ਕੋਟਕਪੂਰਾ, 22 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਥਾਨਕ ਮੁਕਤਸਰ ਸੜਕ ’ਤੇ ਨੇੜੇ ਰੇਲਵੇ ਪੁਲ ਕੋਲ ਸਥਿੱਤ ਚੰਡੀਗੜ ਆਈਲੈਟਸ ਅਤੇ ਇੰਮੀਗ੍ਰੇਸ਼ਨ ਇੰਸਟੀਚਿਊਟ (ਸੀ.ਆਈ.ਆਈ.ਸੀ.) ਦੇ ਡਾਇਰੈਕਟਰ ਵਾਸੂ ਸ਼ਰਮਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੰਸਥਾ ਵੱਲੋਂ ਪੜਾਈ ਲਈ ਬਹੁਤ ਘੱਟ ਵਿਆਜ ਦਰ ’ਤੇ ਕਰਜ਼ੇ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ| ਉਹਨਾਂ ਕਿਹਾ ਕਿ ਵਿਦਿਆਰਥੀ ਬਿਨਾਂ ਇੱਕ ਪੈਸਾ ਐਡਵਾਂਸ ਅਦਾ ਕੀਤੇ ਆਪਣਾ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਸਕਦੇ ਹਨ| ਡਾਇਰੈਕਟਰ ਵਾਸੂ ਸ਼ਰਮਾ ਨੇ ਆਖਿਆ ਕਿ ਇਸ ਤੋਂ ਪਹਿਲਾਂ ਵੀ ਸੰਸਥਾ ਕਈ ਵਿਦਿਆਰਥੀਆਂ ਨੂੰ ਕੈਨੇਡਾ ਅਤੇ ਯੂ.ਕੇ. ਇਸ ਨੇ ਵਿਦਿਆਰਥੀਆਂ ਨੂੰ ਦੂਜੇ ਦੇਸ਼ਾਂ ਦੇ ਵੀਜ਼ੇ ਲਵਾ ਕੇ ਵਿਦੇਸ਼ਾਂ ਵਿੱਚ ਪੜਨ ਦਾ ਸੁਪਨਾ ਪੂਰਾ ਕੀਤਾ ਹੈ| ਉਹਨਾਂ ਵਿਦਿਆਰਥੀਆਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਸੰਸਥਾ ਦਾ ਦੌਰਾ ਕਰਨ ਦੀ ਅਪੀਲ ਕੀਤੀ| ਉਹਨਾਂ ਦੱਸਿਆ ਕਿ ਵੀਜ਼ਾ ਲੱਗਣ ਤੋਂ ਬਾਅਦ ਸਾਰੀ ਫੀਸ ਸੰਸਥਾ ਵਲੋਂ ਲਈ ਜਾਂਦੀ ਹੈ| ਉਹਨਾਂ ਕਿਹਾ ਕਿ ਸੀ.ਆਈ.ਆਈ.ਸੀ. ਕੋਟਕਪੂਰਾ ਵਿਖੇ ਆ ਕੇ ਸਾਰੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ| ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਸਥਾ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਵੀ ਹਾਜ਼ਰ ਸਨ|