿਆਚਾਰਕ ਮੰਚ ਦੀ ਸਥਾਪਨਾ ਕਰਕੇ ਕੋਟਕਪੁਰਾ ਵਿੱਚ ਕਈ ਉੱਚ ਕੋਟੀ ਦੇ ਪ੍ਰੋਗਰਾਮ ਕਰਵਾਏ ਗਏ। ਪੰਜਾਬੀ ਭਾਸ਼ਾ ਪ੍ਰਤੀ ਉਹਨਾਂ ਦਾ ਅਥਾਹ ਪ੍ਰੇਮ ਸੀ। ਉਹਨਾਂ ਦੇ ਸਦੀਵੀ ਵਿਛੋੜਾ ਦੇ ਜਾਣ ਨਾਲ ਪਰਿਵਾਰ ਦੇ ਨਾਲ ਨਾਲ ਪੱਤਰਕਾਰੀ ਅਤੇ ਸਮਾਜ ਦੇ ਵੱਖ-ਵੱਖ ਖੇਤਰਾਂ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।