ਫਰੀਦਕੋਟ, 16 ਜਨਵਰੀ (ਵਰਲਡ ਪੰਜਾਬੀ ਟਾਈਮਜ਼)
ਸਥਾਨਕ ਸ਼੍ਰੀ ਮੁਕਤਸਰ ਸਾਹਿਬ ’ਤੇ ਰੇਲਵੇ ਪੁੱਲ ਕੋਲ ਸਥਿੱਤ ਮਾਲਵੇ ਇਲਾਕੇ ਦੀ ਪ੍ਰਮੁੱਖ ਇੰਮੀਗ੍ਰੇਸ਼ਨ ਸੰਸਥਾ ਚੰਡੀਗੜ੍ਹ ਆਈਲੈਟਸ ਐਂਡ ਇੰਮੀਗ੍ਰੇਸ਼ਨ ਸੰਸਥਾ ਵੱਲੋਂ ਅੱਜ ਲੋਹੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸੰਸਥਾ ਦੀ ਚੇਅਰਪਰਸਨ ਮੈਡਮ ਸੀਮਾ ਸ਼ਰਮਾ, ਡਾਇਰੈਕਟਰ ਵਾਸੂ ਸ਼ਰਮਾ, ਡਾਇਰੈਕਟਰ ਮੈਡਮ ਰਕਸ਼ੰਦਾ ਸ਼ਰਮਾ, ਡਾਇਰੈਕਟਰ ਰਾਘਵ ਸ਼ਰਮਾ ਅਤੇ ਸਮੂਹ ਸਟਾਫ ਵੱਲੋਂ ਲੋਹੜੀ ਦੀ ਪਾਵਨ ਅਗਨੀ ’ਚ ਤਿੱਲ, ਰੇਵੜੀ, ਮੂੰਗਫਲੀ ਪਾ ਕੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ ਗਈ। ਇਸ ਮੌਕੇ ਡਾਇਰੈਕਟਰ ਵਾਸੂ ਸ਼ਰਮਾ ਨੇ ਲੋਹੜੀ ਦੇ ਤਿਉਹਾਰ ਦੀ ਸਾਰਿਆਂ ਨੂੰ ਵਧਾਈ ਦਿੰਦੇ ਹੋਏ ਲੋਹੜੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਸਾਰਿਆਂ ਨੂੰ ਜਾਣੂ ਕਰਵਾਉਂਦੇ ਹੋਏ ਹਮੇਸ਼ਾ ਸੱਚਾਈ ਦੇ ਮਾਰਗ ’ਤੇ ਚੱਲਣ ਅਤੇ ਦੀਨ-ਦੁਖੀਆਂ ਦੀ ਸਹਾਇਤਾ ਕਰਨ ਨੂੰ ਪ੍ਰੇਰਿਤ ਕੀਤਾ। ਉਹਨਾਂ ਸਾਰਿਆਂ ਨੂੰ ਮਾਘੀ ਦੇ ਪਵਿੱਤਰ ਤਿਉਹਾਰ ਦੀ ਵੀ ਵਧਾਈ ਦਿੱਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਸਥਾ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਵੀ ਹਾਜ਼ਰ ਸਨ।